SGPC ਚੋਣ : ਹਰਜਿੰਦਰ ਸਿੰਘ ਧਾਮੀ ਚੌਥੀ ਵਾਰ SGPC ਪ੍ਰਧਾਨ ਬਣੇ, 107 ਵੋਟਾਂ ਮਿਲਿਆ, ਬੀਬੀ ਜਗੀਰ ਕੌਰ ਨੂੰ ਕੁੱਲ 33 ਵੋਟਾਂ ਮਿਲੀਆਂ

SGPC ਚੋਣ : ਹਰਜਿੰਦਰ ਸਿੰਘ ਧਾਮੀ ਚੌਥੀ ਵਾਰ SGPC ਪ੍ਰਧਾਨ ਬਣੇ, 107 ਵੋਟਾਂ ਮਿਲਿਆ, ਬੀਬੀ ਜਗੀਰ ਕੌਰ ਨੂੰ ਕੁੱਲ 33 ਵੋਟਾਂ ਮਿਲੀਆਂ

ਪ੍ਰਧਾਨ ਦੇ ਅਹੁਦੇ ‘ਤੇ ਹਰਜਿੰਦਰ ਸਿੰਘ ਧਾਮੀ ਜੇਤੂ ਰਹੇ ਹਨ। ਧਾਮੀ ਨੂੰ 141 ਵਿੱਚੋਂ 107 ਵੋਟਾਂ ਮਿਲੀਆਂ। ਧਾਮੀ ਲਗਾਤਾਰ ਚੌਥੀ ਵਾਰ ਪ੍ਰਧਾਨ ਚੁਣੇ ਗਏ ਹਨ।

ਹਰਜਿੰਦਰ ਸਿੰਘ ਧਾਮੀ ਚੌਥੀ ਵਾਰ SGPC ਪ੍ਰਧਾਨ ਲਈ ਚੁਣੇ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਦੇ ਅਹੁਦੇ ਲਈ ਸੋਮਵਾਰ ਨੂੰ ਚੋਣ ਹੋਈ। ਪ੍ਰਧਾਨ ਦੇ ਅਹੁਦੇ ‘ਤੇ ਹਰਜਿੰਦਰ ਸਿੰਘ ਧਾਮੀ ਜੇਤੂ ਰਹੇ ਹਨ। ਧਾਮੀ ਨੂੰ 141 ਵਿੱਚੋਂ 107 ਵੋਟਾਂ ਮਿਲੀਆਂ। ਧਾਮੀ ਲਗਾਤਾਰ ਚੌਥੀ ਵਾਰ ਪ੍ਰਧਾਨ ਚੁਣੇ ਗਏ ਹਨ। ਪ੍ਰਧਾਨ ਦੇ ਅਹੁਦੇ ਲਈ ਦੂਜੀ ਉਮੀਦਵਾਰ ਜਗੀਰ ਕੌਰ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ।

ਅਕਾਲੀ ਦਲ ਦੇ ਬਾਗੀ ਧੜੇ ਸੁਧਾਰ ਲਹਿਰ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਸਿਰਫ਼ 33 ਵੋਟਾਂ ਮਿਲੀਆਂ। ਦੋ ਵੋਟਾਂ ਰੱਦ ਹੋ ਗਈਆਂ ਹਨ। ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ ਹੈ। ਇਸ ਤੋਂ ਇਲਾਵਾ ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ ਅਤੇ ਸ਼ੇਰ ਸਿੰਘ ਮੰਡ ਜਨਰਲ ਸਕੱਤਰ ਬਣੇ ਹਨ।

ਇਹ ਚੋਣ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਹੋਈ। ਚੋਣਾਂ ਲਈ ਵੋਟਿੰਗ ਪ੍ਰਕਿਰਿਆ ਦੁਪਹਿਰ 12 ਵਜੇ ਸ਼ੁਰੂ ਹੋਈ। ਦੁਪਹਿਰ 2.15 ਵਜੇ ਨਤੀਜਾ ਐਲਾਨਿਆ ਗਿਆ। ਇਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ ਸਨ। ਇਸ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਦੋ ਹਿੱਸੇ ਹੋ ਗਏ ਹਨ। ਇਸ ਕਾਰਨ ਅਕਾਲੀ ਦਲ ਵੱਲੋਂ ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਬਣਾਇਆ ਗਿਆ ਅਤੇ ਅਕਾਲੀ ਦਲ ਸੁਧਾਰ ਲਹਿਰ ਵਲੋਂ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਣਾਇਆ ਗਿਆ ਸੀ।