ਸੰਸਦੀ ਕਮੇਟੀ : ਜਯਾ ਬੱਚਨ ਨੇ ਆਈਟੀ ਸੰਸਦੀ ਕਮੇਟੀ ਦੀ ਮੈਂਬਰਸ਼ਿਪ ਛੱਡੀ, ਲੇਬਰ ਕਮੇਟੀ ਦੀ ਮੈਂਬਰ ਬਣੀ

ਸੰਸਦੀ ਕਮੇਟੀ : ਜਯਾ ਬੱਚਨ ਨੇ ਆਈਟੀ ਸੰਸਦੀ ਕਮੇਟੀ ਦੀ ਮੈਂਬਰਸ਼ਿਪ ਛੱਡੀ, ਲੇਬਰ ਕਮੇਟੀ ਦੀ ਮੈਂਬਰ ਬਣੀ

ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਰੱਖਿਆ ਮਾਮਲਿਆਂ ਦੀ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਸਪਾ ਨੇਤਾ ਰਾਮ ਗੋਪਾਲ ਯਾਦਵ ਨੂੰ ਸਿਹਤ ਮਾਮਲਿਆਂ ਦੀ ਕਮੇਟੀ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਜਯਾ ਬੱਚਨ ਆਈਟੀ ਸੰਸਦੀ ਕਮੇਟੀ ਦੀ ਮੈਂਬਰਸ਼ਿਪ ਛੱਡ ਕੇ ਲੇਬਰ ਕਮੇਟੀ ਦੀ ਮੈਂਬਰ ਬਣ ਗਈ ਹੈ। ਸਮਾਜਵਾਦੀ ਪਾਰਟੀ ਦੀ ਰਾਜ ਸਭਾ ਮੈਂਬਰ ਜਯਾ ਬੱਚਨ ਨੇ ਆਈਟੀ ਬਾਰੇ ਸੰਸਦੀ ਸਥਾਈ ਕਮੇਟੀ ਦੀ ਮੈਂਬਰਸ਼ਿਪ ਛੱਡ ਦਿੱਤੀ ਹੈ। ਭਾਜਪਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਇਸ ਕਮੇਟੀ ਦੇ ਚੇਅਰਮੈਨ ਹਨ। ਹੁਣ ਜਯਾ ਬੱਚਨ ਲੇਬਰ, ਟੈਕਸਟਾਈਲ ਅਤੇ ਹੁਨਰ ਵਿਕਾਸ ਬਾਰੇ ਸੰਸਦੀ ਸਥਾਈ ਕਮੇਟੀ ਦੀ ਮੈਂਬਰ ਹੋਵੇਗੀ। ਇਸ ਦੇ ਪ੍ਰਧਾਨ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬਸਵਰਾਜ ਬੋਮਈ ਹਨ।

ਟੀਐਮਸੀ ਸੰਸਦ ਮੈਂਬਰ ਸਾਕੇਤ ਗੋਖਲੇ ਹੁਣ ਜਯਾ ਬੱਚਨ ਦੀ ਥਾਂ ਆਈਟੀ ਬਾਰੇ ਸੰਸਦੀ ਸਥਾਈ ਕਮੇਟੀ ਵਿੱਚ ਸ਼ਾਮਲ ਹੋਣਗੇ। ਉਹ ਲੇਬਰ ਬਾਰੇ ਸੰਸਦੀ ਸਥਾਈ ਕਮੇਟੀ ਦੇ ਮੈਂਬਰ ਰਹਿ ਚੁੱਕੇ ਹਨ। ਸੀਪੀਐਮ ਦੇ ਰਾਜ ਸਭਾ ਮੈਂਬਰ ਏ ਰਹੀਮ ਅਤੇ ਆਰ ਗਿਰੀਰਾਜਨ ਹੁਣ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਬਾਰੇ ਸੰਸਦੀ ਕਮੇਟੀ ਦੇ ਮੈਂਬਰ ਹਨ। ਇਸ ਤੋਂ ਪਹਿਲਾਂ ਇਹ ਦੋਵੇਂ ਸੰਸਦ ਮੈਂਬਰ ਸ਼ਸ਼ੀ ਥਰੂਰ ਦੀ ਅਗਵਾਈ ਵਾਲੀ ਵਿਦੇਸ਼ ਮਾਮਲਿਆਂ ਬਾਰੇ ਸੰਸਦੀ ਕਮੇਟੀ ਦੇ ਮੈਂਬਰ ਸਨ। ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਜੇਡੀਯੂ ਦੇ ਸੰਸਦ ਮੈਂਬਰ ਸੰਜੇ ਕੁਮਾਰ ਝਾਅ ਅਤੇ ਭਾਜਪਾ ਸੰਸਦ ਮੈਂਬਰ ਧੈਰਯਸ਼ੀਲ ਪਾਟਿਲ ਨੂੰ ਜਲ ਸਰੋਤਾਂ ਬਾਰੇ ਵਿਭਾਗ ਨਾਲ ਸਬੰਧਤ ਸੰਸਦੀ ਸਥਾਈ ਕਮੇਟੀ ਦੇ ਮੈਂਬਰ ਵਜੋਂ ਨਾਮਜ਼ਦ ਕੀਤਾ ਹੈ। ਸੰਜੇ ਝਾਅ ਟਰਾਂਸਪੋਰਟ, ਸੈਰ-ਸਪਾਟਾ ਅਤੇ ਸੱਭਿਆਚਾਰ ਬਾਰੇ ਸੰਸਦੀ ਕਮੇਟੀ ਦੇ ਚੇਅਰਮੈਨ ਹਨ। 24 ਕਮੇਟੀਆਂ ਬਣਾਈਆਂ ਗਈਆਂ ਹਨ।

ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਰੱਖਿਆ ਮਾਮਲਿਆਂ ਦੀ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਸਪਾ ਨੇਤਾ ਰਾਮ ਗੋਪਾਲ ਯਾਦਵ ਨੂੰ ਸਿਹਤ ਮਾਮਲਿਆਂ ਦੀ ਕਮੇਟੀ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਭਾਜਪਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੂੰ ਆਈਟੀ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਭਾਜਪਾ ਸੰਸਦ ਕੰਗਨਾ ਰਣੌਤ ਨੂੰ ਇਸ ਕਮੇਟੀ ਦਾ ਮੈਂਬਰ ਬਣਾਇਆ ਗਿਆ ਸੀ। ਭਾਜਪਾ ਨੂੰ 24 ਸਥਾਈ ਕਮੇਟੀਆਂ ਵਿੱਚੋਂ 11 ਦੀ ਪ੍ਰਧਾਨਗੀ ਮਿਲੀ ਹੈ। ਚਾਰ ਕਮੇਟੀਆਂ ਦੀ ਅਗਵਾਈ ਉਸਦੇ ਸਹਿਯੋਗੀਆਂ ਕੋਲ ਗਈ ਹੈ।