‘ਸਿੱਖ ਨਸਲਕੁਸ਼ੀ’ ਦੇ ਦੋਸ਼ੀਆਂ ‘ਤੇ ਮੁਕੱਦਮੇ ਚਲਾਏਗੀ ਮੋਦੀ ਸਰਕਾਰ, ਭਾਜਪਾ ਆਗੂ ਨੇ ਕਿਹਾ ਸਾਰੇ ਦੋਸ਼ੀ ਜਲਦ ਹੋਣਗੇ ਸਲਾਖਾਂ ਪਿੱਛੇ

‘ਸਿੱਖ ਨਸਲਕੁਸ਼ੀ’ ਦੇ ਦੋਸ਼ੀਆਂ ‘ਤੇ ਮੁਕੱਦਮੇ ਚਲਾਏਗੀ ਮੋਦੀ ਸਰਕਾਰ, ਭਾਜਪਾ ਆਗੂ ਨੇ ਕਿਹਾ ਸਾਰੇ ਦੋਸ਼ੀ ਜਲਦ ਹੋਣਗੇ ਸਲਾਖਾਂ ਪਿੱਛੇ

ਪਾਰਟੀ ਹੈੱਡਕੁਆਰਟਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਜੀਤ ਗਰੇਵਾਲ ਨੇ ਕਿਹਾ ਕਿ ਮੋਦੀ ਸਰਕਾਰ ਸਿੱਖਾਂ ਲਈ ਅਹਿਮ ਕੰਮ ਕਰ ਰਹੀ ਹੈ, ਪਰ ਵਿਰੋਧੀ ਪਾਰਟੀਆਂ ਸਿਆਸੀ ਕਾਰਨਾਂ ਕਰਕੇ ਸਾਨੂੰ ਸਿੱਖ ਵਿਰੋਧੀ ਕਰਾਰ ਦੇਣ ਦੀ ਕੋਸ਼ਿਸ਼ ਕਰ ਰਹੀਆਂ ਹਨ।

ਭਾਜਪਾ ਦੇ ਸੀਨੀਅਰ ਆਗੂ ਹਰਜੀਤ ਗਰੇਵਾਲ ਨੇ ਪਿੱਛਲੇ ਦਿਨੀ ਪ੍ਰੈਸ ਕਾਨਫਰੰਸ ਕੀਤੀ। 1984 ਦੇ ਦਿੱਲੀ ਸਿੱਖ ਕਤਲੇਆਮ ਮਾਮਲੇ ਵਿੱਚ ਅਦਾਲਤ ਵੱਲੋਂ ਜਗਦੀਸ਼ ਟਾਈਟਲਰ ਨੂੰ ਦੋਸ਼ੀ ਕਰਾਰ ਦਿੱਤੇ ਜਾਣ ‘ਤੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਕਾਰਜਕਾਰਨੀ ਮੈਂਬਰ ਹਰਜੀਤ ਗਰੇਵਾਲ ਨੇ ਕਿਹਾ ਕਿ ਜਲਦੀ ਹੀ ਹੋਰ ਦੋਸ਼ੀ ਵੀ ਸਲਾਖਾਂ ਪਿੱਛੇ ਹੋਣਗੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਸਿੱਖ ਕਤਲੇਆਮ ਦੇ ਦੋਸ਼ੀਆਂ ‘ਤੇ ਮੁਕੱਦਮੇ ਚਲਾਏਗੀ।

ਹਰਜੀਤ ਗਰੇਵਾਲ ਨੇ ਕਿਹਾ ਕਿ ਕਾਂਗਰਸ 84 ਦੇ ਦੋਸ਼ੀਆਂ ਨੂੰ ਮੰਤਰੀ ਅਹੁਦੇ ਦੇ ਕੇ ਸਨਮਾਨਿਤ ਕਰਦੀ ਰਹੀ ਹੈ, ਜਦੋਂ ਮੋਦੀ ਸਰਕਾਰ ਆਈ ਤਾਂ ਜਾਂਚ ਕਮੇਟੀ ਬਣਾ ਕੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕੋਲ ਉਸ ਸਮੇਂ ਦਾ ਕੋਈ ਸਬੂਤ ਹੈ ਤਾਂ ਉਹ ਕੇਂਦਰ ਸਰਕਾਰ ਜਾਂ ਅਦਾਲਤ ਨੂੰ ਦੇਵੇ ਤਾਂ ਜੋ ਉਸ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਸਜ਼ਾ ਦਿੱਤੀ ਜਾ ਸਕੇ। ਪਾਰਟੀ ਹੈੱਡਕੁਆਰਟਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਸਿੱਖਾਂ ਲਈ ਅਹਿਮ ਕੰਮ ਕਰ ਰਹੀ ਹੈ, ਪਰ ਵਿਰੋਧੀ ਪਾਰਟੀਆਂ ਸਿਆਸੀ ਕਾਰਨਾਂ ਕਰਕੇ ਸਾਨੂੰ ਸਿੱਖ ਵਿਰੋਧੀ ਕਰਾਰ ਦੇਣ ਦੀ ਕੋਸ਼ਿਸ਼ ਕਰ ਰਹੀਆਂ ਹਨ।

ਸੁਖਬੀਰ ਬਾਦਲ ਦਾ ਨਾਂ ਲੈਂਦਿਆਂ ਉਨ੍ਹਾਂ ਕਿਹਾ ਕਿ ਜਦੋਂ ਅਸੀਂ ਅਕਾਲੀ ਦਲ ਨਾਲ ਗਠਜੋੜ ਕੀਤਾ ਸੀ ਤਾਂ ਉਨ੍ਹਾਂ ਨੇ ਕਦੇ ਵੀ ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨ ਦੀ ਮੰਗ ਨਹੀਂ ਕੀਤੀ ਸੀ, ਪਰ ਇਕ ਚੰਗੀ ਸੋਚ ਦੇ ਚੱਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਹੀ ਕਾਲੀ ਸੂਚੀ ਖਤਮ ਕਰ ਦਿੱਤੀ। ਉਨ੍ਹਾਂ ਕਿਹਾ ਕਿ ਸਿਰਫ਼ ਭਾਰਤੀ ਜਨਤਾ ਪਾਰਟੀ ਹੀ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦਿਵਾ ਸਕਦੀ ਹੈ। ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ‘ਤੇ ਲਿਜਾ ਸਕਦੀ ਹੈ। ਲੋਕਾਂ ਨੇ ਬਾਕੀ ਸਾਰੀਆਂ ਪਾਰਟੀਆਂ ਨੂੰ ਅਜ਼ਮਾਇਆ ਹੈ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਸੂਬਾ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ ਵੀ ਹਾਜ਼ਰ ਸਨ।