ਸ਼ੁਭਮਨ ਗਿੱਲ ਤੋਂ ਬਾਅਦ ਹੁਣ ਕੁਮੈਂਟੇਟਰ ਹਰਸ਼ਾ ਭੋਗਲੇ ਹੋਇਆ ਡੇਂਗੂ ਦਾ ਸ਼ਿਕਾਰ, ਭਾਰਤ-ਪਾਕਿਸਤਾਨ ਮੈਚ ‘ਚ ਨਹੀਂ ਆਉਣਗੇ ਨਜ਼ਰ

ਸ਼ੁਭਮਨ ਗਿੱਲ ਤੋਂ ਬਾਅਦ ਹੁਣ ਕੁਮੈਂਟੇਟਰ ਹਰਸ਼ਾ ਭੋਗਲੇ ਹੋਇਆ ਡੇਂਗੂ ਦਾ ਸ਼ਿਕਾਰ, ਭਾਰਤ-ਪਾਕਿਸਤਾਨ ਮੈਚ ‘ਚ ਨਹੀਂ ਆਉਣਗੇ ਨਜ਼ਰ

ਹਰਸ਼ਾ ਭੋਗਲੇ ਭਾਰਤ-ਪਾਕਿਸਤਾਨ ਮੈਚ ਵਿੱਚ ਕੁਮੈਂਟਰੀ ਪੈਨਲ ਦਾ ਹਿੱਸਾ ਨਹੀਂ ਬਣ ਸਕਣਗੇ। ਹਰਸ਼ਾ ਭੋਗਲੇ ਨੇ ਟਵੀਟ ਕਰਕੇ ਲਿਖਿਆ ਕਿ ਮੈਂ ਬਹੁਤ ਨਿਰਾਸ਼ ਹਾਂ ਕਿ ਮੈਂ ਭਾਰਤ-ਪਾਕਿਸਤਾਨ ਮੈਚ ਵਿੱਚ ਸ਼ਾਮਲ ਨਹੀਂ ਹੋ ਸਕਾਂਗਾ, ਮੈਨੂੰ ਡੇਂਗੂ ਹੈ।

ਸ਼ੁਭਮਨ ਗਿੱਲ ਨੂੰ ਪਿੱਛਲੇ ਦਿਨੀ ਡੇਂਗੂ ਹੋ ਗਿਆ ਸੀ ਅਤੇ ਇਸ ਕਾਰਨ ਉਹ ਵਿਸ਼ਵ ਕੱਪ ਦੇ ਦੋ ਮੈਚ ਨਹੀਂ ਖੇਡ ਸਕਿਆ ਸੀ । ਵਿਸ਼ਵ ਕੱਪ 2023 ਦਾ ਵੱਡਾ ਮੈਚ ਸ਼ਨੀਵਾਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਅਜੇ ਇਹ ਤੈਅ ਨਹੀਂ ਹੋਇਆ ਹੈ ਕਿ ਹਾਲ ਹੀ ‘ਚ ਡੇਂਗੂ ਦਾ ਸ਼ਿਕਾਰ ਹੋਏ ਸ਼ੁਭਮਨ ਗਿੱਲ ਇਸ ਮੈਚ ‘ਚ ਖੇਡਣਗੇ ਜਾਂ ਨਹੀਂ।

ਇਸ ਦੌਰਾਨ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਸ਼ੁਭਮਨ ਗਿੱਲ ਤੋਂ ਬਾਅਦ ਹੁਣ ਇੱਕ ਹੋਰ ਦਿਗਜ਼ ਡੇਂਗੂ ਦਾ ਸ਼ਿਕਾਰ ਹੋ ਗਿਆ ਹੈ। ਇਸ ਦਿੱਗਜ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਅਪਡੇਟ ਦਿੰਦੇ ਹੋਏ ਕਿਹਾ ਹੈ ਕਿ ਉਹ ਭਾਰਤ-ਪਾਕਿਸਤਾਨ ਮੈਚ ‘ਚ ਨਜ਼ਰ ਨਹੀਂ ਆਉਣਗੇ। ਭਾਰਤ-ਪਾਕਿਸਤਾਨ ਮੈਚ ਤੋਂ ਪਹਿਲਾਂ ਭਾਰਤੀ ਸਟਾਰ ਕਮੈਂਟੇਟਰ ਹਰਸ਼ਾ ਭੋਗਲੇ ਡੇਂਗੂ ਦਾ ਸ਼ਿਕਾਰ ਹੋ ਗਏ ਹਨ।

