ਰੋਹਿਤ ਦੀ ਕਪਤਾਨੀ ‘ਚ ਭਾਰਤ ਨੇ ਟੀ-20 ਵਿਸ਼ਵ ਕੱਪ ‘ਚ ਕੀਤਾ ਸਭ ਤੋਂ ਵੱਡਾ ਚਮਤਕਾਰ, ਪਾਕਿਸਤਾਨ ਨੂੰ 6 ਦੌੜਾਂ ਨਾਲ ਹਰਾਇਆ

ਰੋਹਿਤ ਦੀ ਕਪਤਾਨੀ ‘ਚ ਭਾਰਤ ਨੇ ਟੀ-20 ਵਿਸ਼ਵ ਕੱਪ ‘ਚ ਕੀਤਾ ਸਭ ਤੋਂ ਵੱਡਾ ਚਮਤਕਾਰ, ਪਾਕਿਸਤਾਨ ਨੂੰ 6 ਦੌੜਾਂ ਨਾਲ ਹਰਾਇਆ

ਇਸ ਮੈਚ ਵਿੱਚ ਆਖਰੀ ਓਵਰ ਤੱਕ ਕਿਸੇ ਵੀ ਟੀਮ ਦੀ ਜਿੱਤ ਯਕੀਨੀ ਨਹੀਂ ਲੱਗ ਰਹੀ ਸੀ। ਪਰ ਆਖਰੀ ਓਵਰ ਵਿੱਚ ਭਾਰਤੀ ਟੀਮ ਨੇ ਪਾਕਿਸਤਾਨੀ ਟੀਮ ਨੂੰ 6 ਦੌੜਾਂ ਨਾਲ ਹਰਾਇਆ। ਇਸ ਮੈਚ ‘ਚ ਭਾਰਤੀ ਗੇਂਦਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਐਤਵਾਰ ਨੂੰ ਪਾਕਿਸਤਾਨ ਅਤੇ ਭਾਰਤ ਵਿਚ ਰੋਮਾਂਚਕ ਮੈਚ ਹੋਇਆ। ਇਸ ਮੈਚ ਵਿੱਚ ਆਖਰੀ ਓਵਰ ਤੱਕ ਕਿਸੇ ਵੀ ਟੀਮ ਦੀ ਜਿੱਤ ਯਕੀਨੀ ਨਹੀਂ ਲੱਗ ਰਹੀ ਸੀ। ਪਰ ਆਖਰੀ ਓਵਰ ਵਿੱਚ ਭਾਰਤੀ ਟੀਮ ਨੇ ਪਾਕਿਸਤਾਨੀ ਟੀਮ ਨੂੰ 6 ਦੌੜਾਂ ਨਾਲ ਹਰਾਇਆ। ਇਸ ਮੈਚ ‘ਚ ਭਾਰਤੀ ਗੇਂਦਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜਸਪ੍ਰੀਤ ਬੁਮਰਾਹ, ਰਿਸ਼ਭ ਪੰਤ ਅਤੇ ਅਰਸ਼ਦੀਪ ਸਿੰਘ ਨੇ ਭਾਰਤ ਲਈ ਚੰਗਾ ਪ੍ਰਦਰਸ਼ਨ ਕੀਤਾ। ਇਨ੍ਹਾਂ ਖਿਡਾਰੀਆਂ ਦੀ ਬਦੌਲਤ ਹੀ ਟੀਮ ਇੰਡੀਆ ਮੈਚ ਜਿੱਤ ਸਕੀ। ਜਿੱਤ ਦਰਜ ਕਰਕੇ ਟੀਮ ਇੰਡੀਆ ਨੇ ਇੱਕ ਵੱਡਾ ਰਿਕਾਰਡ ਬਣਾ ਲਿਆ ਹੈ।

ਪਾਕਿਸਤਾਨ ਖਿਲਾਫ ਮੈਚ ‘ਚ ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 119 ਦੌੜਾਂ ਬਣਾਈਆਂ। ਭਾਰਤ ਲਈ ਸਿਰਫ਼ ਰਿਸ਼ਭ ਪੰਤ ਹੀ ਵਧੀਆ ਬੱਲੇਬਾਜ਼ੀ ਕਰ ਸਕੇ। ਉਸ ਨੇ 42 ਦੌੜਾਂ ਦੀ ਪਾਰੀ ਖੇਡੀ। ਇਸ ਤੋਂ ਬਾਅਦ ਟੀਚੇ ਦਾ ਪਿੱਛਾ ਕਰਦੇ ਹੋਏ ਪਾਕਿਸਤਾਨੀ ਟੀਮ ਨੇ 10 ਓਵਰਾਂ ‘ਚ 1 ਵਿਕਟ ਦੇ ਨੁਕਸਾਨ ‘ਤੇ 57 ਦੌੜਾਂ ਬਣਾ ਲਈਆਂ ਸਨ। ਇਸ ਕਾਰਨ ਟੀਮ ਇੰਡੀਆ ਲਈ ਜਿੱਤਣਾ ਮੁਸ਼ਕਲ ਲੱਗ ਰਿਹਾ ਸੀ। ਫਿਰ ਭਾਰਤੀ ਗੇਂਦਬਾਜ਼ਾਂ ਨੇ ਟੀਮ ਇੰਡੀਆ ਲਈ ਜ਼ਬਰਦਸਤ ਵਾਪਸੀ ਕੀਤੀ ਅਤੇ ਪਾਕਿਸਤਾਨੀ ਟੀਮ 20 ਓਵਰਾਂ ਵਿੱਚ 113 ਦੌੜਾਂ ਹੀ ਬਣਾ ਸਕੀ।

ਇਸ ਤਰ੍ਹਾਂ ਟੀਮ ਇੰਡੀਆ ਨੇ ਇਹ ਮੈਚ 6 ਦੌੜਾਂ ਨਾਲ ਜਿੱਤ ਲਿਆ। ਭਾਰਤੀ ਟੀਮ ਨੇ ਪਾਕਿਸਤਾਨ ਦੇ ਸਾਹਮਣੇ 120 ਦੌੜਾਂ ਦੇ ਟੀਚੇ ਦਾ ਬਚਾਅ ਕੀਤਾ। ਇਸ ਤੋਂ ਪਹਿਲਾਂ ਭਾਰਤ ਨੇ ਟੀ-20 ਅੰਤਰਰਾਸ਼ਟਰੀ ਵਿੱਚ ਇੰਨੇ ਛੋਟੇ ਸਕੋਰ ਦਾ ਬਚਾਅ ਨਹੀਂ ਕੀਤਾ ਸੀ। ਭਾਰਤੀ ਟੀਮ ਨੇ 2016 ਵਿੱਚ ਜ਼ਿੰਬਾਬਵੇ ਦੇ ਖਿਲਾਫ ਟੀ-20 ਵਿੱਚ 139 ਦੌੜਾਂ ਦੇ ਟੀਚੇ ਦਾ ਬਚਾਅ ਕੀਤਾ ਸੀ, ਪਰ ਹੁਣ ਭਾਰਤ ਨੇ ਇਸ ਰਿਕਾਰਡ ਨੂੰ ਪਿੱਛੇ ਛੱਡ ਦਿੱਤਾ ਹੈ।