ਕਮਲਾ ਹੈਰਿਸ ਨੂੰ ਡੈਮੋਕ੍ਰੇਟਿਕ ਪਾਰਟੀ ਨੇ ਐਲਾਨਿਆ ਰਾਸ਼ਟਰਪਤੀ ਉਮੀਦਵਾਰ, ਟਰੰਪ ਨੂੰ ਟੱਕਰ ਦੇਣ ਲਈ ਤਿਆਰ

ਕਮਲਾ ਹੈਰਿਸ ਨੂੰ ਡੈਮੋਕ੍ਰੇਟਿਕ ਪਾਰਟੀ ਨੇ ਐਲਾਨਿਆ ਰਾਸ਼ਟਰਪਤੀ ਉਮੀਦਵਾਰ, ਟਰੰਪ ਨੂੰ ਟੱਕਰ ਦੇਣ ਲਈ ਤਿਆਰ

ਡੈਮੋਕ੍ਰੇਟਿਕ ਪਾਰਟੀ ਦੇ ਅਧਿਕਾਰੀਆਂ ਨੇ ਅਧਿਕਾਰਤ ਤੌਰ ‘ਤੇ ਉਨ੍ਹਾਂ ਨੂੰ ਰਾਸ਼ਟਰਪਤੀ ਉਮੀਦਵਾਰ ਵਜੋਂ ਘੋਸ਼ਿਤ ਕੀਤਾ। ਕਮਲਾ ਹੈਰਿਸ ਨੇ ਇਸ ਪ੍ਰਾਪਤੀ ਨਾਲ ਇਤਿਹਾਸ ਰਚ ਦਿੱਤਾ ਹੈ।

ਕਮਲਾ ਹੈਰਿਸ ਅਮਰੀਕੀ ਰਾਸ਼ਟਰਪਤੀ ਚੋਣਾਂ ਲੜਨ ਲਈ ਪੂਰੀ ਤਰਾਂ ਨਾਲ ਤਿਆਰ ਹੈ। ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਸੱਤਾਧਾਰੀ ਡੈਮੋਕ੍ਰੇਟਿਕ ਪਾਰਟੀ ਨੇ ਆਪਣਾ ਰਾਸ਼ਟਰਪਤੀ ਉਮੀਦਵਾਰ ਐਲਾਨ ਦਿੱਤਾ ਹੈ। ਸ਼ੁੱਕਰਵਾਰ ਨੂੰ ਡੈਮੋਕ੍ਰੇਟਿਕ ਨੈਸ਼ਨਲ ਕਨਵੈਨਸ਼ਨ ‘ਚ ਉਨ੍ਹਾਂ ਦੇ ਨਾਂ ਨੂੰ ਬਹੁਮਤ ਨਾਲ ਮਨਜ਼ੂਰੀ ਦਿੱਤੀ ਗਈ। ਡੈਮੋਕ੍ਰੇਟਿਕ ਪਾਰਟੀ ਦੇ ਅਧਿਕਾਰੀਆਂ ਨੇ ਅਧਿਕਾਰਤ ਤੌਰ ‘ਤੇ ਉਨ੍ਹਾਂ ਨੂੰ ਰਾਸ਼ਟਰਪਤੀ ਉਮੀਦਵਾਰ ਵਜੋਂ ਘੋਸ਼ਿਤ ਕੀਤਾ। ਕਮਲਾ ਹੈਰਿਸ ਨੇ ਇਸ ਪ੍ਰਾਪਤੀ ਨਾਲ ਇਤਿਹਾਸ ਰਚ ਦਿੱਤਾ ਹੈ। ਉਹ ਭਾਰਤੀ-ਅਫਰੀਕੀ ਮੂਲ ਦੀ ਪਹਿਲੀ ਔਰਤ ਹੈ ਜਿਸ ਨੂੰ ਰਾਸ਼ਟਰਪਤੀ ਦੇ ਅਹੁਦੇ ਲਈ ਨਾਮਜ਼ਦ ਕੀਤਾ ਗਿਆ ਹੈ।

ਅਮਰੀਕਾ ‘ਚ 5 ਨਵੰਬਰ ਨੂੰ ਹੋਣ ਵਾਲੀਆਂ ਆਮ ਚੋਣਾਂ ‘ਚ ਕਮਲਾ ਹੈਰਿਸ ਦਾ ਮੁਕਾਬਲਾ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਹੋਵੇਗਾ। ਡੈਮੋਕ੍ਰੇਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਵਜੋਂ ਚੁਣੇ ਜਾਣ ਤੋਂ ਬਾਅਦ ਕਮਲਾ ਹੈਰਿਸ ਨੇ ਐਕਸ ‘ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਕਿਹਾ, ‘ਮੈਨੂੰ ਅਮਰੀਕਾ ਦੇ ਰਾਸ਼ਟਰਪਤੀ ਦੇ ਅਹੁਦੇ ਲਈ ਡੈਮੋਕ੍ਰੇਟਿਕ ਉਮੀਦਵਾਰ ਬਣਨ ‘ਤੇ ਮਾਣ ਮਹਿਸੂਸ ਹੋ ਰਿਹਾ ਹੈ। ਮੈਂ ਅਗਲੇ ਹਫਤੇ ਅਧਿਕਾਰਤ ਤੌਰ ‘ਤੇ ਨਾਮਜ਼ਦਗੀ ਸਵੀਕਾਰ ਕਰਾਂਗੀ। ਇਹ ਮੁਹਿੰਮ ਦੇਸ਼ ਲਈ ਪਿਆਰ ਤੋਂ ਪ੍ਰੇਰਿਤ ਲੋਕਾਂ ਦੇ ਇਕੱਠੇ ਹੋਣ ਅਤੇ ਅਸੀਂ ਕੌਣ ਹਾਂ ਦੀ ਬਿਹਤਰੀ ਲਈ ਲੜਨ ਬਾਰੇ ਹੈ।

ਇਸ ਘੋਸ਼ਣਾ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਵੀ ਟਵਿੱਟਰ ‘ਤੇ ਇਕ ਪੋਸਟ ਸ਼ੇਅਰ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੇ ਕਮਲਾ ਹੈਰਿਸ ਨੂੰ ਰਾਸ਼ਟਰਪਤੀ ਚੁਣਨ ਦਾ ਸਭ ਤੋਂ ਵਧੀਆ ਫੈਸਲਾ ਲਿਆ ਹੈ। ਉਸ ਨੇ ਸੋਸ਼ਲ ਮੀਡੀਆ ‘ਤੇ ਕਿਹਾ: ‘ਮੈਂ ਸਭ ਤੋਂ ਵਧੀਆ ਫੈਸਲਾ ਕਮਲਾ ਹੈਰਿਸ ਨੂੰ ਆਪਣਾ ਉਪ ਰਾਸ਼ਟਰਪਤੀ ਚੁਣਨਾ ਸੀ। ਹੁਣ ਜਦੋਂ ਉਹ ਸਾਡੀ ਪਾਰਟੀ ਦੀ ਉਮੀਦਵਾਰ ਹੋਵੇਗੀ, ਮੈਨੂੰ ਇਸ ਤੋਂ ਵੱਧ ਮਾਣ ਨਹੀਂ ਹੋ ਸਕਦਾ।