ਭਾਰਤ ਨੇ ਫਿਰ ਕੈਨੇਡਾ ਦੀ ਲਗਾਈ ਕਲਾਸ, ਡਿਪਲੋਮੈਟ ਨੂੰ ਕੀਤਾ ਤਲਬ, ਟਰੂਡੋ ਦੀ ਮੌਜੂਦਗੀ ‘ਚ ਕੱਟੜਵਾਦ ਪੱਖੀ ਨਾਅਰੇਬਾਜ਼ੀ ਤੋਂ ਭਾਰਤ ਹੋਇਆ ਨਾਰਾਜ਼

ਭਾਰਤ ਨੇ ਫਿਰ ਕੈਨੇਡਾ ਦੀ ਲਗਾਈ ਕਲਾਸ, ਡਿਪਲੋਮੈਟ ਨੂੰ ਕੀਤਾ ਤਲਬ, ਟਰੂਡੋ ਦੀ ਮੌਜੂਦਗੀ ‘ਚ ਕੱਟੜਵਾਦ ਪੱਖੀ ਨਾਅਰੇਬਾਜ਼ੀ ਤੋਂ ਭਾਰਤ ਹੋਇਆ ਨਾਰਾਜ਼

ਵਿਦੇਸ਼ ਮੰਤਰਾਲੇ ਨੇ ਇਸ ਸਮਾਗਮ ਵਿੱਚ ਨਾਅਰੇਬਾਜ਼ੀ ਨੂੰ “ਪ੍ਰੇਸ਼ਾਨ ਕਰਨ ਵਾਲਾ” ਦੱਸਿਆ ਅਤੇ ਕਿਹਾ ਕਿ ਇਹ ਇੱਕ ਵਾਰ ਫਿਰ ਕੈਨੇਡਾ ਵਿੱਚ “ਵੱਖਵਾਦ, ਕੱਟੜਵਾਦ ਅਤੇ ਹਿੰਸਾ” ਨੂੰ ਦਿੱਤੀ ਗਈ ਸਿਆਸੀ ਥਾਂ ਨੂੰ ਦਰਸਾਉਂਦਾ ਹੈ।

ਭਾਰਤ ਪਿੱਛਲੇ ਕੁਝ ਸਮੇਂ ਤੋਂ ਕੈਨੇਡਾ ਦੀਆ ਗਤੀਵਿਧੀਆਂ ਨੂੰ ਪਸੰਦ ਨਹੀਂ ਕਰ ਰਿਹਾ ਹੈ। ਭਾਰਤ ਨੇ ਸੋਮਵਾਰ ਨੂੰ ਕੈਨੇਡਾ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਮੌਜੂਦਗੀ ਵਿੱਚ ਟੋਰਾਂਟੋ ਵਿੱਚ ਇੱਕ ਜਨਤਕ ਸਮਾਗਮ ਵਿੱਚ ਖਾਲਿਸਤਾਨ ਪੱਖੀ ਨਾਅਰੇਬਾਜ਼ੀ ਕਰਨ ‘ਤੇ ਸਖ਼ਤ ਵਿਰੋਧ ਦਰਜ ਕਰਵਾਇਆ।

ਵਿਦੇਸ਼ ਮੰਤਰਾਲੇ ਨੇ ਇਸ ਸਮਾਗਮ ਵਿੱਚ ਨਾਅਰੇਬਾਜ਼ੀ ਨੂੰ “ਪ੍ਰੇਸ਼ਾਨ ਕਰਨ ਵਾਲਾ” ਦੱਸਿਆ ਅਤੇ ਕਿਹਾ ਕਿ ਇਹ ਇੱਕ ਵਾਰ ਫਿਰ ਕੈਨੇਡਾ ਵਿੱਚ “ਵੱਖਵਾਦ, ਕੱਟੜਵਾਦ ਅਤੇ ਹਿੰਸਾ” ਨੂੰ ਦਿੱਤੀ ਗਈ ਸਿਆਸੀ ਥਾਂ ਨੂੰ ਦਰਸਾਉਂਦਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਅਜਿਹੀ ਘਟਨਾ ਨਾ ਸਿਰਫ਼ ਭਾਰਤ-ਕੈਨੇਡਾ ਸਬੰਧਾਂ ਨੂੰ ਪ੍ਰਭਾਵਿਤ ਕਰਦੀ ਹੈ, ਸਗੋਂ ਕੈਨੇਡਾ ਦੇ ਆਪਣੇ ਨਾਗਰਿਕਾਂ ਲਈ ਹਿੰਸਾ ਅਤੇ ਅਪਰਾਧ ਦੇ ਮਾਹੌਲ ਨੂੰ ਵੀ ਹੱਲਾਸ਼ੇਰੀ ਦਿੰਦੀ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ, “ਕੈਨੇਡਾ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਇੱਕ ਸਮਾਗਮ ਵਿੱਚ ਖਾਲਿਸਤਾਨ ਪੱਖੀ ਨਾਅਰੇਬਾਜ਼ੀ ਦੇ ਸਬੰਧ ਵਿੱਚ ਵਿਦੇਸ਼ ਮੰਤਰਾਲੇ ਵਿੱਚ ਤਲਬ ਕੀਤਾ ਗਿਆ ਸੀ।

ਇਸ ਪ੍ਰੋਗਰਾਮ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ। ਮੰਤਰਾਲੇ ਨੇ ਕਿਹਾ, “ਭਾਰਤ ਸਰਕਾਰ ਇਸ ਘਟਨਾ ‘ਤੇ ਅਜਿਹੀ ਪਰੇਸ਼ਾਨ ਕਰਨ ਵਾਲੀ ਘਟਨਾ ‘ਤੇ ਆਪਣੀ ਡੂੰਘੀ ਚਿੰਤਾ ਅਤੇ ਸਖ਼ਤ ਇਤਰਾਜ਼ ਪ੍ਰਗਟ ਕਰਦੀ ਹੈ, ਜੋ ਕਿ ਕੈਨੇਡਾ ਵਿੱਚ ਵੱਖਵਾਦ, ਕੱਟੜਵਾਦ ਅਤੇ ਹਿੰਸਾ ਨੂੰ ਦਿੱਤੀ ਗਈ ਸਿਆਸੀ ਥਾਂ ਨੂੰ ਦਰਸਾਉਂਦੀ ਹੈ।” ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਅਜਿਹੀ ਘਟਨਾ ਨਾ ਸਿਰਫ਼ ਭਾਰਤ-ਕੈਨੇਡਾ ਸਬੰਧਾਂ ਨੂੰ ਪ੍ਰਭਾਵਿਤ ਕਰਦੀ ਹੈ ਸਗੋਂ ਕੈਨੇਡਾ ਵਿੱਚ ਆਪਣੇ ਹੀ ਨਾਗਰਿਕਾਂ ਨੂੰ ਹਿੰਸਾ ਅਤੇ ਅਪਰਾਧ ਦਾ ਖ਼ਤਰਾ ਵੀ ਵਧਾਉਂਦੀ ਹੈ।