ਗੌਤਮ ਗੰਭੀਰ ਦਾ ਟੀਮ ਇੰਡੀਆ ਦਾ ਮੁੱਖ ਕੋਚ ਬਣਨਾ ਲਗਭਗ ਤੈਅ, ਪਰ ਕੇਕੇਆਰ ਦੀ ਮੈਂਟਰਸ਼ਿਪ ਛੱਡਣੀ ਪਵੇਗੀ

ਗੌਤਮ ਗੰਭੀਰ ਦਾ ਟੀਮ ਇੰਡੀਆ ਦਾ ਮੁੱਖ ਕੋਚ ਬਣਨਾ ਲਗਭਗ ਤੈਅ, ਪਰ ਕੇਕੇਆਰ ਦੀ ਮੈਂਟਰਸ਼ਿਪ ਛੱਡਣੀ ਪਵੇਗੀ

ਰਾਹੁਲ ਦ੍ਰਾਵਿੜ ਫਿਲਹਾਲ ਟੀਮ ਇੰਡੀਆ ਦੇ ਮੁੱਖ ਕੋਚ ਹਨ। ਉਨ੍ਹਾਂ ਦਾ ਕਾਰਜਕਾਲ ਅਮਰੀਕਾ ਅਤੇ ਵੈਸਟਇੰਡੀਜ਼ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਤੋਂ ਬਾਅਦ ਖਤਮ ਹੋ ਜਾਵੇਗਾ।

ਗੌਤਮ ਗੰਭੀਰ ਨੇ ਕੇਕੇਆਰ ਨੂੰ IPL ‘ਚ ਜਿੱਤ ਦਿਵਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਟੀਮ ਇੰਡੀਆ ਦੇ ਸਾਬਕਾ ਕ੍ਰਿਕਟਰ ਅਤੇ ਕੋਲਕਾਤਾ ਨਾਈਟ ਰਾਈਡਰਜ਼ ਦੇ ਮੈਂਟਰ ਗੌਤਮ ਗੰਭੀਰ ਦਾ ਭਾਰਤੀ ਟੀਮ ਦਾ ਮੁੱਖ ਕੋਚ ਬਣਨਾ ਲਗਭਗ ਤੈਅ ਹੈ। ਆਈਪੀਐਲ ਫਰੈਂਚਾਇਜ਼ੀ ਦੇ ਮਾਲਕ ਨੇ ਕ੍ਰਿਕਬਜ਼ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੰਭੀਰ ਦਾ ਕੋਚ ਬਣਨਾ ਲਗਭਗ ਤੈਅ ਹੈ ਅਤੇ ਇਸ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ।

Cricbuzz ਦੀ ਰਿਪੋਰਟ ਮੁਤਾਬਕ ਸ਼ਾਹਰੁਖ ਖਾਨ ਨੂੰ ਵੀ ਇਸ ਬਾਰੇ ਜਾਣਕਾਰੀ ਮਿਲੀ ਹੈ। ਬੀਸੀਸੀਆਈ ਦੇ ਨਿਯਮਾਂ ਮੁਤਾਬਕ ਜੇਕਰ ਗੰਭੀਰ ਟੀਮ ਦੇ ਮੁੱਖ ਕੋਚ ਬਣਦੇ ਹਨ ਤਾਂ ਉਨ੍ਹਾਂ ਨੂੰ ਕੇਕੇਆਰ ਦੀ ਮੈਂਟਰਸ਼ਿਪ ਛੱਡਣੀ ਹੋਵੇਗੀ। ਸੋਮਵਾਰ (27 ਮਈ) ਕੋਚ ਦੇ ਅਹੁਦੇ ਲਈ ਅਪਲਾਈ ਕਰਨ ਦੀ ਆਖਰੀ ਤਰੀਕ ਸੀ। ਸੰਭਾਵਨਾ ਹੈ ਕਿ ਗੰਭੀਰ ਨੇ ਇਸ ਅਹੁਦੇ ਲਈ ਅਪਲਾਈ ਕੀਤਾ ਹੈ। ਹਾਲਾਂਕਿ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਰਾਹੁਲ ਦ੍ਰਾਵਿੜ ਫਿਲਹਾਲ ਟੀਮ ਇੰਡੀਆ ਦੇ ਮੁੱਖ ਕੋਚ ਹਨ। ਉਨ੍ਹਾਂ ਦਾ ਕਾਰਜਕਾਲ ਅਮਰੀਕਾ ਅਤੇ ਵੈਸਟਇੰਡੀਜ਼ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਤੋਂ ਬਾਅਦ ਖਤਮ ਹੋ ਜਾਵੇਗਾ।

ਨਵੇਂ ਮੁੱਖ ਕੋਚ ਦੀ ਚੋਣ ਟੀ-20 ਵਿਸ਼ਵ ਕੱਪ ਦੌਰਾਨ ਕੀਤੀ ਜਾਵੇਗੀ। ਉਨ੍ਹਾਂ ਦਾ ਕਾਰਜਕਾਲ 1 ਜੁਲਾਈ 2024 ਤੋਂ ਸ਼ੁਰੂ ਹੋਵੇਗਾ ਅਤੇ 31 ਦਸੰਬਰ 2027 ਤੱਕ ਚੱਲੇਗਾ। ਇਸ ਦੌਰਾਨ ਟੀਮ ਇੰਡੀਆ ਨੂੰ 5 ICC ਟੂਰਨਾਮੈਂਟ ਖੇਡਣੇ ਹਨ। ਇਨ੍ਹਾਂ ਵਿੱਚ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ 2 ਚੱਕਰਾਂ ਦੇ ਨਾਲ ਚੈਂਪੀਅਨਜ਼ ਟਰਾਫੀ, ਟੀ-20 ਵਿਸ਼ਵ ਕੱਪ ਅਤੇ ਵਨਡੇ ਵਿਸ਼ਵ ਕੱਪ ਸ਼ਾਮਲ ਹਨ।