SYL ਦਾ ਮੁੱਦਾ ਹਰ ਪੰਜਾਬੀ ਨਾਲ ਜੁੜਿਆ ਹੋਇਆ, ਪਰ ਕੋਈ ਵੀ ਸਰਕਾਰ ਇਸ ‘ਤੇ ਗੰਭੀਰ ਨਹੀਂ : ਗਿਆਨੀ ਹਰਪ੍ਰੀਤ ਸਿੰਘ

SYL ਦਾ ਮੁੱਦਾ ਹਰ ਪੰਜਾਬੀ ਨਾਲ ਜੁੜਿਆ ਹੋਇਆ, ਪਰ ਕੋਈ ਵੀ ਸਰਕਾਰ ਇਸ ‘ਤੇ ਗੰਭੀਰ ਨਹੀਂ : ਗਿਆਨੀ ਹਰਪ੍ਰੀਤ ਸਿੰਘ

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਕੋਲ ਪਹਿਲਾਂ ਹੀ ਲੋੜ ਤੋਂ ਘੱਟ ਪਾਣੀ ਹੈ। ਐਸਵਾਈਐਲ ਦਾ ਮੁੱਦਾ ਸਾਰੇ ਪੰਜਾਬੀਆਂ ਨਾਲ ਜੁੜਿਆ ਹੋਇਆ ਹੈ। ਪੰਜਾਬ ਦੇ ਹਰ ਧਰਮ ਦੇ ਲੋਕਾਂ ਨੂੰ ਇਸ ਮੁੱਦੇ ‘ਤੇ ਅੱਗੇ ਆਉਣਾ ਚਾਹੀਦਾ ਹੈ। ਪਰ ਯੋਜਨਾਬੱਧ ਸਿਆਸਤ ਤਹਿਤ ਇਸਨੂੰ ਸਿੱਖ ਮੁੱਦੇ ਵਜੋਂ ਪੇਸ਼ ਕੀਤਾ ਜਾ ਰਿਹਾ ਹੈ।

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਐੱਸ.ਵਾਈ.ਐੱਲ ਨਹਿਰ ਮੁੱਦੇ ‘ਤੇ ਪੰਜਾਬ ਦੇ ਹੱਕ ‘ਚ ਆਵਾਜ਼ ਬੁਲੰਦ ਕਰਨ ਦਾ ਸੁਨੇਹਾ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਕੋਈ ਵੀ ਸਰਕਾਰ ਗੰਭੀਰ ਨਹੀਂ ਹੈ। ਹਰ ਸਿਆਸੀ ਪਾਰਟੀ ਇਸ ਮੁੱਦੇ ਨੂੰ ਸਿਆਸਤ ਲਈ ਹੀ ਵਰਤਦੀ ਹੈ। ਪੰਜਾਬ ਵਿੱਚ ਪਾਣੀ ਦੀ ਹਾਲਤ ਬਹੁਤ ਤਰਸਯੋਗ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਕੋਲ ਪਹਿਲਾਂ ਹੀ ਲੋੜ ਤੋਂ ਘੱਟ ਪਾਣੀ ਹੈ। ਐਸਵਾਈਐਲ ਦਾ ਮੁੱਦਾ ਸਾਰੇ ਪੰਜਾਬੀਆਂ ਨਾਲ ਜੁੜਿਆ ਹੋਇਆ ਹੈ। ਪੰਜਾਬ ਦੇ ਹਰ ਧਰਮ ਦੇ ਲੋਕਾਂ ਨੂੰ ਇਸ ਮੁੱਦੇ ‘ਤੇ ਅੱਗੇ ਆਉਣਾ ਚਾਹੀਦਾ ਹੈ। ਪਰ ਯੋਜਨਾਬੱਧ ਸਿਆਸਤ ਤਹਿਤ ਇਸਨੂੰ ਸਿੱਖ ਮੁੱਦੇ ਵਜੋਂ ਪੇਸ਼ ਕੀਤਾ ਜਾ ਰਿਹਾ ਹੈ।

ਮਾਨਯੋਗ ਪੰਜਾਬ ਸਰਕਾਰ ਨੂੰ ਇਸ ਸਬੰਧੀ ਸਖਤ ਸਟੈਂਡ ਲੈਂਦਿਆਂ ਪੰਜਾਬ ਦੇ ਹੱਕ ਵਿੱਚ ਖੜਾ ਹੋਣਾ ਚਾਹੀਦਾ ਹੈ। ਜਥੇਦਾਰ ਨੇ ਕਿਹਾ ਕਿ ਸੂਬੇ ਵਿੱਚ ਨਸ਼ਾ ਬਹੁਤ ਵਧ ਗਿਆ ਹੈ। ਕੋਈ ਵੀ ਪਾਰਟੀ ਇਸ ਪ੍ਰਤੀ ਗੰਭੀਰ ਨਹੀਂ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮਾਮਲੇ ‘ਤੇ ਸਖ਼ਤ ਐਕਸ਼ਨ ਲੈ ਕੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਬਾਰੇ ਜਥੇਦਾਰ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਹੈ, ਇਹ ਕੇਂਦਰ ਸਰਕਾਰ ’ਤੇ ਨਿਰਭਰ ਕਰਦਾ ਹੈ ਕਿ ਕਮੇਟੀ ਦੀਆਂ ਚੋਣਾਂ ਸਬੰਧੀ ਸਰਕਾਰ ਕਦੋਂ ਨੋਟੀਫਿਕੇਸ਼ਨ ਜਾਰੀ ਕਰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਲਦੀ ਨੋਟੀਫਿਕੇਸ਼ਨ ਜਾਰੀ ਕਰੇ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਬੜੀ ਚਲਾਕੀ ਨਾਲ SYL ਨੂੰ ਸਿੱਖ ਮੁੱਦੇ ਵਜੋਂ ਪੇਸ਼ ਕੀਤਾ ਹੈ। ਪਾਣੀਆਂ ਕਾਰਨ ਹੀ ਪੰਜਾਬ ਦੇ ਹਾਲਾਤ ਵਿਗੜ ਗਏ ਸਨ। ਪੰਜਾਬੀਆਂ, ਸਿੱਖਾਂ, ਹਿੰਦੂਆਂ, ਮੁਸਲਮਾਨਾਂ ਅਤੇ ਈਸਾਈਆਂ ਦੇ ਨਾਲ-ਨਾਲ ਵਪਾਰੀਆਂ ਅਤੇ ਕਿਸਾਨਾਂ ਨੂੰ ਇਸ ਮਸਲੇ ਦੇ ਹੱਲ ਲਈ ਅੱਗੇ ਆਉਣਾ ਚਾਹੀਦਾ ਹੈ।