- ਪੰਜਾਬ
- No Comment
ਭਾਰਤੀ ਜਨਤਾ ਪਾਰਟੀ ਹੀ ਪੰਜਾਬ ਦੀ ਦਸ਼ਾ ਅਤੇ ਦਿਸ਼ਾ ਬਦਲ ਸਕਦੀ ਹੈ : ਹਰਜੀਤ ਸਿੰਘ ਸੰਧੂ
ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਦੇਸ਼ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਖੁਸ਼ ਹੋ ਕੇ ਕੇਂਦਰ ਵਿੱਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣੀ ਹੈ। ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਦੇਸ਼ ਵਿੱਚ ਕਈ ਅਜਿਹੇ ਰਾਜ ਹਨ, ਜਿੱਥੇ ਲੋਕ ਲੰਬੇ ਸਮੇਂ ਤੋਂ ਭਾਜਪਾ ਸਰਕਾਰਾਂ ਨੂੰ ਵਾਰ-ਵਾਰ ਮੌਕੇ ਦਿੰਦੇ ਆ ਰਹੇ ਹਨ, ਕਿਉਂਕਿ ਭਾਜਪਾ ਹੀ ਦੇਸ਼ ਦਾ ਸਰਵਪੱਖੀ ਵਿਕਾਸ ਕਰ ਰਹੀ ਹੈ।
ਭਾਰਤੀ ਜਨਤਾ ਪਾਰਟੀ ਲਗਾਤਾਰ ਪਾਰਟੀ ਨੂੰ ਪੰਜਾਬ ਵਿਚ ਮਜਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਧੂੰਦਾ ਵਿੱਚ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਸਿੰਦਬਾਦ ਅਤੇ ਸੁਰਜੀਤ ਸਿੰਘ ਸਾਗਰ ਦੀ ਪ੍ਰੇਰਨਾ ਸਦਕਾ ਨੌਜਵਾਨ ਆਗੂ ਹਰਪ੍ਰੀਤ ਸਿੰਘ ਗੈਰੀ ਧੂੰਦਾ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਦੌਰਾਨ ਕਈ ਪਰਿਵਾਰ ਭਾਜਪਾ ਵਿੱਚ ਸ਼ਾਮਲ ਹੋਏ।
ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਭਾਜਪਾ ਹੀ ਅਜਿਹੀ ਪਾਰਟੀ ਹੈ ਜੋ ਆਪਣੇ ਹਰੇਕ ਵਰਕਰ ਨੂੰ ਪੂਰਾ ਮਾਣ ਸਤਿਕਾਰ ਦਿੰਦੀ ਹੈ। ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਦੇਸ਼ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਖੁਸ਼ ਹੋ ਕੇ ਕੇਂਦਰ ਵਿੱਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣੀ ਹੈ।
ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਦੇਸ਼ ਵਿੱਚ ਕਈ ਅਜਿਹੇ ਰਾਜ ਹਨ, ਜਿੱਥੇ ਲੋਕ ਲੰਬੇ ਸਮੇਂ ਤੋਂ ਭਾਜਪਾ ਸਰਕਾਰਾਂ ਨੂੰ ਵਾਰ-ਵਾਰ ਮੌਕੇ ਦਿੰਦੇ ਆ ਰਹੇ ਹਨ, ਕਿਉਂਕਿ ਇਹ ਭਾਜਪਾ ਹੀ ਦੇਸ਼ ਦਾ ਸਰਵਪੱਖੀ ਵਿਕਾਸ ਕਰ ਰਹੀ ਹੈ। ਭਾਜਪਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੋਕਾਂ ਨੂੰ ਆਸਾਨੀ ਨਾਲ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹੀ ਪੰਜਾਬ ਦੀ ਦਸ਼ਾ ਅਤੇ ਦਿਸ਼ਾ ਸੁਧਾਰ ਸਕਦੀ ਹੈ, ਇਸ ਲਈ ਇੱਕ ਮੰਚ ‘ਤੇ ਆ ਕੇ ਭਾਜਪਾ ਦਾ ਸਾਥ ਦੇਣ ਦੀ ਲੋੜ ਹੈ।