- ਅੰਤਰਰਾਸ਼ਟਰੀ
- No Comment
ਇਜ਼ਰਾਇਲੀ ਲੋਕਾਂ ਨੂੰ ਅਮਰੀਕਾ ਜਾਣ ਲਈ ਨਹੀਂ ਲੈਣਾ ਪਵੇਗਾ ਵੀਜ਼ਾ, ਇਜ਼ਰਾਈਲ ਨੂੰ ਜਲਦ ਹੀ ‘ਵਿਸ਼ੇਸ਼ ਕਲੱਬ’ ‘ਚ ਕੀਤਾ ਜਾ ਸਕਦਾ ਹੈ ਸ਼ਾਮਲ

ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਇਸ ਪ੍ਰੋਗਰਾਮ ਦਾ ਸੰਚਾਲਨ ਕਰਦਾ ਹੈ, ਜੋ ਵਰਤਮਾਨ ਵਿੱਚ 40 ਦੇਸ਼ਾਂ (ਜ਼ਿਆਦਾਤਰ ਯੂਰਪੀਅਨ ਅਤੇ ਏਸ਼ੀਆਈ ਦੇਸ਼ਾਂ ਸਮੇਤ) ਦੇ ਨਾਗਰਿਕਾਂ ਨੂੰ ਬਿਨਾਂ ਵੀਜ਼ਾ ਦੇ ਤਿੰਨ ਮਹੀਨਿਆਂ ਲਈ ਅਮਰੀਕਾ ਦੀ ਯਾਤਰਾ ਕਰਨ ਦੀ ਇਜਾਜ਼ਤ ਦਿੰਦਾ ਹੈ।
ਅਮਰੀਕਾ ਨੇ ਪਿੱਛਲੇ ਦਿਨੀ ਇਜ਼ਰਾਈਲ ਅਤੇ ਸਾਊਦੀ ਅਰਬ ਵਿਚ ਦੋਸਤੀ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਈ ਸੀ । ਹੁਣ ਅਮਰੀਕਾ ਦੇ ਬਿਡੇਨ ਪ੍ਰਸ਼ਾਸਨ ਨੇ ਇਜ਼ਰਾਈਲ ਨੂੰ ਵੱਡਾ ਤੋਹਫਾ ਦਿੱਤਾ ਹੈ। ਜਾਣਕਾਰੀ ਮੁਤਾਬਕ ਹੁਣ ਇਸ ਏਸ਼ੀਆਈ ਦੇਸ਼ ਦੇ ਲੋਕ ਬਿਨਾਂ ਵੀਜ਼ਾ ਅਮਰੀਕਾ ਜਾ ਸਕਣਗੇ। ਬਿਡੇਨ ਪ੍ਰਸ਼ਾਸਨ ਇਸ ਸਬੰਧੀ ਵੱਡਾ ਫੈਸਲਾ ਲੈਣ ਜਾ ਰਿਹਾ ਹੈ। ਜਲਦ ਹੀ ਇਜ਼ਰਾਈਲ ਨੂੰ ਅਜਿਹੀਆਂ ਸੁਵਿਧਾਵਾਂ ਮਿਲਣਗੀਆਂ, ਜਿਸਦੇ ਲਈ ਇਜ਼ਰਾਇਲੀ ਲੋਕਾਂ ਨੂੰ ਅਮਰੀਕਾ ਜਾਣ ਲਈ ਵੀਜ਼ਾ ਨਹੀਂ ਲੈਣਾ ਪਵੇਗਾ। ਮੰਨਿਆ ਜਾ ਰਿਹਾ ਹੈ ਕਿ ਇਸ ਹਫਤੇ ਅਮਰੀਕਾ ਵੱਲੋਂ ਇਜ਼ਰਾਈਲ ਨੂੰ ਇਸ ‘ਵਿਸ਼ੇਸ਼ ਕਲੱਬ’ ‘ਚ ਸ਼ਾਮਲ ਕੀਤਾ ਜਾ ਸਕਦਾ ਹੈ।

ਇਕ ਰਿਪੋਰਟ ਮੁਤਾਬਕ ਅਮਰੀਕੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਵੀਜ਼ਾ ਸਹੂਲਤ ਪ੍ਰੋਗਰਾਮ ‘ਚ ਇਜ਼ਰਾਈਲ ਨੂੰ ਸ਼ਾਮਲ ਕਰਨ ਦੀ ਯੋਜਨਾ ਦਾ ਐਲਾਨ ਇਸ ਹਫਤੇ ਦੇ ਅੰਦਰ ਕੀਤਾ ਜਾ ਸਕਦਾ ਹੈ। ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਇਸ ਪ੍ਰੋਗਰਾਮ ਦਾ ਸੰਚਾਲਨ ਕਰਦਾ ਹੈ, ਜੋ ਵਰਤਮਾਨ ਵਿੱਚ 40 ਦੇਸ਼ਾਂ (ਜ਼ਿਆਦਾਤਰ ਯੂਰਪੀਅਨ ਅਤੇ ਏਸ਼ੀਆਈ ਦੇਸ਼ਾਂ ਸਮੇਤ) ਦੇ ਨਾਗਰਿਕਾਂ ਨੂੰ ਬਿਨਾਂ ਵੀਜ਼ਾ ਦੇ ਤਿੰਨ ਮਹੀਨਿਆਂ ਲਈ ਅਮਰੀਕਾ ਦੀ ਯਾਤਰਾ ਕਰਨ ਦੀ ਇਜਾਜ਼ਤ ਦਿੰਦਾ ਹੈ।
ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਅਮਰੀਕਾ ਦੇ ਪੱਖ ਤੋਂ ਇਸ ਵੱਡੀ ਯੋਜਨਾ ਨੂੰ ਹਰੀ ਝੰਡੀ ਦੇਣਗੇ। ਇਸ ਮਾਮਲੇ ਨਾਲ ਜੁੜੇ ਅਧਿਕਾਰੀਆਂ ਨੇ ਨਾਮ ਨਾ ਛਾਪਣ ਦੀ ਸ਼ਰਤ ‘ਤੇ ਇਹ ਜਾਣਕਾਰੀ ਦਿੱਤੀ ਹੈ। ਇਸ ਦੇ ਤਹਿਤ ਹੋਮਲੈਂਡ ਸਕਿਓਰਿਟੀ ਡਿਪਾਰਟਮੈਂਟ ਦੇ ਮੰਤਰੀ ਅਲੇਜਾਂਦਰੋ ਮਯੋਰਕਾਸ ਵੀਜ਼ਾ ਛੋਟ ਪ੍ਰੋਗਰਾਮ ‘ਚ ਇਜ਼ਰਾਈਲ ਨੂੰ ਸ਼ਾਮਲ ਕਰਨ ਨੂੰ ਲੈ ਕੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਵੀਰਵਾਰ ਨੂੰ ਕੋਈ ਐਲਾਨ ਕਰ ਸਕਦੇ ਹਨ।
ਇਜ਼ਰਾਈਲ ਅਮਰੀਕਾ ਦਾ ਸਭ ਤੋਂ ਮਹੱਤਵਪੂਰਨ ਰਣਨੀਤਕ ਭਾਈਵਾਲ ਹੈ। ਏਸ਼ੀਆ ਖਾਸ ਕਰਕੇ ਪੱਛਮੀ ਏਸ਼ੀਆ ਦਾ ਇਹ ਯਹੂਦੀ ਦੇਸ਼ ਅਮਰੀਕਾ ਲਈ ਬਹੁਤ ਖਾਸ ਹੈ। ਅਮਰੀਕਾ ਨੇ ਹਾਲ ਹੀ ਵਿੱਚ ਮੁਸਲਿਮ ਦੇਸ਼ਾਂ ਨਾਲ ਘਿਰੇ ਦੇਸ਼ ਸਾਊਦੀ ਅਰਬ ਨਾਲ ਦੋਸਤੀ ਕਾਇਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਜ਼ਰਾਈਲ ‘ਤੇ ਕਿਸੇ ਵੀ ਹਮਲੇ ਦੇ ਮਾਮਲੇ ‘ਚ ਅਮਰੀਕਾ ਹਮੇਸ਼ਾ ਇਸ ਦੇਸ਼ ਦਾ ਸਾਥ ਦਿੰਦਾ ਰਿਹਾ ਹੈ। ਇਸ ਦੌਰਾਨ ਇਜ਼ਰਾਈਲ ਨੂੰ ਉਨ੍ਹਾਂ ਦੇਸ਼ਾਂ ਦੇ ਵਿਸ਼ੇਸ਼ ਕਲੱਬ ‘ਚ ਸ਼ਾਮਲ ਕਰਨ ਨੂੰ ਕਿਹਾ ਜਾ ਰਿਹਾ ਹੈ, ਜੋ ਬਿਨਾਂ ਵੀਜ਼ਾ ਅਮਰੀਕਾ ਦਾ ਦੌਰਾ ਕਰ ਸਕਦੇ ਹਨ। ਅਮਰੀਕੀ ਅਧਿਕਾਰੀਆਂ ਨੇ ਕਿਹਾ ਕਿ ਇਸ ਗੱਲ ਦੀ ਸੰਭਾਵਨਾ ਹੈ ਕਿ ਬਲਿੰਕਨ ਮੰਗਲਵਾਰ ਤੱਕ ਇਜ਼ਰਾਈਲ ਨੂੰ ਵੀਜ਼ਾ ਛੋਟ ਪ੍ਰੋਗਰਾਮ ਵਿੱਚ ਸ਼ਾਮਲ ਕਰਨ ਦੀ ਸਿਫ਼ਾਰਸ਼ ਕਰ ਸਕਦਾ ਹੈ।