- Uncategorized
- No Comment
ਸੰਸਦ ਮੈਂਬਰਾਂ ਨੂੰ ਚੋਣ ਨਾ ਲੜਾਉਣ ਦੇ ਫੈਸਲੇ ਕਾਰਨ ਪੰਜਾਬ ਵਿੱਚ ਕਾਂਗਰਸੀ ਆਗੂਆਂ ਦੀ ਬੇਚੈਨੀ ਵਧੀ
ਹਰਿਆਣਾ ਵਿੱਚ ਕਾਂਗਰਸ ਦੀ ਸਕਰੀਨਿੰਗ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਉਹ ਵਿਧਾਨ ਸਭਾ ਚੋਣਾਂ ਵਿੱਚ ਕਿਸੇ ਵੀ ਸੰਸਦ ਮੈਂਬਰ ਨੂੰ ਟਿਕਟ ਨਹੀਂ ਦੇਵੇਗੀ। ਪੰਜਾਬ ‘ਚ ਆਮ ਤੌਰ ‘ਤੇ ਹੁਣ ਤੱਕ ਕਾਂਗਰਸ ਲੋਕ ਸਭਾ ਚੋਣਾਂ ਲੜਨ ਲਈ ਵਿਧਾਇਕਾਂ ਨੂੰ ਮੈਦਾਨ ‘ਚ ਉਤਾਰਦੀ ਰਹੀ ਹੈ।
ਪੰਜਾਬ ਕਾਂਗਰਸ ਨੂੰ ਅਗਲੀ ਵਿਧਾਨਸਭਾ ਚੋਣਾਂ ਵਿਚ ਪੰਜਾਬ ਵਿਚ ਚੰਗਾ ਪ੍ਰਦਰਸ਼ਨ ਕਰਨ ਦੀ ਉਮੀਦ ਹੈ। ਪੰਜਾਬ ਵਿੱਚ ਭਾਵੇਂ ਅਗਲੀਆਂ ਵਿਧਾਨ ਸਭਾ ਚੋਣਾਂ 2027 ਵਿੱਚ ਹੋਣੀਆਂ ਹਨ ਪਰ ਕਾਂਗਰਸ ਵਿੱਚ ਮੁੱਖ ਮੰਤਰੀ ਬਣਨ ਦੀ ਦੌੜ ਪਹਿਲਾਂ ਤੋਂ ਹੀ ਚੱਲ ਰਹੀ ਹੈ। ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਇਸ ਦੌੜ ਵਿੱਚ ਸ਼ਾਮਲ ਹਨ। ਭਾਵੇਂ ਸਿਆਸਤ ਵਿੱਚ ਕੋਈ ਵੀ ਫੈਸਲਾ ਸਥਾਈ ਨਹੀਂ ਹੁੰਦਾ ਪਰ ਜੇਕਰ ਹਰਿਆਣਾ ਵਿਧਾਨ ਸਭਾ ਬਾਰੇ ਕਾਂਗਰਸ ਵੱਲੋਂ ਲਿਆ ਗਿਆ ਫੈਸਲਾ ਮਿਸਾਲ ਬਣ ਜਾਵੇ ਤਾਂ ਪੰਜਾਬ ਦੇ ਤਿੰਨ ਸੰਸਦ ਮੈਂਬਰ ਮੁੱਖ ਮੰਤਰੀ ਦੇ ਅਹੁਦੇ ਦੀ ਦੌੜ ਵਿੱਚੋਂ ਬਾਹਰ ਹੋ ਸਕਦੇ ਹਨ।
ਹਰਿਆਣਾ ਵਿੱਚ ਕਾਂਗਰਸ ਦੀ ਸਕਰੀਨਿੰਗ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਉਹ ਵਿਧਾਨ ਸਭਾ ਚੋਣਾਂ ਵਿੱਚ ਕਿਸੇ ਵੀ ਸੰਸਦ ਮੈਂਬਰ ਨੂੰ ਟਿਕਟ ਨਹੀਂ ਦੇਵੇਗੀ। ਪੰਜਾਬ ‘ਚ ਆਮ ਤੌਰ ‘ਤੇ ਹੁਣ ਤੱਕ ਕਾਂਗਰਸ ਲੋਕ ਸਭਾ ਚੋਣਾਂ ਲੜਨ ਲਈ ਵਿਧਾਇਕਾਂ ਨੂੰ ਮੈਦਾਨ ‘ਚ ਉਤਾਰਦੀ ਰਹੀ ਹੈ। ਇਸੇ ਲੜੀ ਤਹਿਤ ਕਾਂਗਰਸ ਨੇ ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਨੂੰ ਚੋਣ ਲੜਾ ਦਿੱਤਾ ਸੀ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਦਾ ਮਨੋਬਲ ਟੁੱਟ ਗਿਆ ਸੀ, ਪਰ 2024 ਦੀਆਂ ਲੋਕ ਸਭਾ ਚੋਣਾਂ ਵਿੱਚ 7 ਸੀਟਾਂ ਜਿੱਤਣ ਨਾਲ ਪਾਰਟੀ ਵਿੱਚ ਜੋਸ਼ ਭਰ ਆਇਆ ਹੈ।
ਵੜਿੰਗ ਦੀ ਸਹਿਮਤੀ ਤੋਂ ਬਿਨਾਂ ਹੀ ਬਾਜਵਾ ਨੇ ਭਾਜਪਾ ਦੇ ਆਗੂਆਂ ਰਾਜਕੁਮਾਰ ਵੇਰਕਾ, ਬਲਬੀਰ ਸਿੱਧੂ, ਗੁਰਪ੍ਰੀਤ ਕਾਂਗੜ, ਅਮਰਜੀਤ ਸਿੰਘ ਜੀਪੀ ਆਦਿ ਨੂੰ ਦਿੱਲੀ ਵਿਖੇ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਿਹਾ। ਇਸੇ ਤਰ੍ਹਾਂ ਹਾਲ ਹੀ ਵਿੱਚ ਬਾਜਵਾ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰ ਲਿਆ ਹੈ, ਅਰੋੜਾ ਦੀ ਜੁਆਇਨਿੰਗ ਵੀ ਦਿੱਲੀ ਵਿੱਚ ਹੋਈ। ਜਦਕਿ ਜ਼ਿਲ੍ਹਾ ਪ੍ਰਧਾਨ ਸੂਬਾ ਪ੍ਰਧਾਨ ‘ਤੇ ਦਬਾਅ ਪਾ ਰਹੇ ਸਨ ਕਿ ਪਾਰਟੀ ਛੱਡ ਚੁੱਕੇ ਆਗੂਆਂ ਨੂੰ ਵਾਪਸ ਨਾ ਲਿਆ ਜਾਵੇ। ਹਰਿਆਣਾ ਵਿੱਚ ਮੁੱਖ ਮੰਤਰੀ ਅਹੁਦੇ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਦਰਮਿਆਨ ਕਾਂਗਰਸ ਵੱਲੋਂ ਲਿਆ ਗਿਆ ਇਹ ਫੈਸਲਾ ਸੰਸਦ ਮੈਂਬਰਾਂ ਲਈ ਵੱਡਾ ਝਟਕਾ ਹੈ। ਕਿਉਂਕਿ ਜੇਕਰ ਇਹ ਫੈਸਲਾ ਪੰਜਾਬ ਵਿੱਚ ਲਾਗੂ ਹੁੰਦਾ ਹੈ ਤਾਂ ਵੜਿੰਗ, ਚੰਨੀ ਅਤੇ ਰੰਧਾਵਾ ਮੁੱਖ ਮੰਤਰੀ ਦੀ ਦੌੜ ਤੋਂ ਬਾਹਰ ਹੋ ਸਕਦੇ ਹਨ।