ਪੰਜਾਬ ਪੰਚਾਇਤ ਚੋਣਾਂ : ਪਿੰਡ ਵਾਸੀਆਂ ਨੇ ਦਿਖਾਈ ਏਕਤਾ, ਵੋਟਾਂ ਤੋਂ 20 ਦਿਨ ਪਹਿਲਾਂ ਕਪੂਰਥਲਾ ਦੇ ਪਿੰਡ ਬਰਿਆਰ ਵਿੱਚ ਸਰਬਸੰਮਤੀ ਨਾਲ ਪੰਚਾਇਤ ਬਣੀ

ਪੰਜਾਬ ਪੰਚਾਇਤ ਚੋਣਾਂ : ਪਿੰਡ ਵਾਸੀਆਂ ਨੇ ਦਿਖਾਈ ਏਕਤਾ, ਵੋਟਾਂ ਤੋਂ 20 ਦਿਨ ਪਹਿਲਾਂ ਕਪੂਰਥਲਾ ਦੇ ਪਿੰਡ ਬਰਿਆਰ ਵਿੱਚ ਸਰਬਸੰਮਤੀ ਨਾਲ ਪੰਚਾਇਤ ਬਣੀ

ਬਰਿਆਰ ਜ਼ਿਲ੍ਹਾ ਕਪੂਰਥਲਾ ਵਿੱਚ ਸਰਬਸੰਮਤੀ ਨਾਲ ਪੰਚਾਇਤ ਬਣਾਉਣ ਵਾਲਾ ਪਹਿਲਾ ਪਿੰਡ ਬਣ ਗਿਆ ਹੈ। ਇਸ ਦੌਰਾਨ ਪਿੰਡ ਦੇ ਲੋਕਾਂ ਨੇ ਸਰਬਸੰਮਤੀ ਨਾਲ ਤਿੰਨ ਔਰਤਾਂ ਅਤੇ ਚਾਰ ਮਰਦਾਂ ਨੂੰ ਪੰਚ ਚੁਣ ਕੇ ਗ੍ਰਾਮ ਪੰਚਾਇਤ ਦਾ ਗਠਨ ਕੀਤਾ।

ਪੰਜਾਬ ਸਰਕਾਰ ਨੇ ਪਿੱਛਲੇ ਦਿਨੀ ਪੰਚਾਇਤ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਸੀ। ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਬਿਗਲ ਵੱਜਦੇ ਹੀ ਪਿੰਡਾਂ ‘ਚ ਜੋਸ਼ ਵਧਣ ਲੱਗਾ ਹੈ। ਇਸ ਦੇ ਨਾਲ ਹੀ ਪੰਜਾਬ ਦੀ ਐਨਆਰਆਈ ਪੱਟੀ ਵਜੋਂ ਜਾਣੇ ਜਾਂਦੇ ਭੁਲੱਥ ਵਿਧਾਨ ਸਭਾ ਹਲਕੇ ਦੇ ਪਿੰਡ ਬਰਿਆਰ ਵਿੱਚ ਵੀ ਲੋਕਾਂ ਨੇ ਵੋਟਾਂ ਤੋਂ 20 ਦਿਨ ਪਹਿਲਾਂ ਸਰਬਸੰਮਤੀ ਨਾਲ ਪੰਚਾਇਤ ਚੁਣ ਲਈ ਹੈ। ਬਰਿਆਰ ਜ਼ਿਲ੍ਹਾ ਕਪੂਰਥਲਾ ਵਿੱਚ ਸਰਬਸੰਮਤੀ ਨਾਲ ਪੰਚਾਇਤ ਬਣਾਉਣ ਵਾਲਾ ਪਹਿਲਾ ਪਿੰਡ ਬਣ ਗਿਆ ਹੈ।

ਇਸ ਦੌਰਾਨ ਪਿੰਡ ਦੇ ਲੋਕਾਂ ਨੇ ਸਰਬਸੰਮਤੀ ਨਾਲ ਤਿੰਨ ਔਰਤਾਂ ਅਤੇ ਚਾਰ ਮਰਦਾਂ ਨੂੰ ਪੰਚ ਚੁਣ ਕੇ ਗ੍ਰਾਮ ਪੰਚਾਇਤ ਦਾ ਗਠਨ ਕੀਤਾ। ਪਿੰਡ ਵਾਸੀਆਂ ਵੱਲੋਂ ਸਨਮਾਨਿਤ ਕਰਨ ਉਪਰੰਤ ਪੰਚਾਇਤ ਦੇ ਨਵੇਂ ਸਰਪੰਚ ਨੰਬਰਦਾਰ ਸਤਪਾਲ ਸਿੰਘ ਨੇ ਕਿਹਾ ਕਿ ਪਿੰਡ ਦੀ ਬਿਹਤਰੀ ਅਤੇ ਪਿੰਡ ਦੀ ਏਕਤਾ ਬਹੁਤ ਜ਼ਰੂਰੀ ਹੈ। ਨਵੀਂ ਬਣੀ ਪੰਚਾਇਤ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਨਹੀਂ ਕੀਤਾ ਜਾਵੇਗਾ। ਗ੍ਰਾਮ ਪੰਚਾਇਤ ਵੱਲੋਂ ਆਪਸ ਵਿੱਚ ਵਿਚਾਰ ਵਟਾਂਦਰਾ ਕਰਕੇ ਪਿੰਡ ਵਾਸੀਆਂ ਨਾਲ ਸਲਾਹ ਕਰਕੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਇਆ ਜਾਵੇਗਾ।

ਸਰਬਸੰਮਤੀ ਨਾਲ ਸਰਪੰਚ ਬਣੇ ਸਤਪਾਲ ਸਿੰਘ ਨੇ ਕਿਹਾ ਕਿ ਜਿੱਥੇ ਪ੍ਰਵਾਸੀ ਭਾਰਤੀ ਨੌਜਵਾਨਾਂ ਨੇ ਹਮੇਸ਼ਾ ਪਿੰਡ ਦੀ ਭਲਾਈ ਲਈ ਯੋਗਦਾਨ ਪਾਇਆ ਹੈ, ਉੱਥੇ ਗ੍ਰਾਮ ਪੰਚਾਇਤ ਨੇ ਵੀ ਯੋਗਦਾਨ ਪਾਇਆ ਹੈ। ਇਨ੍ਹਾਂ ਵਿਕਾਸ ਕਾਰਜਾਂ ਨੂੰ ਅੱਗੇ ਲਿਜਾਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਡੀਸੀ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਅਜੇ ਤੱਕ ਉਨ੍ਹਾਂ ਕੋਲ ਅਜਿਹੀ ਕੋਈ ਸੂਚਨਾ ਨਹੀਂ ਆਈ ਹੈ।