ਇਜ਼ਰਾਈਲ ‘ਚ ਹਮਾਸ ਦੀ ਬੇਰਹਿਮੀ, ਹਸਦੇ-ਵਸਦੇ ਪਰਿਵਾਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ

ਇਜ਼ਰਾਈਲ ‘ਚ ਹਮਾਸ ਦੀ ਬੇਰਹਿਮੀ, ਹਸਦੇ-ਵਸਦੇ ਪਰਿਵਾਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ

ਹਮਾਸ ਦੇ ਅੱਤਵਾਦੀ ਕਈ ਲੋਕਾਂ ਨੂੰ ਬੰਧਕ ਬਣਾ ਕੇ ਆਪਣੇ ਨਾਲ ਲੈ ਗਏ। ਕੇਦੇਮ ਪਰਿਵਾਰ ਵੀ ਹਮਾਸ ਦੇ ਅੱਤਵਾਦੀਆਂ ਦੀ ਦਹਿਸ਼ਤ ਦਾ ਸ਼ਿਕਾਰ ਹੋ ਗਿਆ। ਇਸ ਪੂਰੇ ਪਰਿਵਾਰ ਨੂੰ ਸਿਰਫ਼ ਇਸ ਲਈ ਖ਼ਤਮ ਕਰ ਦਿੱਤਾ ਗਿਆ ਕਿਉਂਕਿ ਉਹ ਯਹੂਦੀ ਸਨ।


ਹਮਾਸ ਨੇ ਪਿੱਛਲੇ ਹਫਤੇ ਇਜ਼ਰਾਈਲ ‘ਤੇ ਹਮਲਾ ਕਰਕੇ ਤਬਾਹੀ ਮਚਾ ਦਿਤੀ ਹੈ। ਸ਼ਨੀਵਾਰ 7 ਅਕਤੂਬਰ ਨੂੰ ਇਜ਼ਰਾਈਲ ‘ਤੇ ਹੁਣ ਤੱਕ ਦਾ ਸਭ ਤੋਂ ਵੱਡਾ ਹਮਲਾ ਹੋਇਆ ਹੈ। ਹਮਾਸ ਦੇ ਅੱਤਵਾਦੀਆਂ ਨੇ ਸਭ ਤੋਂ ਪਹਿਲਾਂ ਰਾਕੇਟ ਦਾਗ ਕੇ ਇਜ਼ਰਾਈਲ ਨੂੰ ਡਰਾਇਆ। ਇਸ ਦੌਰਾਨ ਹਮਾਸ ਦੇ ਅੱਤਵਾਦੀ ਇਜ਼ਰਾਈਲ ਵਿਚ ਦਾਖਲ ਹੋਣ ਲੱਗੇ। ਹੌਲੀ-ਹੌਲੀ ਉਨ੍ਹਾਂ ਨੇ ਘਰਾਂ ‘ਤੇ ਹਮਲੇ ਸ਼ੁਰੂ ਕਰ ਦਿੱਤੇ। ਅੱਤਵਾਦੀਆਂ ਨੇ ਕਈ ਪਰਿਵਾਰਾਂ ਨੂੰ ਮਾਰ ਦਿੱਤਾ।

ਹਮਾਸ ਦੇ ਅੱਤਵਾਦੀ ਕਈ ਲੋਕਾਂ ਨੂੰ ਬੰਧਕ ਬਣਾ ਕੇ ਆਪਣੇ ਨਾਲ ਲੈ ਗਏ। ਕੇਦੇਮ ਪਰਿਵਾਰ ਵੀ ਹਮਾਸ ਦੇ ਅੱਤਵਾਦੀਆਂ ਦੀ ਦਹਿਸ਼ਤ ਦਾ ਸ਼ਿਕਾਰ ਹੋ ਗਿਆ। ਇਸ ਪੂਰੇ ਪਰਿਵਾਰ ਨੂੰ ਸਿਰਫ਼ ਇਸ ਲਈ ਖ਼ਤਮ ਕਰ ਦਿੱਤਾ ਗਿਆ ਕਿਉਂਕਿ ਉਹ ਯਹੂਦੀ ਸਨ। ਇਸ ਪਰਿਵਾਰ ਦੀ ਤਸਵੀਰ ਇਜ਼ਰਾਈਲ ਦੇ ਸਾਬਕਾ ਪ੍ਰਧਾਨ ਮੰਤਰੀ ਨਫਤਾਲੀ ਬੇਨੇਟ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਲਿਖਿਆ- ਪੂਰੇ ਪਰਿਵਾਰ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ।

