ਪੰਜਾਬ ਦੀ ਮਾਨ ਸਰਕਾਰ ਐਸਵਾਈਐਲ ਮਾਮਲੇ ‘ਚ ਆਪਣਾ ਪੱਖ ਪੇਸ਼ ਕਰਨ ‘ਚ ਨਾਕਾਮ, ਪੰਜਾਬ ‘ਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ : ਸੁਨੀਲ ਜਾਖੜ

ਪੰਜਾਬ ਦੀ ਮਾਨ ਸਰਕਾਰ ਐਸਵਾਈਐਲ ਮਾਮਲੇ ‘ਚ ਆਪਣਾ ਪੱਖ ਪੇਸ਼ ਕਰਨ ‘ਚ ਨਾਕਾਮ, ਪੰਜਾਬ ‘ਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ : ਸੁਨੀਲ ਜਾਖੜ

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਫਸਰਾਂ ‘ਤੇ ਦੋਸ਼ ਲਗਾ ਕੇ ਆਪਣੀਆਂ ਨਾਕਾਮੀਆਂ ਨੂੰ ਛੁਪਾ ਨਹੀਂ ਸਕਦੇ।

ਐਸਵਾਈਐਲ ਮਾਮਲੇ ਨੂੰ ਲੈ ਕੇ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਦੇ ਰੁੱਖ ਦੀ ਤਿੱਖੀ ਆਲੋਚਨਾ ਕੀਤੀ ਹੈ। ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਸੀਐਮ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸੀਐਮ ਮਾਨ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਅਫਸਰਾਂ ‘ਤੇ ਦੋਸ਼ ਲਗਾ ਰਹੇ ਹਨ।

ਇਸ ਦੇ ਨਾਲ ਹੀ ਪੰਜਾਬ ਦੀ ਮਾਨ ਸਰਕਾਰ ਐਸਵਾਈਐਲ ਮਾਮਲੇ ਵਿੱਚ ਵੀ ਆਪਣਾ ਪੱਖ ਪੇਸ਼ ਕਰਨ ਵਿੱਚ ਨਾਕਾਮ ਸਾਬਤ ਹੋਈ ਹੈ। ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਫਸਰਾਂ ‘ਤੇ ਦੋਸ਼ ਲਗਾ ਕੇ ਆਪਣੀਆਂ ਨਾਕਾਮੀਆਂ ਨੂੰ ਛੁਪਾ ਨਹੀਂ ਸਕਦੇ।

ਜਾਖੜ ਨੇ ਕਿਹਾ ਕਿ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਵਿਨੋਦ ਘਈ ਦੇ ਅਸਤੀਫੇ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਭਾਜਪਾ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਸਿਰਫ਼ ਏਜੀ ਨੂੰ ਬਦਲਣ ਨਾਲ ਸਮੱਸਿਆਵਾਂ ਹੱਲ ਨਹੀਂ ਕੀਤੀਆਂ ਜਾ ਸਕਦੀਆਂ। ਮੁੱਖ ਮੰਤਰੀ ਭਾਵੇਂ ਇਹ ਦਾਅਵਾ ਕਰਨ ਕਿ ਉਹ ਹਰ ਪਲ ਤੋਂ ਵਾਕਿਫ਼ ਹਨ, ਪਰ ਅਸਲੀਅਤ ਇਹ ਹੈ ਕਿ ਸਰਕਾਰ ‘ਤੇ ਉਨ੍ਹਾਂ ਦਾ ਕੋਈ ਕੰਟਰੋਲ ਨਹੀਂ ਹੈ।

ਸੁਨੀਲ ਜਾਖੜ ਨੇ ਕਿਹਾ ਕਿ ਇਹੀ ਕਾਰਨ ਹੈ ਕਿ ਪੰਜਾਬ ਸਰਕਾਰ ਐੱਸ.ਵਾਈ.ਐੱਲ ਦੇ ਮੁੱਦੇ ‘ਤੇ ਸੁਪਰੀਮ ਕੋਰਟ ‘ਚ ਆਪਣਾ ਪੱਖ ਮਜ਼ਬੂਤੀ ਨਾਲ ਪੇਸ਼ ਕਰਨ ‘ਚ ਅਸਫਲ ਰਹੀ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪੰਜਾਬ ਦੇ ਲੋਕਾਂ ਨੂੰ ਸਰਕਾਰ ਤੋਂ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸੂਬੇ ਦੀਆਂ 13 ਹਜ਼ਾਰ ਚੁਣੀਆਂ ਹੋਈਆਂ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਸੀ। ਬਾਅਦ ਵਿਚ ਉਸਨੇ ਆਪਣੀ ਨਾਕਾਮੀ ਦਾ ਦੋਸ਼ ਅਫਸਰਾਂ ‘ਤੇ ਲਗਾਇਆ। ਮੁੱਖ ਮੰਤਰੀ ਆਪਣੇ ਅਧਿਕਾਰੀਆਂ ‘ਤੇ ਦੋਸ਼ ਲਗਾ ਕੇ ਆਪਣੀਆਂ ਨਾਕਾਮੀਆਂ ਨੂੰ ਨਹੀਂ ਛੁਪਾ ਸਕਦੇ।