ਭਾਜਪਾ ਨੇ ਫਤਿਹਗੜ੍ਹ ਸਾਹਿਬ ਤੋਂ ਗੇਜਾ ਰਾਮ ਵਾਲਮੀਕੀ ਨੂੰ ਦਿੱਤੀ ਟਿਕਟ, ਭਾਜਪਾ ਨੇ ਪੰਜਾਬ ਦੇ ਸਾਰੇ ਉਮੀਦਵਾਰ ਐਲਾਨੇ

ਭਾਜਪਾ ਨੇ ਫਤਿਹਗੜ੍ਹ ਸਾਹਿਬ ਤੋਂ ਗੇਜਾ ਰਾਮ ਵਾਲਮੀਕੀ ਨੂੰ ਦਿੱਤੀ ਟਿਕਟ, ਭਾਜਪਾ ਨੇ ਪੰਜਾਬ ਦੇ ਸਾਰੇ ਉਮੀਦਵਾਰ ਐਲਾਨੇ

ਪਹਿਲੀ ਵਾਰ ਭਾਜਪਾ ਨੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਲੋਕ ਸਭਾ ਚੋਣਾਂ ‘ਚ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ। ਭਾਜਪਾ ਪੰਜਾਬ ਵਿੱਚ ਪਹਿਲੀ ਵਾਰ ਬਿਨਾਂ ਕਿਸੇ ਗਠਜੋੜ ਦੇ ਚੋਣ ਲੜਨ ਜਾ ਰਹੀ ਹੈ।

ਇਸ ਵਾਰ ਦੇਸ਼ ਦੇ ਨਾਲ ਨਾਲ ਪੰਜਾਬ ਵਿਚ ਵੀ ਲੋਕਸਭਾ ਚੋਣਾਂ ਲਈ ਮੁਕਾਬਲਾ ਬਹੁਤ ਰੋਮਾਂਚਕ ਬਣਿਆ ਹੋਇਆ ਹੈ। ਭਾਜਪਾ ਨੇ ਫਤਿਹਗੜ੍ਹ ਸਾਹਿਬ ਤੋਂ ਗੇਜਾ ਰਾਮ ਵਾਲਮੀਕੀ ਨੂੰ ਉਮੀਦਵਾਰ ਬਣਾਇਆ ਹੈ। ਇਸ ਨਾਲ ਪਹਿਲੀ ਵਾਰ ਭਾਜਪਾ ਨੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਲੋਕ ਸਭਾ ਚੋਣਾਂ ‘ਚ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ। ਭਾਜਪਾ ਪੰਜਾਬ ਵਿੱਚ ਪਹਿਲੀ ਵਾਰ ਬਿਨਾਂ ਕਿਸੇ ਗਠਜੋੜ ਦੇ ਚੋਣ ਲੜਨ ਜਾ ਰਹੀ ਹੈ।

ਗੇਜਾ ਰਾਮ ਵਾਲਮੀਕੀ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਹਨ। ਇਸ ਤੋਂ ਇਲਾਵਾ ਕੇਂਦਰੀ ਵਾਲਮੀਕਿ ਸਭਾ ਭਾਰਤ ਦੇ ਕੌਮੀ ਪ੍ਰਧਾਨ ਹੈ। ਵਾਲਮੀਕਿ ਭਾਈਚਾਰੇ ਵਿੱਚ ਉਨ੍ਹਾਂ ਦੀ ਚੰਗੀ ਪਕੜ ਹੈ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਮੰਨੇ ਜਾਂਦੇ ਹਨ। ਦੱਸਿਆ ਜਾ ਰਿਹਾ ਹੈ ਕਿ ਕੈਪਟਨ ਨੇ ਫਤਿਹਗੜ੍ਹ ਸਾਹਿਬ ਤੋਂ ਟਿਕਟ ਦੇਣ ਲਈ ਗੇਜਾ ਰਾਮ ਵਾਲਮੀਕੀ ਦੀ ਸਿਫਾਰਿਸ਼ ਕੀਤੀ ਹੈ।

ਟਿਕਟ ਦਾ ਐਲਾਨ ਹੋਣ ਤੋਂ ਪਹਿਲਾਂ ਹੀ ਉਹ ਫਤਿਹਗੜ੍ਹ ਸੀਟ ‘ਤੇ ਚੋਣ ਪ੍ਰਚਾਰ ਕਰ ਰਹੇ ਸਨ। ਇਸ ਤੋਂ ਇਲਾਵਾ ਉਹ ਲੁਧਿਆਣਾ, ਜਲੰਧਰ ਅਤੇ ਹੋਰ ਸੀਟਾਂ ‘ਤੇ ਵੀ ਚੋਣ ਪ੍ਰਚਾਰ ਕਰ ਰਹੇ ਸਨ। ਜਦੋਂ ਇਹ ਪਤਾ ਲੱਗਾ ਕਿ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਫਤਹਿਗੜ੍ਹ ਸਾਹਿਬ ਸੀਟ ਲਈ ਉਮੀਦਵਾਰ ਦਾ ਐਲਾਨ ਕਰ ਰਹੀ ਹੈ ਤਾਂ ਉਨ੍ਹਾਂ ਦੇ ਨਾਂ ‘ਤੇ ਕਾਫੀ ਚਰਚਾ ਛਿੜ ਗਈ। ਪੰਜਾਬ ਵਿੱਚ ਉਹ ਪਿਛਲੇ ਲੰਮੇ ਸਮੇਂ ਤੋਂ ਸੂਬਾ ਅਤੇ ਕੇਂਦਰ ਸਰਕਾਰਾਂ ਅੱਗੇ ਠੇਕਾ ਸਫ਼ਾਈ ਕਰਮਚਾਰੀਆਂ ਦੇ ਹੱਕਾਂ ਦੀ ਗੱਲ ਉਠਾ ਰਹੇ ਹਨ।