ਕੋਲਕਾਤਾ ਮਾਮਲਾ : ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਕਿਹਾ ਦੇਸ਼ ਦੀ ਧੀ ਨੂੰ ਜਲਦੀ ਮਿਲੇ ਇਨਸਾਫ, ਸਖ਼ਤ ਕਾਨੂੰਨ ਬਣਾਉਣ ਦੀ ਕੀਤੀ ਅਪੀਲ

ਕੋਲਕਾਤਾ ਮਾਮਲਾ : ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਕਿਹਾ ਦੇਸ਼ ਦੀ ਧੀ ਨੂੰ ਜਲਦੀ ਮਿਲੇ ਇਨਸਾਫ, ਸਖ਼ਤ ਕਾਨੂੰਨ ਬਣਾਉਣ ਦੀ ਕੀਤੀ ਅਪੀਲ

ਸਾਬਕਾ ਕ੍ਰਿਕਟਰ ਭੱਜੀ ਨੇ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਅਸੀਂ ਨਹੀਂ ਚਾਹੁੰਦੇ ਕਿ ਭਵਿੱਖ ਵਿੱਚ ਅਜਿਹਾ ਕੋਈ ਕੰਮ ਹੋਵੇ ਜਿਸ ਨਾਲ ਸਾਡਾ ਸਿਰ ਸ਼ਰਮ ਨਾਲ ਝੁਕ ਜਾਵੇ।

ਕੋਲਕਾਤਾ ਵਿਚ ਬਲਾਤਕਾਰ ਅਤੇ ਹੱਤਿਆ ਦੀ ਘਟਨਾ ਤੋਂ ਬਾਅਦ ਪੂਰਾ ਦੇਸ਼ ਗੁੱਸੇ ਵਿਚ ਹੈ। ਸਾਬਕਾ ਭਾਰਤੀ ਕ੍ਰਿਕਟਰ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਹਰਭਜਨ ਸਿੰਘ ਨੇ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਬਲਾਤਕਾਰ ਅਤੇ ਹੱਤਿਆ ਦੀ ਘਟਨਾ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਹਰਭਜਨ ਸਿੰਘ ਨੇ ਕਿਹਾ ਕਿ ਹਾਲ ਹੀ ਵਿੱਚ ਕੋਲਕਾਤਾ ਵਿੱਚ ਸਾਡੇ ਦੇਸ਼ ਦੀ ਬੇਟੀ ਨਾਲ ਜੋ ਹੋਇਆ ਉਹ ਬਹੁਤ ਗਲਤ ਸੀ। ਦੇਸ਼ ਦੀ ਧੀ ਚਲੀ ਗਈ ਹੈ, ਪਰ ਉਸ ਨੂੰ ਇਨਸਾਫ਼ ਮਿਲਣਾ ਜ਼ਰੂਰੀ ਹੈ। ਸਾਨੂੰ ਸਾਰਿਆਂ ਨੂੰ ਮਿਲ ਕੇ ਉਸ ਨੂੰ ਇਨਸਾਫ਼ ਦਿਵਾਉਣਾ ਚਾਹੀਦਾ ਹੈ। ਹਰਭਜਨ ਸਿੰਘ ਨੇ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਇਸ ਘਟਨਾ ਨੂੰ ਸਿਆਸੀ ਮੁੱਦਾ ਨਹੀਂ ਬਣਾਉਣਾ ਚਾਹੀਦਾ। ਸਗੋਂ ਜੋ ਧੀ ਹੁਣ ਇਸ ਦੁਨੀਆਂ ਵਿੱਚ ਨਹੀਂ ਰਹੀ ਉਸ ਨੂੰ ਜਲਦੀ ਤੋਂ ਜਲਦੀ ਇਨਸਾਫ਼ ਦਿੱਤਾ ਜਾਵੇ।

ਹਰਭਜਨ ਸਿੰਘ ਨੇ ਕਿਹਾ ਕਿ ਮੈਂ ਮਮਤਾ ਦੀਦੀ, ਰਾਜਪਾਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਅਤੇ ਦੇਸ਼ ਦੇ ਸਾਰੇ ਵੱਡੇ ਨੇਤਾਵਾਂ ਨੂੰ ਬੇਨਤੀ ਕਰਦਾ ਹਾਂ ਕਿ ਇਹ ਸਮਾਂ ਹੈ ਜਦੋਂ ਅਸੀਂ ਸਾਰੇ ਇਕੱਠੇ ਹੋ ਕੇ ਇਸ ਘਟਨਾ ਦੇ ਦੋਸ਼ੀਆਂ ਦੇ ਖਿਲਾਫ ਇੱਕਜੁੱਟ ਹੋ ਜਾਈਏ। ਸਾਬਕਾ ਕ੍ਰਿਕਟਰ ਭੱਜੀ ਨੇ ਕਿਹਾ ਕਿ ਸਾਨੂੰ ਮਿਲ ਕੇ ਅਜਿਹਾ ਕਾਨੂੰਨ ਬਣਾਉਣਾ ਚਾਹੀਦਾ ਹੈ ਕਿ ਜੇਕਰ ਕੋਈ ਵਿਅਕਤੀ ਭਵਿੱਖ ‘ਚ ਅਜਿਹੀ ਘਿਨਾਉਣੀ ਹਰਕਤ ਕਰਦਾ ਹੈ ਤਾਂ ਉਸ ਨੂੰ ਇਸ ਗੱਲ ਦਾ ਧਿਆਨ ਰੱਖਣਾ ਹੋਵੇਗਾ ਕਿ ਇਸ ਦੇ ਕੀ ਨਤੀਜੇ ਹੋਣਗੇ। ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਅਸੀਂ ਨਹੀਂ ਚਾਹੁੰਦੇ ਕਿ ਭਵਿੱਖ ਵਿੱਚ ਅਜਿਹਾ ਕੋਈ ਕੰਮ ਹੋਵੇ ਜਿਸ ਨਾਲ ਸਾਡਾ ਸਿਰ ਸ਼ਰਮ ਨਾਲ ਝੁਕ ਜਾਵੇ।