ਇਨ੍ਹਾਂ ਸਾਰਿਆਂ ਨੂੰ ਨੀਰ ਓਜ਼ ਕਿਬੁਟਜ਼ ਵਿਚ ਫਲਸਤੀਨੀ ਅੱਤਵਾਦੀਆਂ ਨੇ ਕਤਲ ਕਰ ਦਿੱਤਾ ਸੀ। ਉਨ੍ਹਾਂ ਦਾ ਕਤਲ ਸਿਰਫ਼ ਇਸ ਲਈ ਕੀਤਾ ਗਿਆ ਕਿਉਂਕਿ ਉਹ ਯਹੂਦੀ ਸਨ। ਤੁਹਾਨੂੰ ਦੱਸ ਦੇਈਏ ਕਿ ਮੱਧ ਪੂਰਬ ਇੱਕ ਵਾਰ ਫਿਰ ਜੰਗ ਦੀ ਲਪੇਟ ਵਿੱਚ ਹੈ। ਸ਼ਨੀਵਾਰ ਨੂੰ ਇਜ਼ਰਾਈਲ ‘ਤੇ ਹਮਾਸ ਦੇ ਅੱਤਵਾਦੀਆਂ ਦੇ ਹਮਲੇ ਤੋਂ ਬਾਅਦ ਇਜ਼ਰਾਈਲ ਨੇ ਯੁੱਧ ਦਾ ਐਲਾਨ ਕਰ ਦਿੱਤਾ ਹੈ।

ਇਜ਼ਰਾਈਲ ਦੀ ਹਵਾਈ ਸੈਨਾ ਅਤੇ ਫੌਜ ਲਗਾਤਾਰ ਹਮਾਸ ਦੇ ਟਿਕਾਣਿਆਂ ‘ਤੇ ਹਮਲੇ ਕਰ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਜ਼ਰਾਈਲ ਨੇ ਹਮਾਸ ਦੇ 1700 ਤੋਂ ਜ਼ਿਆਦਾ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ, ਜਿਨ੍ਹਾਂ ‘ਚੋਂ 500 ਟਿਕਾਣਿਆਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਗਿਆ ਹੈ। ਇਜ਼ਰਾਇਲੀ ਹਵਾਈ ਸੈਨਾ ਪਿਛਲੇ 48 ਘੰਟਿਆਂ ਤੋਂ ਗਾਜ਼ਾ ਪੱਟੀ ਵਿੱਚ ਹਮਾਸ ਦੇ ਟਿਕਾਣਿਆਂ ਨੂੰ ਲਗਾਤਾਰ ਨਿਸ਼ਾਨਾ ਬਣਾ ਰਹੀ ਹੈ। ਗਾਜ਼ਾ ਪੱਟੀ ‘ਚ ਵੱਡੇ ਪੱਧਰ ‘ਤੇ ਇਮਾਰਤਾਂ ਤਬਾਹ ਹੋ ਗਈਆਂ ਹਨ। ਹਰ ਪਾਸੇ ਧੂੰਆਂ ਉੱਠਦਾ ਨਜ਼ਰ ਆ ਰਿਹਾ ਹੈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਇਜ਼ਰਾਈਲੀ ਫੌਜ ਨੂੰ ਗਾਜ਼ਾ ਪੱਟੀ ‘ਤੇ ਕਬਜ਼ਾ ਕਰਨ ਦਾ ਹੁਕਮ ਦਿੱਤਾ ਹੈ। ਗਾਜ਼ਾ ਨਾਲ ਲੱਗਦੀ ਸਰਹੱਦ ‘ਤੇ ਇਕ ਲੱਖ ਸੈਨਿਕ ਤਾਇਨਾਤ ਕੀਤੇ ਗਏ ਹਨ।