ਕੈਨੇਡਾ ਪੁਲਿਸ ਨੇ ਕੀਤਾ ਵੱਡਾ ਦਾਅਵਾ ਉਹ ਨਿੱਝਰ ਕਤਲ ਕਾਂਡ ‘ਚ ਜਲਦ ਹੀ ਦੋ ਸ਼ੱਕੀਆਂ ਨੂੰ ਕਰ ਸਕਦੀ ਹੈ ਗ੍ਰਿਫਤਾਰ

ਕੈਨੇਡਾ ਪੁਲਿਸ ਨੇ ਕੀਤਾ ਵੱਡਾ ਦਾਅਵਾ ਉਹ ਨਿੱਝਰ ਕਤਲ ਕਾਂਡ ‘ਚ ਜਲਦ ਹੀ ਦੋ ਸ਼ੱਕੀਆਂ ਨੂੰ ਕਰ ਸਕਦੀ ਹੈ ਗ੍ਰਿਫਤਾਰ

ਕੈਨੇਡੀਅਨ ਮੀਡੀਆ ਨੇ ਸੂਤਰਾਂ ਦੇ ਹਵਾਲੇ ਨਾਲ ਦਾਅਵਾ ਕੀਤਾ ਹੈ ਕਿ ਨਿੱਝਰ ਦੇ ਕਤਲ ਤੋਂ ਬਾਅਦ ਦੋਵੇਂ ਸ਼ੱਕੀ ਕੈਨੇਡਾ ਤੋਂ ਨਹੀਂ ਗਏ ਹਨ ਅਤੇ ਉਦੋਂ ਤੋਂ ਹੀ ਪੁਲਿਸ ਉਨ੍ਹਾਂ ‘ਤੇ ਨਜ਼ਰ ਰੱਖ ਰਹੀ ਹੈ।

ਕੈਨੇਡਾ ਅਤੇ ਭਾਰਤ ਵਿਚਾਲੇ ਪਿੱਛਲੇ ਦਿਨੀ ਨਿੱਝਰ ਵਿਵਾਦ ਨੂੰ ਲੈ ਕੇ ਕਾਫੀ ਖਟਾਸ ਆ ਗਈ ਸੀ। ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਦਾ ਵਿਸ਼ਾ ਬਣੇ ਹਰਦੀਪ ਸਿੰਘ ਨਿੱਝਰ ਕਤਲ ਕਾਂਡ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ, ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੈਨੇਡੀਅਨ ਪੁਲਿਸ ਨਿੱਝਰ ਕਤਲ ਕਾਂਡ ਨਾਲ ਸਬੰਧਤ ਦੋ ਸ਼ੱਕੀਆਂ ਨੂੰ ਇੱਕ ਹਫ਼ਤੇ ਅੰਦਰ ਗ੍ਰਿਫ਼ਤਾਰ ਕਰ ਸਕਦੀ ਹੈ।

ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਦੋਵੇਂ ਕਥਿਤ ਸ਼ੱਕੀ ਫਿਲਹਾਲ ਪੁਲਿਸ ਨਿਗਰਾਨੀ ਵਿੱਚ ਹਨ ਅਤੇ ਜਲਦੀ ਹੀ ਗ੍ਰਿਫਤਾਰ ਹੋ ਸਕਦੇ ਹਨ। ਕੈਨੇਡੀਅਨ ਮੀਡੀਆ ਨੇ ਸੂਤਰਾਂ ਦੇ ਹਵਾਲੇ ਨਾਲ ਦਾਅਵਾ ਕੀਤਾ ਹੈ ਕਿ ਨਿੱਝਰ ਦੇ ਕਤਲ ਤੋਂ ਬਾਅਦ ਤੋਂ ਦੋਵੇਂ ਸ਼ੱਕੀ ਕੈਨੇਡਾ ਤੋਂ ਨਹੀਂ ਗਏ ਹਨ ਅਤੇ ਉਦੋਂ ਤੋਂ ਹੀ ਪੁਲਿਸ ਉਨ੍ਹਾਂ ‘ਤੇ ਨਜ਼ਰ ਰੱਖ ਰਹੀ ਹੈ। ਜਾਂਚ ਟੀਮ ਨੇ ਮੀਡੀਆ ਰਿਪੋਰਟਾਂ ਤੋਂ ਜਾਣੂ ਹੋਣ ਦਾ ਦਾਅਵਾ ਕੀਤਾ ਪਰ ਇਸ ਦਾ ਕੋਈ ਜਵਾਬ ਨਹੀਂ ਦਿੱਤਾ।

ਦੱਸ ਦੇਈਏ ਕਿ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ‘ਚ ਪਿਛਲੇ ਸਾਲ ਜੂਨ ‘ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਤੰਬਰ ਵਿੱਚ ਕੈਨੇਡੀਅਨ ਸੰਸਦ ਵਿੱਚ ਇੱਕ ਬਿਆਨ ਜਾਰੀ ਕਰਕੇ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟਾਂ ਦੇ ਹੱਥ ਹੋਣ ਦਾ ਦੋਸ਼ ਲਾਇਆ ਸੀ। ਭਾਰਤ ਨੇ ਕੈਨੇਡਾ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਰੱਦ ਕਰ ਦਿੱਤਾ ਸੀ। ਇਸ ਘਟਨਾ ਤੋਂ ਬਾਅਦ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ‘ਚ ਤਣਾਅ ਆ ਗਿਆ ਹੈ।

ਕੈਨੇਡੀਅਨ ਪੁਲਿਸ ਨੇ ਕਿਹਾ ਕਿ ਦੋਸ਼ ਤੈਅ ਹੋਣ ਤੋਂ ਬਾਅਦ ਨਿੱਝਰ ਕਤਲ ਕਾਂਡ ਵਿੱਚ ਕਥਿਤ ਸ਼ੱਕੀਆਂ ਦੀ ਸ਼ਮੂਲੀਅਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਨਿੱਝਰ ਕਤਲੇਆਮ ‘ਤੇ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਰਾਜ ਸਭਾ ਨੂੰ ਦੱਸਿਆ ਸੀ ਕਿ ਕੈਨੇਡਾ ਨੇ ਅਜੇ ਤੱਕ ਕੋਈ ਠੋਸ ਸਬੂਤ ਨਹੀਂ ਦਿੱਤਾ ਹੈ।