ਹਰਿਆਣਾ ਦੇ ਕਈ ਜ਼ਿਲ੍ਹਿਆਂ ‘ਚ ਗਰਮੀ ਦਾ ਕਹਿਰ, ਸਰਕਾਰ ਨੇ ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ ‘ਚ ਛੁੱਟੀਆਂ ਦਾ ਅਧਿਕਾਰ ਦਿੱਤਾ,ਪੰਜਾਬ ਵਿਚ ਵੀ ਵਧੀ ਗਰਮੀ

ਹਰਿਆਣਾ ਦੇ ਕਈ ਜ਼ਿਲ੍ਹਿਆਂ ‘ਚ ਗਰਮੀ ਦਾ ਕਹਿਰ, ਸਰਕਾਰ ਨੇ ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ ‘ਚ ਛੁੱਟੀਆਂ ਦਾ ਅਧਿਕਾਰ ਦਿੱਤਾ,ਪੰਜਾਬ ਵਿਚ ਵੀ ਵਧੀ ਗਰਮੀ

ਸਾਰੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸਥਿਤੀ ਨੂੰ ਦੇਖਦੇ ਹੋਏ ਹੁਕਮ ਜਾਰੀ ਕਰਨਗੇ ਜੋ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ‘ਤੇ ਲਾਗੂ ਹੋਣਗੇ। ਸੈਕੰਡਰੀ ਸਿੱਖਿਆ ਦੇ ਡਾਇਰੈਕਟਰ ਨੇ ਇਸ ਸਬੰਧੀ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।

ਹਰਿਆਣਾ ਅਤੇ ਪੰਜਾਬ ਵਿਚ ਗਰਮੀ ਲਗਾਤਾਰ ਵਧਦੀ ਜਾ ਰਹੀ ਹੈ। ਹਰਿਆਣਾ ‘ਚ ਪੈ ਰਹੀ ਗਰਮੀ ਕਾਰਨ ਸੂਬਾ ਸਰਕਾਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਪਣੇ ਜ਼ਿਲ੍ਹਿਆਂ ਦੇ ਸਕੂਲ ਬੰਦ ਕਰਨ ਦੇ ਅਧਿਕਾਰ ਦੇ ਦਿੱਤੇ ਹਨ। ਸਾਰੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸਥਿਤੀ ਨੂੰ ਦੇਖਦੇ ਹੋਏ ਹੁਕਮ ਜਾਰੀ ਕਰਨਗੇ ਜੋ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ‘ਤੇ ਲਾਗੂ ਹੋਣਗੇ। ਸੈਕੰਡਰੀ ਸਿੱਖਿਆ ਦੇ ਡਾਇਰੈਕਟਰ ਨੇ ਇਸ ਸਬੰਧੀ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।

ਸਕੂਲਾਂ ਵਿੱਚ 1 ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਹੋਣਗੀਆਂ। ਬੱਚਿਆਂ ਨੂੰ ਤਪਦੀ ਗਰਮੀ ਤੋਂ ਬਚਾਉਣ ਲਈ ਸਿੱਖਿਆ ਵਿਭਾਗ ਨੇ ਸਮਾਂ ਪਹਿਲਾਂ ਹੀ ਬਦਲ ਦਿੱਤਾ ਹੈ। ਸਾਰੇ ਸਕੂਲ ਸਵੇਰੇ 8 ਵਜੇ ਦੀ ਬਜਾਏ 7 ਵਜੇ ਤੋਂ ਸ਼ੁਰੂ ਹੋਣਗੇ ਅਤੇ ਛੁੱਟੀਆਂ ਵੀ ਜਲਦੀ ਹੋਣਗੀਆਂ। ਮੌਸਮ ਵਿਭਾਗ ਮੁਤਾਬਕ ਹਰਿਆਣਾ ‘ਚ ਹੀਟ ਵੇਵ ਦੇ ਨਾਲ-ਨਾਲ ਤਾਪਮਾਨ 46 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ। ਅਗਲੇ ਇੱਕ-ਦੋ ਦਿਨਾਂ ਵਿੱਚ ਪਾਰਾ ਵਧ ਸਕਦਾ ਹੈ। ਮੌਸਮ ਵਿਭਾਗ ਨੇ ਵੱਖ-ਵੱਖ ਜ਼ਿਲ੍ਹਿਆਂ ਲਈ ਯੈਲੋ ਅਤੇ ਓਰੇਂਜ ਅਲਰਟ ਜਾਰੀ ਕੀਤੇ ਹਨ। ਉੱਤਰੀ ਹਰਿਆਣਾ ਦੇ ਜ਼ਿਲ੍ਹਿਆਂ ਵਿੱਚ ਪਾਰਾ 42 ਤੋਂ 44 ਡਿਗਰੀ ਅਤੇ ਦੱਖਣੀ ਹਰਿਆਣਾ ਦੇ ਜ਼ਿਲ੍ਹਿਆਂ ਵਿੱਚ 45 ਤੋਂ 46 ਡਿਗਰੀ ਤੱਕ ਜਾ ਸਕਦਾ ਹੈ।

ਨੂਹ ਹਰਿਆਣਾ ਦਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ । ਇੱਥੇ ਵੱਧ ਤੋਂ ਵੱਧ ਤਾਪਮਾਨ 47.2 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਸਿਰਸਾ ਦੇ 47, ਨਾਰਨੌਲ 46, ਰੋਹਤਕ 45, ਫਰੀਦਾਬਾਦ 46.2, ਚਰਖਿਦਾਦਰੀ 45, ਸੋਨੀਪਤ ਦੇ ਜਗਦੀਸ਼ਪੁਰ 46.4, ਜੀਂਦ ਦੇ ਪਾਂਡੂ ਪਿੰਡਾ 46.4, ਗੁਰੂਗ੍ਰਾਮ 45.1, ਝੱਜਰ 46 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।