- ਅੰਤਰਰਾਸ਼ਟਰੀ
- No Comment
ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਉਣ ਲਈ ਅਮਰੀਕਾ ‘ਚ ਸ਼ੁਰੂ ਹੋਈ ‘ਇਸ ਵਾਰ 400 ਪਾਰ’ ਦੀ ਮੁਹਿੰਮ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਕੰਮ ਤੋਂ ਪਹਿਲਾ ਉਸਦਾ ਟੀਚਾ ਨਿਰਧਾਰਿਤ ਕਰਦੇ ਹਨ। ਇਸ ਵਾਰ ਲੋਕਸਭਾ ਚੋਣਾਂ ‘ਚ ਪੀਐੱਮ ਮੋਦੀ ਨੇ 400 ਪਾਰ ਦਾ ਟੀਚਾ ਦਿਤਾ ਹੈ। ਨਰਿੰਦਰ ਮੋਦੀ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਉਣ ਲਈ ਭਾਰਤ ਵਿੱਚ ਹੀ ਨਹੀਂ ਸਗੋਂ ਅਮਰੀਕਾ ਵਿੱਚ ਵੀ ਮੁਹਿੰਮ ਸ਼ੁਰੂ ਹੋ ਗਈ ਹੈ। ਇਸ ਵਾਰ ਅਮਰੀਕਾ ਵਿੱਚ 400 ਪਾਰ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਇਸ ਨੂੰ ਲੈ ਕੇ ਪ੍ਰਵਾਸੀਆਂ ਵਿੱਚ ਭਾਰੀ ਉਤਸ਼ਾਹ ਹੈ। ਇਸ ਤੋਂ ਪੀਐਮ ਮੋਦੀ ਦੀ ਲੋਕਪ੍ਰਿਅਤਾ ਦਾ ਅੰਦਾਜ਼ਾ ਸਹਿਜੇ ਹੀ ਲਗਾਇਆ ਜਾ ਸਕਦਾ ਹੈ। ਜਿਵੇਂ ਹੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਗਾਮੀ ਲੋਕ ਸਭਾ ਚੋਣਾਂ ਲਈ 195 ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਦਾ ਐਲਾਨ ਕੀਤਾ, ਅਮਰੀਕਾ ਵਿੱਚ ਰਹਿ ਰਹੇ ਇਸ ਦੇ ਸਮਰਥਕਾਂ ਨੇ ਚੋਣਾਂ ਵਿੱਚ 400 ਸੀਟਾਂ ਜਿੱਤਣ ਦੇ ਟੀਚੇ ਲਈ ਯੋਗਦਾਨ ਪਾਉਣ ਅਤੇ ਵਲੰਟੀਅਰ ਕਰਨ ਦਾ ਵਾਅਦਾ ਕਰਕੇ ਆਪਣੀ 2024 ਦੀ ਮੁਹਿੰਮ ਦੀ ਸ਼ੁਰੂਆਤ ਕੀਤੀ।
ਤੁਹਾਨੂੰ ਦੱਸ ਦੇਈਏ ਕਿ ਭਾਜਪਾ ਨੇ ਸ਼ਨੀਵਾਰ ਨੂੰ ਆਪਣੇ 195 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਾਰਾਣਸੀ ਸਮੇਤ 51 ਸੀਟਾਂ ਉੱਤਰ ਪ੍ਰਦੇਸ਼ ਦੀਆਂ ਹਨ। ਓਵਰਸੀਜ਼ ਫਰੈਂਡਜ਼ ਆਫ ਬੀਜੇਪੀ (ਓ.ਐਫ.ਬੀ.ਜੇ.ਪੀ.), ਯੂ.ਐਸ.ਏ. ਦੇ ਪ੍ਰਧਾਨ ਅਦਪਾ ਪ੍ਰਸਾਦ ਨੇ ਸ਼ਨੀਵਾਰ ਨੂੰ ਵਾਸ਼ਿੰਗਟਨ ਡੀ.ਸੀ. ਦੇ ਮੈਰੀਲੈਂਡ ਉਪਨਗਰ ਵਿੱਚ ਚੋਣ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਕਿਹਾ, “ਭਾਰਤੀ ਪ੍ਰਵਾਸੀ ਭਾਈਚਾਰਾ ਭਾਰਤ ਵਿੱਚ ਭਾਜਪਾ ਦਾ ਸਮਰਥਨ ਕਰਨ ਜਾ ਰਿਹਾ ਹੈ।’ ਇਸ ਪ੍ਰੋਗਰਾਮ ਵਿੱਚ OFBJP ਦੇ ਮੈਂਬਰਾਂ ਨੇ ਹਿੱਸਾ ਲਿਆ। ਲੋਕ ਸਭਾ ਦੇ 543 ਮੈਂਬਰਾਂ ਦੀ ਚੋਣ ਕਰਨ ਲਈ ਭਾਰਤ ਵਿੱਚ ਅਪ੍ਰੈਲ ਅਤੇ ਮਈ 2024 ਦਰਮਿਆਨ ਆਮ ਚੋਣਾਂ ਕਰਵਾਉਣ ਦਾ ਪ੍ਰਸਤਾਵ ਹੈ।