ਕੇ. ਕਵਿਤਾ ਨੇ ਜੇਲ ਵਿਚ ਮੰਗੀਆਂ 5 ਕਿਤਾਬਾਂ, ਕੋਰਟ ਨੇ ਦਿੱਤੀ ਇਜਾਜ਼ਤ

ਕੇ. ਕਵਿਤਾ ਨੇ ਜੇਲ ਵਿਚ ਮੰਗੀਆਂ 5 ਕਿਤਾਬਾਂ, ਕੋਰਟ ਨੇ ਦਿੱਤੀ ਇਜਾਜ਼ਤ

ਕੇ. ਕਵਿਤਾ ਵੱਲੋਂ ਦਾਇਰ ਇੱਕ ਹੋਰ ਪਟੀਸ਼ਨ ਵਿੱਚ ਅਦਾਲਤ ਨੇ ਜੇਲ੍ਹ ਦੇ ਅੰਦਰ ਮੰਗੀਆਂ ਕਈ ਚੀਜ਼ਾਂ ਦੀ ਇਜਾਜ਼ਤ ਵੀ ਦੇ ਦਿੱਤੀ ਹੈ।

ਕੇ. ਕਵਿਤਾ ਦੀਆਂ ਮੁਸ਼ਕਿਲਾਂ ਖਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦਿੱਲੀ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਨੇਤਾ ਕੇ. ਕਵਿਤਾ ਨੂੰ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਮਾਮਲੇ ਵਿੱਚ 15 ਅਪ੍ਰੈਲ ਤੱਕ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ। ਵਿਸ਼ੇਸ਼ ਜੱਜ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਕਵਿਤਾ ਦੇ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਹ ਹੁਕਮ ਜਾਰੀ ਕੀਤਾ।

ਇਸ ਦੌਰਾਨ ਕੇ. ਕਵਿਤਾ ਵੱਲੋਂ ਦਾਇਰ ਇੱਕ ਹੋਰ ਪਟੀਸ਼ਨ ਵਿੱਚ ਅਦਾਲਤ ਨੇ ਜੇਲ੍ਹ ਦੇ ਅੰਦਰ ਮੰਗੀਆਂ ਕਈ ਚੀਜ਼ਾਂ ਦੀ ਇਜਾਜ਼ਤ ਵੀ ਦੇ ਦਿੱਤੀ ਹੈ। ਅਦਾਲਤ ਨੇ ਸੀਬੀਆਈ ਨੂੰ ਹੇਠ ਲਿਖੀਆਂ ਚੀਜ਼ਾਂ ਰੱਖਣ ਦੀ ਇਜਾਜ਼ਤ ਦੇਣ ਦੇ ਨਿਰਦੇਸ਼ ਦਿੱਤੇ ਹਨ : ਘਰ ਦਾ ਪਕਾਇਆ ਭੋਜਨ, ਜਾਪਮਾਲਾ, ਪਹਿਰਾਵਾ, ਗੱਦਾ, ਸਿਰਹਾਣਾ, ਚਾਦਰਾਂ ਅਤੇ ਤੌਲੀਏ ਸ਼ਾਮਿਲ ਹਨ।

ਇਸ ਤੋਂ ਇਲਾਵਾ ਅਦਾਲਤ ਨੇ ਕੇ. ਕਵਿਤਾ ਨੂੰ ਜੇਲ੍ਹ ਦੇ ਅੰਦਰ 5 ਕਿਤਾਬਾਂ ਲਿਜਾਣ ਦੀ ਇਜਾਜ਼ਤ ਵੀ ਦਿੱਤੀ ਗਈ ਹੈ। ਜਿਨ੍ਹਾਂ ਵਿਚ The Paradoxical Prime Minister , Elon Musk ,The Nutmegs Curse , Rebel Against The Raj , Roman Stories ਆਦਿ ਸ਼ਾਮਿਲ ਹੈ। ਸੀਬੀਆਈ ਨੇ ਵਿਸ਼ੇਸ਼ ਅਦਾਲਤ ਦੀ ਇਜਾਜ਼ਤ ਨਾਲ ਹਾਲ ਹੀ ਵਿੱਚ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਧੀ ਕਵਿਤਾ ਤੋਂ ਜੇਲ੍ਹ ਅੰਦਰ ਪੁੱਛਗਿੱਛ ਕੀਤੀ ਸੀ। ਈਡੀ ਨੇ ਕਵਿਤਾ ਨੂੰ 15 ਮਾਰਚ ਨੂੰ ਹੈਦਰਾਬਾਦ ਸਥਿਤ ਬੰਜਾਰਾ ਹਿੱਲਜ਼ ਸਥਿਤ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ।