- ਪੰਜਾਬ
- No Comment
ਗਾਇਕ ਹੰਸਰਾਜ ਹੰਸ ਨੇ ਸੀਐਮ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਜਲੰਧਰ ਤੋਂ ਲੋਕ ਸਭਾ ਚੋਣ ਲੜਨ ਦੀਆਂ ਕਿਆਸਅਰਾਈਆਂ ਹੋਇਆ ਤੇਜ਼
ਭਾਜਪਾ ਨੇ ਹੰਸਰਾਜ ਹੰਸ ਨੂੰ ਦਿੱਲੀ ਦੀ ਬਜਾਏ ਪੰਜਾਬ ਤੋਂ ਚੋਣ ਮੈਦਾਨ ਵਿੱਚ ਉਤਾਰਨ ਦੀ ਯੋਜਨਾ ਬਣਾਈ ਹੈ। ਪਰ ਹੰਸਰਾਜ ਹੰਸ ਨੂੰ ਹੁਣ ਤੱਕ ਟਿਕਟ ਨਾ ਮਿਲਣ ਕਾਰਨ ਹੁਣ ਖਬਰਾਂ ਆ ਰਹੀਆਂ ਹਨ ਕਿ ਬਹੁਤ ਜਲਦ ਉਹ ਪੰਜਾਬ ਵਿੱਚ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਸਕਦੇ ਹਨ।
ਹੰਸਰਾਜ ਹੰਸ ਨੂੰ ਭਾਰਤੀ ਜਨਤਾ ਪਾਰਟੀ ਨੇ ਦਿੱਲੀ ਤੋਂ ਇਸ ਵਾਰ ਟਿਕਟ ਨਹੀਂ ਦਿਤੀ ਹੈ। ਇਸ ਵਿਚਾਲੇ ਮਸ਼ਹੂਰ ਗਾਇਕ ਹੰਸਰਾਜ ਹੰਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਹੈ। ਜਾਣਕਾਰੀ ਮੁਤਾਬਕ ਰਾਜ ਗਾਇਕ ਹੰਸਰਾਜ ਹੰਸ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਸਕਦੇ ਹਨ। ਹੰਸਰਾਜ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਹੋਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ।
ਇਸ ਸਮੇਂ ਗਾਇਕ ਉੱਤਰ ਪੱਛਮੀ ਦਿੱਲੀ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ‘ਆਪ’ ਜਲੰਧਰ ਲੋਕ ਸਭਾ ਸੀਟ ਤੋਂ ਹੰਸਰਾਜ ਹੰਸ ਨੂੰ ਚੋਣ ਮੈਦਾਨ ਵਿੱਚ ਉਤਾਰਦੀ ਹੈ ਜਾਂ ਨਹੀਂ। ਦਰਅਸਲ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਜਾ ਰਿਹਾ ਹੈ ਕਿ ਦਿੱਲੀ ‘ਚ ਭਾਜਪਾ ਦੇ ਸੰਸਦ ਮੈਂਬਰ ਹੰਸਰਾਜ ਹੰਸ ਜਲਦ ਹੀ ‘ਆਪ’ ‘ਚ ਸ਼ਾਮਲ ਹੋ ਸਕਦੇ ਹਨ। ਸੂਫੀ ਗਾਇਕ ਹੰਸਰਾਜ ਹੰਸ, ਜੋ ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਸਨ, ਜਲਦੀ ਹੀ ‘ਆਪ’ ਵਿੱਚ ਸ਼ਾਮਲ ਹੋ ਸਕਦੇ ਹਨ।
ਇਹ ਵੀ ਚਰਚਾ ਚੱਲ ਰਹੀ ਹੈ ਕਿ ‘ਆਪ’ ਜਲਦ ਹੀ ਹੰਸਰਾਜ ਹੰਸ ਨੂੰ ਪਾਰਟੀ ‘ਚ ਸ਼ਾਮਲ ਕਰ ਸਕਦੀ ਹੈ ਅਤੇ ਉਨ੍ਹਾਂ ਨੂੰ ਜਲੰਧਰ ਤੋਂ ਚੋਣ ਮੈਦਾਨ ‘ਚ ਉਤਾਰ ਸਕਦੀ ਹੈ। ਦੱਸ ਦੇਈਏ ਕਿ ਹੰਸਰਾਜ ਹੰਸ ਇਸ ਤੋਂ ਪਹਿਲਾਂ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਰਹਿ ਚੁੱਕੇ ਹਨ, ਪਰ ਇਸ ਵਾਰ ਭਾਜਪਾ ਨੇ ਉਨ੍ਹਾਂ ਨੂੰ ਦਿੱਲੀ ਦੀ ਬਜਾਏ ਪੰਜਾਬ ਤੋਂ ਚੋਣ ਮੈਦਾਨ ਵਿੱਚ ਉਤਾਰਨ ਦੀ ਯੋਜਨਾ ਬਣਾਈ ਹੈ। ਪਰ ਹੰਸਰਾਜ ਹੰਸ ਨੂੰ ਹੁਣ ਤੱਕ ਟਿਕਟ ਨਾ ਮਿਲਣ ਕਾਰਨ ਹੁਣ ਖਬਰਾਂ ਆ ਰਹੀਆਂ ਹਨ ਕਿ ਬਹੁਤ ਜਲਦ ਉਹ ਪੰਜਾਬ ਵਿੱਚ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਸਕਦੇ ਹਨ।