ਹਰਸ਼ਾ ਭੋਗਲੇ ਇਸ ਮੈਚ ਵਿੱਚ ਕੁਮੈਂਟਰੀ ਪੈਨਲ ਦਾ ਹਿੱਸਾ ਨਹੀਂ ਬਣ ਸਕਣਗੇ। ਹਰਸ਼ਾ ਭੋਗਲੇ ਨੇ ਟਵੀਟ ਕਰਕੇ ਲਿਖਿਆ ਕਿ ਮੈਂ ਬਹੁਤ ਨਿਰਾਸ਼ ਹਾਂ ਕਿ ਮੈਂ ਭਾਰਤ-ਪਾਕਿਸਤਾਨ ਮੈਚ ਵਿੱਚ ਸ਼ਾਮਲ ਨਹੀਂ ਹੋ ਸਕਾਂਗਾ, ਮੈਨੂੰ ਡੇਂਗੂ ਹੈ। ਜਿਸ ਕਾਰਨ ਸਰੀਰ ਵਿੱਚ ਕਮਜ਼ੋਰੀ ਅਤੇ ਰੋਗ ਪ੍ਰਤੀਰੋਧਕ ਸਮਰੱਥਾ ਕਾਫੀ ਘੱਟ ਗਈ ਹੈ। ਮੈਂ 19 ਅਕਤੂਬਰ ਨੂੰ ਹੋਣ ਵਾਲੇ ਮੈਚ ਤੋਂ ਪਹਿਲਾਂ ਸਿਹਤਮੰਦ ਹੋਣ ਦੀ ਉਮੀਦ ਕਰ ਰਿਹਾ ਹਾਂ।

ਸ਼ੁਭਮਨ ਗਿੱਲ ਵਿਸ਼ਵ ਕੱਪ 2023 ਦੇ ਪਹਿਲੇ ਦੋ ਮੈਚ ਨਹੀਂ ਖੇਡ ਸਕੇ ਸਨ। ਹਾਲਾਂਕਿ ਹੁਣ ਮੰਨਿਆ ਜਾ ਰਿਹਾ ਹੈ ਕਿ ਪਾਕਿਸਤਾਨ ਖਿਲਾਫ ਹੋਣ ਵਾਲੇ ਮੈਚ ਤੋਂ ਪਹਿਲਾਂ ਗਿੱਲ ਪੂਰੀ ਤਰ੍ਹਾਂ ਫਿੱਟ ਹੋ ਜਾਣਗੇ ਅਤੇ ਉਹ ਪਲੇਇੰਗ 11 ‘ਚ ਵਾਪਸੀ ਕਰ ਸਕਦੇ ਹਨ। ਉਹ ਇਸ ਮੈਚ ਲਈ ਅਹਿਮਦਾਬਾਦ ਪਹੁੰਚ ਚੁੱਕੇ ਹਨ ਅਤੇ ਵੀਰਵਾਰ ਨੂੰ ਨੈੱਟ ਅਭਿਆਸ ਕਰਦੇ ਵੀ ਨਜ਼ਰ ਆਏ।

ਸ਼ੁਭਮਨ ਗਿੱਲ ਨੇ ਇਸ ਸਾਲ ਵਨਡੇ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਅਜਿਹੇ ‘ਚ ਉਸਦਾ ਠੀਕ ਹੋਣਾ ਟੀਮ ਇੰਡੀਆ ਲਈ ਰਾਹਤ ਦੀ ਖਬਰ ਹੈ। ਭਾਰਤੀ ਟੀਮ ਨੇ ਵਿਸ਼ਵ ਕੱਪ 2023 ਵਿੱਚ ਹੁਣ ਤੱਕ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਹੈ। ਵਿਸ਼ਵ ਕੱਪ 2023 ‘ਚ ਭਾਰਤ ਦਾ ਪਹਿਲਾ ਮੈਚ ਆਸਟ੍ਰੇਲੀਆ ਨਾਲ ਸੀ। ਉਸਨੇ ਇਹ ਮੈਚ 6 ਵਿਕਟਾਂ ਨਾਲ ਜਿੱਤ ਲਿਆ ਸੀ। ਇਸ ਤੋਂ ਬਾਅਦ ਟੀਮ ਇੰਡੀਆ ਦਾ ਸਾਹਮਣਾ ਅਫਗਾਨਿਸਤਾਨ ਨਾਲ ਹੋਇਆ। ਇਸ ਮੈਚ ‘ਚ ਵੀ ਭਾਰਤੀ ਟੀਮ ਨੇ 8 ਵਿਕਟਾਂ ਨਾਲ ਇਕਤਰਫਾ ਜਿੱਤ ਦਰਜ ਕੀਤੀ। ਹੁਣ ਉਸਦੇ ਸਾਹਮਣੇ ਪਾਕਿਸਤਾਨ ਦੀ ਟੀਮ ਹੈ, ਜੋ ਆਪਣੇ ਦੋਵੇਂ ਮੈਚ ਜਿੱਤ ਕੇ ਇਸ ਟੂਰਨਾਮੈਂਟ ‘ਚ ਉਤਰ ਰਹੀ ਹੈ। ਪਰ ਵਨਡੇ ਵਿਸ਼ਵ ਕੱਪ ‘ਚ ਭਾਰਤ ਦੇ ਖਿਲਾਫ ਅਜੇ ਤੱਕ ਜਿੱਤ ਹਾਸਲ ਨਹੀਂ ਕਰ ਸਕੀ ਹੈ।