ਭਾਰਤ ਨੇ ਕੈਨੇਡਾ ਨੂੰ ਕਿਹਾ ਕੱਟੜਪੰਥੀਆਂ ਨੂੰ ਪਨਾਹ ਨਾ ਦੇਵੇ, ਇਕ ਲੋਕਤੰਤਰੀ ਦੇਸ਼ ਦਾ ਹਿੰਸਕ ਜਸ਼ਨ ਮਨਾਉਣ ਦੀ ਇਜਾਜ਼ਤ ਦੇਣਾ ਗਲਤ

ਭਾਰਤ ਨੇ ਕੈਨੇਡਾ ਨੂੰ ਕਿਹਾ ਕੱਟੜਪੰਥੀਆਂ ਨੂੰ ਪਨਾਹ ਨਾ ਦੇਵੇ, ਇਕ ਲੋਕਤੰਤਰੀ ਦੇਸ਼ ਦਾ ਹਿੰਸਕ ਜਸ਼ਨ ਮਨਾਉਣ ਦੀ ਇਜਾਜ਼ਤ ਦੇਣਾ ਗਲਤ

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਕੈਨੇਡਾ ਨੂੰ ਪ੍ਰਗਟਾਵੇ ਦੀ ਆਜ਼ਾਦੀ ਦੇ ਨਾਂ ‘ਤੇ ਕੱਟੜਪੰਥੀ ਲੋਕਾਂ ਨੂੰ ਉਤਸ਼ਾਹਿਤ ਨਹੀਂ ਕਰਨਾ ਚਾਹੀਦਾ।

ਭਾਰਤ ਸਮੇਂ ਸਮੇਂ ‘ਤੇ ਕੈਨੇਡਾ ਨੂੰ ਕੱਟੜਪੰਥੀਆਂ ਗਤੀਵਿਧੀਆਂ ਖਤਮ ਕਰਨ ਦੀ ਸਲਾਹ ਦਿੰਦਾ ਰਹਿੰਦਾ ਹੈ। ਕੈਨੇਡਾ ਵਿੱਚ ਚੱਲ ਰਹੇ ਭਾਰਤ ਵਿਰੋਧੀ ਪ੍ਰਦਰਸ਼ਨਾਂ ਨੂੰ ਲੈ ਕੇ ਭਾਰਤ ਨੇ ਇੱਕ ਵਾਰ ਫਿਰ ਟਰੂਡੋ ਸਰਕਾਰ ਦੀ ਆਲੋਚਨਾ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਕੈਨੇਡਾ ਨੂੰ ਪ੍ਰਗਟਾਵੇ ਦੀ ਆਜ਼ਾਦੀ ਦੇ ਨਾਂ ‘ਤੇ ਕੱਟੜਪੰਥੀ ਲੋਕਾਂ ਨੂੰ ਉਤਸ਼ਾਹਿਤ ਨਹੀਂ ਕਰਨਾ ਚਾਹੀਦਾ।

ਕੈਨੇਡਾ ਇੱਕ ਲੋਕਤੰਤਰੀ ਦੇਸ਼ ਹੈ ਅਤੇ ਉਹ ਹਿੰਸਾ ਦਾ ਜਸ਼ਨ ਮਨਾਉਣ ਦੀ ਇਜਾਜ਼ਤ ਕਿਵੇਂ ਦੇ ਸਕਦਾ ਹੈ। ਜੈਸਵਾਲ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਅਸੀਂ ਕਈ ਵਾਰ ਕੈਨੇਡਾ ਕੋਲ ਭਾਰਤੀ ਨੇਤਾਵਾਂ ਖਿਲਾਫ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਪਿੱਛੇ ਹਿੰਸਕ ਸੋਚ ਦਾ ਮੁੱਦਾ ਉਠਾਇਆ ਹੈ। ਪਿਛਲੇ ਸਾਲ ਹੀ ਬਰੈਂਪਟਨ ਸ਼ਹਿਰ ਵਿੱਚ ਇੰਦਰਾ ਗਾਂਧੀ ਦੇ ਕਤਲ ਦੀ ਝਾਕੀ ਕੱਢੀ ਗਈ ਸੀ। ਇਸ ਵਿੱਚ ਦੋ ਬੰਦੂਕਧਾਰੀਆਂ ਨੂੰ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਨੂੰ ਗੋਲੀ ਮਾਰਦੇ ਦਿਖਾਇਆ ਗਿਆ ਸੀ।

ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਬਾਅਦ ਕਈ ਸ਼ਹਿਰਾਂ ਵਿੱਚ ਭਾਰਤੀ ਡਿਪਲੋਮੈਟਾਂ ਖ਼ਿਲਾਫ਼ ਹਿੰਸਕ ਪੋਸਟਰ ਲਾਏ ਗਏ ਹਨ। ਜੈਸਵਾਲ ਨੇ ਕਿਹਾ ਕਿ ਹਿੰਸਾ ਦਾ ਜਸ਼ਨ ਅਤੇ ਵਡਿਆਈ ਕਰਨਾ ਕਿਸੇ ਵੀ ਸੱਭਿਅਕ ਸਮਾਜ ਦਾ ਹਿੱਸਾ ਨਹੀਂ ਹੋਣਾ ਚਾਹੀਦਾ। ਲੋਕਤੰਤਰੀ ਦੇਸ਼ਾਂ ਨੂੰ ਕਾਨੂੰਨ ਅਤੇ ਵਿਵਸਥਾ ਦਾ ਸਨਮਾਨ ਕਰਨਾ ਚਾਹੀਦਾ ਹੈ। ਸਾਨੂੰ ਉਨ੍ਹਾਂ ਲੋਕਾਂ ਤੋਂ ਵੀ ਸੁਚੇਤ ਰਹਿਣਾ ਚਾਹੀਦਾ ਹੈ, ਜੋ ਪ੍ਰਗਟਾਵੇ ਦੀ ਆਜ਼ਾਦੀ ਦੇ ਨਾਂ ‘ਤੇ ਕੱਟੜਪੰਥੀ ਸੋਚ ਨੂੰ ਉਤਸ਼ਾਹਿਤ ਕਰਦੇ ਹਨ। ਜੈਸਵਾਲ ਮੁਤਾਬਕ ਭਾਰਤ ਸਰਕਾਰ ਕੈਨੇਡਾ ‘ਚ ਰਹਿ ਰਹੇ ਆਪਣੇ ਡਿਪਲੋਮੈਟਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੈ। ਕੈਨੇਡਾ ਸਰਕਾਰ ਨੂੰ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ, ਤਾਂ ਜੋ ਡਿਪਲੋਮੈਟ ਬਿਨਾਂ ਕਿਸੇ ਡਰ ਦੇ ਆਪਣਾ ਕੰਮ ਕਰ ਸਕਣ। ਭਾਰਤ ਨੇ ਕੈਨੇਡਾ ਤੋਂ ਵੱਖਵਾਦੀ ਤੱਤਾਂ ਵਿਰੁੱਧ ਕਾਰਵਾਈ ਦੀ ਮੰਗ ਵੀ ਕੀਤੀ ਹੈ।