ਕੈਨੇਡਾ ਦੀ ਪੋਲ ਖੁਲੀ, ਟਰੂਡੋ ਨੇ ਮੰਨਿਆ ਕਿ ਭਾਰਤ ‘ਤੇ ਦੋਸ਼ ਲਗਾਉਂਦੇ ਸਮੇਂ ਉਨ੍ਹਾਂ ਕੋਲ ਸਬੂਤ ਨਹੀਂ ਸਨ

ਕੈਨੇਡਾ ਦੀ ਪੋਲ ਖੁਲੀ, ਟਰੂਡੋ ਨੇ ਮੰਨਿਆ ਕਿ ਭਾਰਤ ‘ਤੇ ਦੋਸ਼ ਲਗਾਉਂਦੇ ਸਮੇਂ ਉਨ੍ਹਾਂ ਕੋਲ ਸਬੂਤ ਨਹੀਂ ਸਨ

ਭਾਰਤੀ ਬੁਲਾਰੇ ਨੇ ਕਿਹਾ ਕਿ ਟਰੂਡੋ ਦੇ ਲਾਪਰਵਾਹੀ ਵਾਲੇ ਰਵੱਈਏ ਨਾਲ ਭਾਰਤ-ਕੈਨੇਡਾ ਸਬੰਧਾਂ ਨੂੰ ਜੋ ਨੁਕਸਾਨ ਹੋਇਆ ਹੈ, ਉਸ ਲਈ ਟਰੂਡੋ ਜਿੰਮੇਵਾਰ ਹੈ। ਉਸਨੇ ਗੈਰ-ਜ਼ਿੰਮੇਵਾਰਾਨਾ ਰਵੱਈਆ ਦਿਖਾਇਆ ਹੈ।

ਕੈਨੇਡਾ ਅਤੇ ਭਾਰਤ ਵਿਚਾਲੇ ਤਲਖੀ ਲਗਾਤਾਰ ਵਧਦੀ ਜਾ ਰਹੀ ਹੈ। ਇਸ ਵਿਚਾਲੇ ਹੁਣ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੰਨਿਆ ਹੈ ਕਿ ਜਦੋਂ ਉਨ੍ਹਾਂ ਨੇ ਪਿਛਲੇ ਸਾਲ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤ ਸਰਕਾਰ ਦੇ ਏਜੰਟਾਂ ਦੀ ਸ਼ਮੂਲੀਅਤ ਦਾ ਦੋਸ਼ ਲਗਾਇਆ ਸੀ, ਤਾਂ ਉਨ੍ਹਾਂ ਕੋਲ ਸਿਰਫ ਖੁਫੀਆ ਜਾਣਕਾਰੀ ਸੀ ਅਤੇ ਕੋਈ ‘ਠੋਸ ਸਬੂਤ’ ਨਹੀਂ ਸੀ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਅਸੀਂ ਲਗਾਤਾਰ ਇਹੀ ਗੱਲ ਕਹਿ ਰਹੇ ਹਾਂ। ਕੈਨੇਡਾ ਨੇ ਭਾਰਤ ਅਤੇ ਭਾਰਤੀ ਡਿਪਲੋਮੈਟਾਂ ‘ਤੇ ਲੱਗੇ ਦੋਸ਼ਾਂ ਨੂੰ ਸਾਬਤ ਕਰਨ ਲਈ ਕੋਈ ਸਬੂਤ ਨਹੀਂ ਦਿੱਤਾ ਹੈ। ਭਾਰਤੀ ਬੁਲਾਰੇ ਨੇ ਅੱਗੇ ਕਿਹਾ ਕਿ ਟਰੂਡੋ ਦੇ ਲਾਪਰਵਾਹੀ ਵਾਲੇ ਰਵੱਈਏ ਨਾਲ ਭਾਰਤ-ਕੈਨੇਡਾ ਸਬੰਧਾਂ ਨੂੰ ਜੋ ਨੁਕਸਾਨ ਹੋਇਆ ਹੈ, ਉਸ ਲਈ ਟਰੂਡੋ ਜਿੰਮੇਵਾਰ ਹੈ। ਉਸ ਨੇ ਗੈਰ-ਜ਼ਿੰਮੇਵਾਰਾਨਾ ਰਵੱਈਆ ਦਿਖਾਇਆ ਹੈ।

ਗੁਰਪਤਵੰਤ ਸਿੰਘ ਪੰਨੂ ਨੇ ਬੁੱਧਵਾਰ ਨੂੰ ਕੈਨੇਡੀਅਨ ਨਿਊਜ਼ ਚੈਨਲ ਸੀਬੀਸੀ ਨਿਊਜ਼ ਨੂੰ ਦਿੱਤੇ ਇੰਟਰਵਿਊ ‘ਚ ਕਿਹਾ ਕਿ ਉਸਨੇ ਕੈਨੇਡਾ ਨੂੰ ਭਾਰਤ ਖਿਲਾਫ ਜਾਣਕਾਰੀ ਦਿੱਤੀ ਹੈ। ਉਸਦਾ ਸੰਗਠਨ ਸਿੱਖ ਫਾਰ ਜਸਟਿਸ ਪਿਛਲੇ 2-3 ਸਾਲਾਂ ਤੋਂ ਕੈਨੇਡਾ ਦੇ ਪੀਐੱਮ ਜਸਟਿਨ ਟਰੂਡੋ ਦੇ ਸੰਪਰਕ ਵਿੱਚ ਹੈ। ਉਨ੍ਹਾਂ ਨੇ ਟਰੂਡੋ ਨੂੰ ਭਾਰਤੀ ਹਾਈ ਕਮਿਸ਼ਨ ਦੇ ਖੁਫੀਆ ਨੈੱਟਵਰਕ ਬਾਰੇ ਜਾਣਕਾਰੀ ਦਿੱਤੀ ਹੈ। ਪੰਨੂ ਇਸ ਸਮੇਂ ਅਮਰੀਕਾ ਵਿੱਚ ਰਹਿੰਦਾ ਹੈ ਅਤੇ ਸਿੱਖ ਫਾਰ ਜਸਟਿਸ ਨਾਂ ਦੀ ਸੰਸਥਾ ਚਲਾਉਂਦਾ ਹੈ। ਉਸ ਕੋਲ ਅਮਰੀਕਾ ਅਤੇ ਕੈਨੇਡਾ ਦੋਵਾਂ ਦੇਸ਼ਾਂ ਦੀ ਨਾਗਰਿਕਤਾ ਹੈ।