- ਮਨੋਰੰਜਨ
- No Comment
ਜੈਕਲੀਨ ਫਰਨਾਂਡਿਸ ਨੇ ਸੁਕੇਸ਼ ਚੰਦਰਸ਼ੇਖਰ ਖਿਲਾਫ ਦਿੱਲੀ ਪੁਲਿਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ, ਸੁਕੇਸ਼ ‘ਤੇ ਉਸਨੂੰ ਧਮਕੀ ਦੇਣ ਦੇ ਲਗਾਏ ਦੋਸ਼
ਸੁਕੇਸ਼ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਹੈ। ਉਹ ਅਭਿਨੇਤਰੀ ਨੂੰ ਲਗਾਤਾਰ ਚਿੱਠੀਆਂ ਲਿਖ ਕੇ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰਦਾ ਰਹਿੰਦਾ ਹੈ।
ਜੈਕਲੀਨ ਫਰਨਾਂਡਿਸ ਨੂੰ ਸੁਕੇਸ਼ ਨਾਲ ਦੋਸਤੀ ਮਹਿੰਗੀ ਪੈਂਦੀ ਨਜ਼ਰ ਆ ਰਹੀ ਹੈ। ਬਾਲੀਵੁੱਡ ਅਭਿਨੇਤਰੀ ਜੈਕਲੀਨ ਫਰਨਾਂਡੀਜ਼ ਨੇ ਕਥਿਤ ਧੋਖਾਧੜੀ ਕਰਨ ਵਾਲੇ ਸੁਕੇਸ਼ ਚੰਦਰਸ਼ੇਖਰ ਖਿਲਾਫ ਦਿੱਲੀ ਪੁਲਸ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਅਭਿਨੇਤਰੀ ਦਾ ਦਾਅਵਾ ਹੈ ਕਿ ਜੇਲ ‘ਚ ਹੋਣ ਦੇ ਬਾਵਜੂਦ ਸੁਕੇਸ਼ ਉਸ ਨੂੰ ਲਗਾਤਾਰ ਪ੍ਰੇਸ਼ਾਨ ਕਰ ਰਿਹਾ ਹੈ ਅਤੇ ਧਮਕੀਆਂ ਦੇ ਰਿਹਾ ਹੈ।
ਸੁਕੇਸ਼ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਹੈ। ਉਹ ਅਭਿਨੇਤਰੀ ਨੂੰ ਲਗਾਤਾਰ ਚਿੱਠੀਆਂ ਲਿਖ ਕੇ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰਦਾ ਰਹਿੰਦਾ ਹੈ। ਇਸ ਤੋਂ ਪਰੇਸ਼ਾਨ ਹੋ ਕੇ ਅਦਾਕਾਰਾ ਨੇ ਹੁਣ ਸ਼ਿਕਾਇਤ ਕੀਤੀ ਹੈ। ਦੱਸ ਦੇਈਏ ਕਿ ਜੈਕਲੀਨ ਫਰਨਾਂਡੀਜ਼ ਨੇ ਹਾਲ ਹੀ ਵਿੱਚ ਪੁਲਿਸ ਕਮਿਸ਼ਨਰ ਸੰਜੇ ਅਰੋੜਾ ਨੂੰ ਇੱਕ ਪੱਤਰ ਲਿਖਿਆ ਹੈ। ਉਸਨੇ ਗਵਾਹਾਂ ਦੀ ਸੁਰੱਖਿਆ ਲਈ ਸਿਸਟਮ ਦੀ ਅਸਫਲਤਾ ‘ਤੇ ਵੀ ਚਿੰਤਾ ਜ਼ਾਹਰ ਕੀਤੀ ਹੈ।
ਅਧਿਕਾਰਤ ਈਮੇਲ ਆਈਡੀ ਰਾਹੀਂ ਕੀਤੀ ਸ਼ਿਕਾਇਤ ਵਿੱਚ ਅਦਾਕਾਰਾ ਨੇ ਪੁਲਿਸ ਕਮਿਸ਼ਨਰ ਤੋਂ ਆਪਣੀ ਸੁਰੱਖਿਆ ਲਈ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਅਦਾਕਾਰਾ ਨੇ ਕਿਹਾ ਕਿ ਉਹ ਇੱਕ ਜ਼ਿੰਮੇਵਾਰ ਨਾਗਰਿਕ ਵੀ ਹੈ। ਪਰ ਉਹ ਇਸ ਸਮੇਂ ਇੱਕ ਅਜਿਹੇ ਕੇਸ ਵਿੱਚ ਉਲਝੀ ਹੋਈ ਹੈ ਜਿਸ ਦੇ ਨਤੀਜੇ ਉਸਦੇ ਭਵਿੱਖ ਲਈ ਨੁਕਸਾਨਦੇਹ ਹੋਣਗੇ।
ਅਦਾਕਾਰਾ ਨੇ ਦਾਅਵਾ ਕੀਤਾ ਕਿ ਸੁਕੇਸ਼ ਜੇਲ੍ਹ ਦੇ ਅੰਦਰੋਂ ਉਸ ਨੂੰ ਪ੍ਰੇਸ਼ਾਨ ਕਰ ਰਿਹਾ ਸੀ। ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕਰਨ ਦੇ ਨਾਲ-ਨਾਲ ਧਮਕੀਆਂ ਵੀ ਦੇ ਰਿਹਾ ਹੈ। ਉਸ ਨੂੰ ਨਹੀਂ ਪਤਾ ਕਿ ਜੇਲ੍ਹ ਦੇ ਅੰਦਰੋਂ ਉਸ ਨੂੰ ਇਸ ਤਰ੍ਹਾਂ ਗੱਲਬਾਤ ਕਰਨ ਦਾ ਮੌਕਾ ਕਿਵੇਂ ਮਿਲ ਰਿਹਾ ਹੈ। ਪੁਲਿਸ ਨੂੰ ਇਸ ਮਾਮਲੇ ਵਿੱਚ ਗੰਭੀਰਤਾ ਨਾਲ ਕਾਰਵਾਈ ਕਰਨੀ ਚਾਹੀਦੀ ਹੈ। ਜੈਕਲੀਨ ਨੇ ਕਿਹਾ ਕਿ ਉਸ ਦੀ ਸੁਰੱਖਿਆ ਨੂੰ ਖਤਰਾ ਹੈ, ਇਸ ਲਈ ਇਸ ਮਾਮਲੇ ਦੀ ਜਾਂਚ ਜਲਦੀ ਤੋਂ ਜਲਦੀ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ।
ਇਸਦੇ ਨਾਲ ਹੀ ਸੁਕੇਸ਼ ਦੇ ਖਿਲਾਫ ਆਈਪੀਸੀ ਦੀਆਂ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਜਾਵੇ, ਕਿਉਂਕਿ ਉਸ ਦਾ ਅਜਿਹਾ ਕਰਨਾ ਨਾ ਸਿਰਫ਼ ਮੈਨੂੰ ਪਰੇਸ਼ਾਨ ਕਰ ਰਿਹਾ ਹੈ, ਸਗੋਂ ਇਹ ਦੇਸ਼ ਦੀ ਕਾਨੂੰਨ ਵਿਵਸਥਾ ਅਤੇ ਨਿਆਂ ਪ੍ਰਣਾਲੀ ‘ਤੇ ਵੀ ਇੱਕ ਤਰ੍ਹਾਂ ਦਾ ਹਮਲਾ ਹੈ।