Asian Games 2023 : ਭਾਰਤ ਨੇ ਜਿੱਤਿਆ ਏਸ਼ੀਆਡ ਮਹਿਲਾ ਕ੍ਰਿਕਟ ਦਾ ਪਹਿਲਾ ਗੋਲਡ ਮੈਡਲ, ਫਾਈਨਲ ‘ਚ ਸ਼੍ਰੀਲੰਕਾ ਨੂੰ 19 ਦੌੜਾਂ ਨਾਲ ਹਰਾਇਆ

Asian Games 2023 : ਭਾਰਤ ਨੇ ਜਿੱਤਿਆ ਏਸ਼ੀਆਡ ਮਹਿਲਾ ਕ੍ਰਿਕਟ ਦਾ ਪਹਿਲਾ ਗੋਲਡ ਮੈਡਲ, ਫਾਈਨਲ ‘ਚ ਸ਼੍ਰੀਲੰਕਾ ਨੂੰ 19 ਦੌੜਾਂ ਨਾਲ ਹਰਾਇਆ

ਭਾਰਤ ਲਈ ਤਿਤਾਸ ਸਾਧੂ ਨੇ ਸਭ ਤੋਂ ਵੱਧ ਤਿੰਨ ਵਿਕਟਾਂ ਲਈਆਂ। ਭਾਰਤ ਲਈ ਸਮ੍ਰਿਤੀ ਮੰਧਾਨਾ ਨੇ ਸਭ ਤੋਂ ਵੱਧ ਦੌੜਾਂ ਬਣਾਈਆਂ


ਏਸ਼ਿਆਈ ਖੇਡਾਂ ਦੇ ਮਹਿਲਾ ਕ੍ਰਿਕਟ ਮੁਕਾਬਲੇ ਵਿੱਚ ਭਾਰਤ ਨੇ ਗੋਲਡ ਮੈਡਲ ਜਿੱਤ ਲਿਆ ਹੈ। ਸੋਮਵਾਰ ਨੂੰ ਖੇਡੇ ਗਏ ਫਾਈਨਲ ਮੈਚ ‘ਚ ਭਾਰਤ ਨੇ ਸ਼੍ਰੀਲੰਕਾ ਨੂੰ 19 ਦੌੜਾਂ ਨਾਲ ਹਰਾਇਆ। ਏਸ਼ੀਆਈ ਖੇਡਾਂ ਦੇ ਕ੍ਰਿਕਟ ਈਵੈਂਟ ਵਿੱਚ ਇਹ ਭਾਰਤ ਦਾ ਪਹਿਲਾ ਮੈਡਲ ਹੈ। ਇਸ ਤੋਂ ਪਹਿਲਾਂ ਭਾਰਤੀ ਕ੍ਰਿਕਟ ਟੀਮ ਨੇ ਕਿਸੇ ਵੀ ਏਸ਼ਿਆਈ ਖੇਡਾਂ ਵਿੱਚ ਹਿੱਸਾ ਨਹੀਂ ਲਿਆ ਸੀ।

ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ 7 ਵਿਕਟਾਂ ਗੁਆ ਕੇ 116 ਦੌੜਾਂ ਬਣਾਈਆਂ ਅਤੇ ਸ਼੍ਰੀਲੰਕਾ ਨੂੰ 117 ਦੌੜਾਂ ਦਾ ਟੀਚਾ ਦਿੱਤਾ। ਸ਼੍ਰੀਲੰਕਾ ਦੀ ਟੀਮ 20 ਓਵਰਾਂ ‘ਚ 8 ਵਿਕਟਾਂ ਗੁਆ ਕੇ 97 ਦੌੜਾਂ ਹੀ ਬਣਾ ਸਕੀ। ਭਾਰਤ ਲਈ ਤਿਤਾਸ ਸਾਧੂ ਨੇ ਸਭ ਤੋਂ ਵੱਧ ਤਿੰਨ ਵਿਕਟਾਂ ਲਈਆਂ। ਭਾਰਤ ਲਈ ਸਮ੍ਰਿਤੀ ਮੰਧਾਨਾ ਨੇ ਸਭ ਤੋਂ ਵੱਧ ਦੌੜਾਂ ਬਣਾਈਆਂ। ਉਸਨੇ 45 ਗੇਂਦਾਂ ‘ਤੇ 46 ਦੌੜਾਂ ਦੀ ਪਾਰੀ ਖੇਡੀ।

