ਪੰਜਾਬ ਜ਼ਿਮਨੀ ਚੋਣ : ਗਿੱਦੜਬਾਹਾ ਦੀ ਕਮਾਨ ਹਰਸਿਮਰਤ ਕੌਰ ਬਾਦਲ ਨੂੰ ਸੋਂਪੀ ਗਈ, ਅਕਾਲੀ ਦਲ ਨੇ ਜ਼ਿਮਨੀ ਚੋਣ ਲਈ ਤਿਆਰ ਕੀਤੀ ਰਣਨੀਤੀ

ਪੰਜਾਬ ਜ਼ਿਮਨੀ ਚੋਣ : ਗਿੱਦੜਬਾਹਾ ਦੀ ਕਮਾਨ ਹਰਸਿਮਰਤ ਕੌਰ ਬਾਦਲ ਨੂੰ ਸੋਂਪੀ ਗਈ, ਅਕਾਲੀ ਦਲ ਨੇ ਜ਼ਿਮਨੀ ਚੋਣ ਲਈ ਤਿਆਰ ਕੀਤੀ ਰਣਨੀਤੀ

ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ‘ਆਪ’ ‘ਚ ਸ਼ਾਮਲ ਹੋਣ ਤੋਂ ਬਾਅਦ ਅਕਾਲੀ ਦਲ ਨੇ ਗਿੱਦੜਬਾਹਾ ‘ਚ ਪੂਰੀ ਤਰ੍ਹਾਂ ਚੁੱਪ ਰਹੀ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਤੇਜ਼ ਕਰਨ ਲਈ ਹਰਸਿਮਰਤ ਕੌਰ ਬਾਦਲ ਨੂੰ ਗਿੱਦੜਬਾਹਾ ਦਾ ਇੰਚਾਰਜ ਬਣਾ ਦਿੱਤਾ ਹੈ।

ਸ਼੍ਰੋਮਣੀ ਅਕਾਲੀ ਦਲ ਨੇ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਮਰ ਕੱਸ ਲਈ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਜ਼ਿਮਨੀ ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪ ਦਿੱਤੀਆਂ ਹਨ। ਇਸੇ ਤਹਿਤ ਗਿੱਦੜਬਾਹਾ ਹਲਕੇ ਤੋਂ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਚੋਣ ਪ੍ਰਚਾਰ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਆਗਾਮੀ ਜ਼ਿਮਨੀ ਚੋਣਾਂ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਲਈ ਸੀਨੀਅਰ ਆਗੂਆਂ ਨੂੰ ਜ਼ਿੰਮੇਵਾਰੀ ਸੌਂਪੀ ਹੈ। ਇਸ ਤਹਿਤ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਗਿੱਦੜਬਾਹਾ ਹਲਕੇ ਲਈ ਚੋਣ ਪ੍ਰਚਾਰ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਹ ਹਲਕੇ ਵਿੱਚ ਚੋਣ ਪ੍ਰਚਾਰ ਦੀ ਅਗਵਾਈ ਕਰਨਗੇ।

ਇਸ ਤੋਂ ਇਲਾਵਾ ਸੀਨੀਅਰ ਆਗੂ ਹੀਰਾ ਸਿੰਘ ਨੂੰ ਬਰਨਾਲਾ ਸ਼ਹਿਰੀ ਦਾ ਪ੍ਰਚਾਰ ਇੰਚਾਰਜ ਅਤੇ ਇਕਬਾਲ ਸਿੰਘ ਝੂੰਦਾਂ ਨੂੰ ਬਰਨਾਲਾ ਦਿਹਾਤੀ ਦਾ ਪ੍ਰਚਾਰ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਹ ਦੋਵੇਂ ਆਗੂ ਬਰਨਾਲਾ ਵਿੱਚ ਚੋਣ ਪ੍ਰਚਾਰ ਦੀ ਕਮਾਨ ਸੰਭਾਲਣਗੇ। ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ‘ਆਪ’ ‘ਚ ਸ਼ਾਮਲ ਹੋਣ ਤੋਂ ਬਾਅਦ ਅਕਾਲੀ ਦਲ ਨੇ ਗਿੱਦੜਬਾਹਾ ‘ਚ ਪੂਰੀ ਤਰ੍ਹਾਂ ਚੁੱਪ ਰਹੀ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਤੇਜ਼ ਕਰਨ ਲਈ ਹਰਸਿਮਰਤ ਕੌਰ ਬਾਦਲ ਨੂੰ ਗਿੱਦੜਬਾਹਾ ਦਾ ਇੰਚਾਰਜ ਬਣਾ ਦਿੱਤਾ ਹੈ। ਗਿੱਦੜਬਾਹਾ ਦੀ ਚੋਣ ਮੁਹਿੰਮ ਦੀ ਕਮਾਨ ਸੰਸਦ ਮੈਂਬਰ ਹਰਸਿਮਰਤ ਨੂੰ ਸੌਂਪਣ ਤੋਂ ਬਾਅਦ ਵਰਕਰ ਵੀ ਸਰਗਰਮ ਹੋ ਗਏ ਹਨ ਕਿਉਂਕਿ ਇਸ ਸਮੇਂ ਵਰਕਰਾਂ ਨੂੰ ਲੀਡਰਸ਼ਿਪ ਲਈ ਵੱਡੇ ਆਗੂ ਦੀ ਲੋੜ ਸੀ।