- ਮਨੋਰੰਜਨ
- No Comment
ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦੀ ਰਿਲੀਜ਼ ਮੁਲਤਵੀ, ਸੈਂਸਰ ਬੋਰਡ ਲਗਾਉਣਾ ਚਾਹੁੰਦਾ ਹੈ ਹੋਰ ਕੱਟ
ਸਿੱਖ ਭਾਈਚਾਰੇ ਦਾ ਦੋਸ਼ ਹੈ ਕਿ ਫਿਲਮ ਵਿੱਚ ਇਤਿਹਾਸਕ ਤੱਥਾਂ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ। ਸਿੱਖ ਭਾਈਚਾਰੇ ਨੇ ਮੰਗ ਕੀਤੀ ਹੈ ਕਿ ਫਿਲਮ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾਵੇ ਅਤੇ ਕੰਗਣਾ ਖਿਲਾਫ ਸਖਤ ਕਾਰਵਾਈ ਵੀ ਕੀਤੀ ਜਾਵੇ।
ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਇਸ ਸਮੇਂ ਸਭ ਤੋਂ ਜ਼ਿਆਦਾ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਫਿਲਮ ਐਮਰਜੈਂਸੀ ਪਹਿਲਾਂ 6 ਸਤੰਬਰ ਨੂੰ ਰਿਲੀਜ਼ ਹੋਣੀ ਸੀ, ਪਰ ਹੁਣ ਇਸ ਦੀ ਰਿਲੀਜ਼ ਰੋਕ ਦਿੱਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ CBFC (ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ) ਫਿਲਮ ‘ਚ ਹੋਰ ਕਟੌਤੀ ਕਰਨਾ ਚਾਹੁੰਦਾ ਹੈ, ਤਾਂ ਜੋ ਕਿਸੇ ਵੀ ਵਿਅਕਤੀ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ। ਹਾਲਾਂਕਿ ਬੋਰਡ ਨੇ ਸ਼ੁਰੂ ਵਿੱਚ ਫਿਲਮ ਨੂੰ ਹਰੀ ਝੰਡੀ ਦੇ ਦਿੱਤੀ ਸੀ, ਪਰ ਬਾਅਦ ਵਿੱਚ ਇਸ ਨੂੰ ਪ੍ਰਮਾਣਿਤ ਕਰਨ ‘ਤੇ ਰੋਕ ਲਗਾ ਦਿੱਤੀ ਗਈ।
ਇਸਦੇ ਨਾਲ ਹੀ ਫਿਲਮ ਦੀ ਰਿਲੀਜ਼ ਨੂੰ ਲੈ ਕੇ ਅੱਜ ਮੱਧ ਪ੍ਰਦੇਸ਼ ਹਾਈ ਕੋਰਟ ‘ਚ ਸੁਣਵਾਈ ਹੋਵੇਗੀ। ਇੱਕ ਸਿੱਖ ਜਥੇਬੰਦੀ ਨੇ ਪਟੀਸ਼ਨ ਵਿੱਚ ਮੰਗ ਕੀਤੀ ਹੈ ਕਿ ਐਮਰਜੈਂਸੀ ਦੀ ਰਿਲੀਜ਼ ਨੂੰ ਰੋਕਿਆ ਜਾਵੇ। ਸਿੱਖ ਭਾਈਚਾਰੇ ਨੇ ਐਤਵਾਰ ਨੂੰ ਮੁੰਬਈ ਦੇ 4 ਬੰਗਲਾ ਸਥਿਤ ਗੁਰਦੁਆਰੇ ਦੇ ਬਾਹਰ ਫਿਲਮ ਦੇ ਖਿਲਾਫ ਪ੍ਰਦਰਸ਼ਨ ਕੀਤਾ। ਸਿੱਖ ਭਾਈਚਾਰੇ ਦਾ ਦੋਸ਼ ਹੈ ਕਿ ਫਿਲਮ ਵਿੱਚ ਇਤਿਹਾਸਕ ਤੱਥਾਂ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ। ਸਿੱਖ ਭਾਈਚਾਰੇ ਨੇ ਮੰਗ ਕੀਤੀ ਹੈ ਕਿ ਫਿਲਮ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾਵੇ ਅਤੇ ਕੰਗਣਾ ਖਿਲਾਫ ਸਖਤ ਕਾਰਵਾਈ ਵੀ ਕੀਤੀ ਜਾਵੇ।
ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰ ਰਹੇ ਜਸਪਾਲ ਸਿੰਘ ਸੂਰੀ ਨੇ ਕਿਹਾ, ‘ਕੰਗਨਾ ਨੂੰ ਹਰ ਜਗ੍ਹਾ ਜਾ ਕੇ ਮੁਆਫੀ ਮੰਗਣੀ ਚਾਹੀਦੀ ਹੈ। 30 ਅਗਸਤ ਨੂੰ ਕੰਗਨਾ ਨੇ ਆਪਣੇ ਐਕਸ ਹੈਂਡਲ ‘ਤੇ ਇਕ ਵੀਡੀਓ ਸ਼ੇਅਰ ਕਰਦੇ ਹੋਏ ਕਿਹਾ ਸੀ ਕਿ ਫਿਲਮ ਐਮਰਜੈਂਸੀ ਦੀ ਰਿਲੀਜ਼ ‘ਤੇ ਰੋਕ ਲਗਾ ਦਿੱਤੀ ਗਈ ਹੈ। CBFC (ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ) ਨੇ ਫਿਲਮ ਨੂੰ ਮਨਜ਼ੂਰੀ ਦੇ ਦਿੱਤੀ ਸੀ, ਪਰ ਬਾਅਦ ਵਿੱਚ ਸਰਟੀਫਿਕੇਸ਼ਨ ‘ਤੇ ਰੋਕ ਲਗਾ ਦਿੱਤੀ।