ਅਕਾਲੀ ਦਲ ਨੂੰ ਝਟਕਾ, ਸਾਬਕਾ ਵਿਧਾਇਕ ਸੁਖਜੀਤ ਕੌਰ ਸਾਹੀ ਭਾਜਪਾ ‘ਚ ਸ਼ਾਮਲ

ਅਕਾਲੀ ਦਲ ਨੂੰ ਝਟਕਾ, ਸਾਬਕਾ ਵਿਧਾਇਕ ਸੁਖਜੀਤ ਕੌਰ ਸਾਹੀ ਭਾਜਪਾ ‘ਚ ਸ਼ਾਮਲ

ਇਸ ਮੌਕੇ ਸੁਨੀਲ ਜਾਖੜ ਨੇ ਸਾਹੀ ਨੂੰ ਪਾਰਟੀ ‘ਚ ਸ਼ਾਮਿਲ ਹੋਣ ‘ਤੇ ਵਧਾਈ ਦਿੰਦਿਆਂ ਕਿਹਾ ਕਿ ਇਸ ਸਮੇਂ ਦੇਸ਼ ‘ਚ ਮੋਦੀ ਦੀ ਲਹਿਰ ਚੱਲ ਰਹੀ ਹੈ।

ਭਾਰਤੀ ਜਨਤਾ ਪਾਰਟੀ ਇਸ ਵਾਰ ਦੀ ਲੋਕਸਭਾ ਚੋਣਾਂ ਵਿਚ ਪੰਜਾਬ ਵਿਚ ਮਜਬੂਤ ਨਜ਼ਰ ਆ ਰਹੀ ਹੈ। ਅਕਾਲੀ ਦਲ ਬਾਦਲ ਨੂੰ ਦਸੂਹਾ ‘ਚ ਵੱਡਾ ਝਟਕਾ ਲੱਗਾ ਹੈ। ਸਾਬਕਾ ਵਿਧਾਇਕ ਸੁਖਜੀਤ ਕੌਰ ਸਾਹੀ ਭਾਜਪਾ ਵਿੱਚ ਸ਼ਾਮਲ ਹੋ ਗਈ ਹੈ। ਸਾਹੀ ਨੂੰ ਭਾਜਪਾ ਵਿੱਚ ਸ਼ਾਮਲ ਕਰਨ ਲਈ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦਸੂਹਾ ਪੁੱਜੇ। ਇਸ ਮੌਕੇ ਸੁਨੀਲ ਕੁਮਾਰ ਜਾਖੜ ਨੇ ਸਾਹੀ ਨੂੰ ਪਾਰਟੀ ‘ਚ ਸ਼ਾਮਿਲ ਹੋਣ ‘ਤੇ ਵਧਾਈ ਦਿੰਦਿਆਂ ਕਿਹਾ ਕਿ ਇਸ ਸਮੇਂ ਦੇਸ਼ ‘ਚ ਮੋਦੀ ਦੀ ਲਹਿਰ ਚੱਲ ਰਹੀ ਹੈ।

ਵਰਕਰਾਂ ਨੂੰ ਸੰਬੋਧਨ ਕਰਦਿਆਂ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਹਾਸਲ ਕੀਤੀ ਹੈ ਅਤੇ ਹੁਣ ਵੀ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਇਸ ਮੌਕੇ ਡਾ. ਹਰਸਿਮਰਤ ਸਿੰਘ ਸਾਹੀ ਨੇ ਕਿਹਾ ਕਿ ਭਾਜਪਾ ਪਾਰਟੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਦਿੱਤਾ ਪਿਆਰ ਹੀ ਉਨ੍ਹਾਂ ਨੂੰ ਘਰ ਵਾਪਸ ਲੈ ਆਇਆ ਹੈ, ਜਿਸ ਲਈ ਉਹ ਹਮੇਸ਼ਾ ਰਿਣੀ ਰਹਿਣਗੇ। ਹਾਲ ਹੀ ਵਿੱਚ ਕਿਸਾਨ ਅੰਦੋਲਨ ਅਤੇ ਭਾਜਪਾ ਦੇ ਵਿਰੋਧ ਕਾਰਨ ਉਹ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋਈ ਸੀ । ਇਸ ਮੌਕੇ ਡਾ. ਹਰਸਿਮਰਤ ਸਿੰਘ ਸਾਹੀ ਨੇ ਕਿਹਾ ਕਿ ਭਾਜਪਾ ਪਾਰਟੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਦਿੱਤਾ ਪਿਆਰ ਹੀ ਉਨ੍ਹਾਂ ਨੂੰ ਘਰ ਵਾਪਸ ਲੈ ਆਇਆ ਹੈ, ਜਿਸ ਲਈ ਉਹ ਹਮੇਸ਼ਾ ਰਿਣੀ ਰਹਿਣਗੇ।

ਤੁਹਾਨੂੰ ਇਹ ਵੀ ਦੱਸ ਦੇਈਏ ਕਿ ਇਸਤੋਂ ਪਹਿਲਾ ਬੀਤੇ ਦਿਨ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਸੀ.ਐਮ ਭਗਵੰਤ ਮਾਨ ਨੇ ਖੁਦ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ ਸੀ। ਪਾਰਟੀ ਵਿੱਚ ਹਰਦੀਪ ਬੁਟਰੇਲਾ ਅਤੇ ਉਸਦੇ ਦੋਸਤ ਵੀ ਸ਼ਾਮਿਲ ਹੋਏ। ਹਰਦੀਪ ਬੁਟਰੇਲਾ ਤਿੰਨ ਵਾਰ ਕੌਂਸਲਰ ਅਤੇ ਸੀਨੀਅਰ ਡਿਪਟੀ ਮੇਅਰ ਵੀ ਰਹਿ ਚੁੱਕੇ ਹਨ।