ਕੇਂਦਰ ਸਰਕਾਰ ਨੇ ਲੋਕ ਸਭਾ ‘ਚ ਕਿਹਾ- ਕੈਨੇਡਾ ‘ਚ ਭਾਰਤੀਆਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ

ਕੇਂਦਰ ਸਰਕਾਰ ਨੇ ਲੋਕ ਸਭਾ ‘ਚ ਕਿਹਾ- ਕੈਨੇਡਾ ‘ਚ ਭਾਰਤੀਆਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੇ ਦੋਸ਼ਾਂ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਰਿਸ਼ਤੇ ਗੰਭੀਰ ਤਣਾਅ ਵਿੱਚ ਹਨ। ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਸਖ਼ਤੀ ਨਾਲ ਰੱਦ ਕੀਤਾ ਹੈ।

ਕੇਂਦਰ ਸਰਕਾਰ ਨੇ ਲੋਕ ਸਭਾ ਵਿੱਚ ਕਿਹਾ ਕਿ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਅਤੇ ਭਲਾਈ ਸਰਕਾਰ ਦੀ ਤਰਜੀਹ ਹੈ। ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਕਿਹਾ ਕਿ ਭਾਰਤੀ ਮਿਸ਼ਨ, ਕੌਂਸਲੇਟ ਭਾਰਤੀ ਭਾਈਚਾਰੇ ਦੇ ਨਾਲ ਲਗਾਤਾਰ ਸੰਪਰਕ ਵਿੱਚ ਹਨ, ਭਾਰਤੀ ਨਾਗਰਿਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਉਪਾਅ ਕੀਤੇ ਜਾ ਰਹੇ ਹਨ।

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੇ ਦੋਸ਼ਾਂ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਰਿਸ਼ਤੇ ਗੰਭੀਰ ਤਣਾਅ ਵਿੱਚ ਹਨ। ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਸਖ਼ਤੀ ਨਾਲ ਰੱਦ ਕੀਤਾ ਹੈ। ਔਟਵਾ ਦੀ 2021 ਦੀ ਮਰਦਮਸ਼ੁਮਾਰੀ ਦੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ, ਮੁਰਲੀਧਰਨ ਨੇ ਕਿਹਾ ਕਿ ਘੱਟੋ-ਘੱਟ 8.3 ਲੱਖ ਕੈਨੇਡੀਅਨ ਨਾਗਰਿਕ ਹਿੰਦੂ ਹਨ ਅਤੇ 7.7 ਲੱਖ ਸਿੱਖ ਹਨ।

ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਲੋਕ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਕਿਹਾ ਕਿ ਅਫਗਾਨਿਸਤਾਨ ਪ੍ਰਤੀ ਭਾਰਤ ਦੀ ਪਹੁੰਚ ਇਤਿਹਾਸਕ ਸਬੰਧਾਂ, ਇੱਥੋਂ ਦੇ ਲੋਕਾਂ ਨਾਲ ਦੋਸਤੀ ਅਤੇ ਸੰਯੁਕਤ ਰਾਸ਼ਟਰ ਦੇ ਸਬੰਧਤ ਪ੍ਰਸਤਾਵਾਂ ਦੁਆਰਾ ਸੇਧਿਤ ਹੈ। ਜੈਸ਼ੰਕਰ ਨੇ ਕਿਹਾ ਕਿ ਅਫਗਾਨਿਸਤਾਨ ਦੇ ਡਿਪਲੋਮੈਟ ਨਵੀਂ ਦਿੱਲੀ ਵਿੱਚ ਮੌਜੂਦ ਹਨ ਅਤੇ ਮੁੰਬਈ ਅਤੇ ਹੈਦਰਾਬਾਦ ਵਿੱਚ ਕੌਂਸਲੇਟ ਕੰਮ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਦੋ ਸਾਲਾਂ ‘ਚ ਕੁਝ ਅਫਗਾਨ ਡਿਪਲੋਮੈਟ ਭਾਰਤ ਛੱਡ ਕੇ ਤੀਜੇ ਦੇਸ਼ਾਂ ‘ਚ ਜਾ ਚੁੱਕੇ ਹਨ।

ਇਸਤੋਂ ਇਲਾਵਾ ਸੰਸਦ ‘ਚ ਵਿਰੋਧੀ ਪਾਰਟੀਆਂ ਦੇ ਹੰਗਾਮੇ ‘ਤੇ ਸੰਸਦੀ ਮਾਮਲਿਆਂ ਦੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਸੰਸਦ ‘ਚ ਸੁਰੱਖਿਆ ‘ਚ ਗੜਬੜੀ ਦੀ ਉੱਚ ਪੱਧਰੀ ਜਾਂਚ ਚੱਲ ਰਹੀ ਹੈ। ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੇ ਦੋਸ਼ਾਂ ‘ਤੇ ਉਨ੍ਹਾਂ ਕਿਹਾ ਕਿ ਕੋਈ ਵੀ ਕਿਸੇ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਨਹੀਂ ਕਰ ਰਿਹਾ ਹੈ। ਵਿਰੋਧੀ ਧਿਰ ਨੂੰ ਆ ਕੇ ਬਹਿਸ ਕਰਨੀ ਚਾਹੀਦੀ ਹੈ।