ਮੰਧਾਨਾ ਤੋਂ ਇਲਾਵਾ ਜੇਮਿਮਾ ਰੌਡਰਿਗਜ਼ ਨੇ 40 ਗੇਂਦਾਂ ‘ਤੇ 42 ਦੌੜਾਂ ਦੀ ਪਾਰੀ ਖੇਡੀ। ਸ਼੍ਰੀਲੰਕਾ ਲਈ ਇਨੋਕਾ ਰਣਵੀਰਾ, ਸੁਗੰਧੀਕਾ ਕੁਮਾਰੀ ਅਤੇ ਉਦੇਸ਼ਿਕਾ ਪ੍ਰਬੋਧਿਨੀ ਨੇ 2-2 ਵਿਕਟਾਂ ਲਈਆਂ। ਭਾਰਤੀ ਟੀਮ ਦੀ ਸ਼ੁਰੂਆਤ ਚੰਗੀ ਰਹੀ। 14 ਓਵਰਾਂ ਤੱਕ ਭਾਰਤੀ ਟੀਮ ਨੇ ਇੱਕ ਵਿਕਟ ਗੁਆ ਕੇ 86 ਦੌੜਾਂ ਬਣਾ ਲਈਆਂ ਸਨ, ਪਰ ਅਗਲੇ 6 ਓਵਰਾਂ ਵਿੱਚ ਟੀਮ 6 ਵਿਕਟਾਂ ਗੁਆ ਕੇ 30 ਦੌੜਾਂ ਹੀ ਬਣਾ ਸਕੀ। ਮੰਧਾਨਾ ਅਤੇ ਜੇਮਿਮਾ ਤੋਂ ਇਲਾਵਾ ਕੋਈ ਵੀ ਖਿਡਾਰੀ ਜ਼ਿਆਦਾ ਦੇਰ ਤੱਕ ਕ੍ਰੀਜ਼ ‘ਤੇ ਨਹੀਂ ਟਿਕ ਸਕਿਆ। 16 ਦੌੜਾਂ ‘ਤੇ ਸ਼ੈਫਾਲੀ ਦਾ ਵਿਕਟ ਗੁਆਉਣ ਤੋਂ ਬਾਅਦ ਮੰਧਾਨਾ ਅਤੇ ਰੋਡਰਿਗਜ਼ ਨੇ 73 ਦੌੜਾਂ ਦੀ ਸਾਂਝੇਦਾਰੀ ਕੀਤੀ। ਦੋਵਾਂ ਨੇ ਦੂਜੀ ਵਿਕਟ ਲਈ 67 ਗੇਂਦਾਂ ‘ਤੇ 73 ਦੌੜਾਂ ਜੋੜੀਆਂ।

ਇਸ ਸਾਂਝੇਦਾਰੀ ਨੂੰ ਇਨੋਕਾ ਰਣਵੀਰਾ ਨੇ ਤੋੜਿਆ। 2022 ਦੀਆਂ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਪਹਿਲੀ ਵਾਰ ਮਹਿਲਾ ਕ੍ਰਿਕਟ ਨੂੰ ਸ਼ਾਮਲ ਕੀਤਾ ਗਿਆ ਸੀ। ਭਾਰਤੀ ਮਹਿਲਾ ਟੀਮ ਫਾਈਨਲ ‘ਚ ਜਗ੍ਹਾ ਬਣਾਉਣ ‘ਚ ਸਫਲ ਰਹੀ, ਪਰ ਸੋਨ ਤਗਮੇ ਦੇ ਮੈਚ ‘ਚ ਆਸਟ੍ਰੇਲੀਆ ਤੋਂ 9 ਦੌੜਾਂ ਨਾਲ ਹਾਰ ਗਈ ਸੀ।