- ਪੰਜਾਬ
- No Comment
ਕਪੂਰਥਲਾ ਦੀ ਮਹਾਰਾਣੀ ਗੀਤਾ ਦੇਵੀ ਦਾ ਦਿੱਲੀ ਸਥਿਤ ਘਰ ‘ਚ ਹੋਇਆ ਦੇਹਾਂਤ
ਮਹਾਰਾਣੀ ਗੀਤਾ ਦੇਵੀ ਦੇ ਅਕਾਲ ਚਲਾਣੇ ਬਾਰੇ ਉਨ੍ਹਾਂ ਦੇ ਪੁੱਤਰ ਨੇ ਦੱਸਿਆ ਕਿ ਮਹਾਰਾਣੀ ਸਾਹਿਬਾ ਨੂੰ ਵੀਰਵਾਰ ਦੇਰ ਸ਼ਾਮ ਦਿਲ ਦੀ ਕੋਈ ਤਕਲੀਫ਼ ਮਹਿਸੂਸ ਹੋਈ ਤਾਂ ਉਹ ਤੁਰੰਤ ਉਨ੍ਹਾਂ ਨੂੰ ਹਸਪਤਾਲ ਲੈ ਗਏ।
ਕਪੂਰਥਲਾ ਦੀ ਮਹਾਰਾਣੀ ਗੀਤਾ ਦੇਵੀ ਦਾ ਦਿੱਲੀ ਸਥਿਤ ਘਰ ‘ਚ ਦੇਹਾਂਤ ਹੋ ਗਿਆ ਹੈ। ਕਪੂਰਥਲਾ ਰਿਆਸਤ ਦੀ ਵੰਸ਼ਜ ਅਤੇ ਮਹਾਰਾਜਾ ਕਪੂਰਥਲਾ ਬ੍ਰਿਗੇਡੀਅਰ ਸੁਖਜੀਤ ਸਿੰਘ ਦੀ ਪਤਨੀ ਅਤੇ ਟਿੱਕਾ ਸਤਰੁਜੀਤ ਸਿੰਘ ਦੀ ਮਾਤਾ ਮਹਾਰਾਣੀ ਕਪੂਰਥਲਾ ਗੀਤਾ ਦੇਵੀ ਦਾ ਵੀਰਵਾਰ ਦੇਰ ਰਾਤ ਦੇਹਾਂਤ ਹੋ ਗਿਆ।
ਮਹਾਰਾਣੀ ਗੀਤਾ ਦੇਵੀ ਨੂੰ ਦੇਸ਼ ਦੀਆਂ ਚੁਣੀਆਂ ਹੋਈਆਂ ਉੱਚ-ਸਤਿਕਾਰ ਵਾਲੀਆਂ ਔਰਤਾਂ ਵਿੱਚ ਗਿਣਿਆ ਜਾਂਦਾ ਸੀ। ਇਸ ਮਹਾਨ ਆਤਮਾ ਗੀਤਾ ਦੇਵੀ ਦਾ ਅੰਤਿਮ ਸੰਸਕਾਰ 30 ਦਸੰਬਰ ਨੂੰ ਬਾਅਦ ਦੁਪਹਿਰ 3 ਵਜੇ ਲੋਧੀ ਸ਼ਮਸ਼ਾਨਘਾਟ, ਨਵੀਂ ਦਿੱਲੀ ਵਿਖੇ ਕੀਤਾ ਜਾਵੇਗਾ। ਮਹਾਰਾਣੀ ਗੀਤਾ ਦੇਵੀ ਦੇ ਅਕਾਲ ਚਲਾਣੇ ਬਾਰੇ ਉਨ੍ਹਾਂ ਦੇ ਪੁੱਤਰ ਅਤੇ ਕਪੂਰਥਲਾ ਰਿਆਸਤ ਦੇ ਵੰਸ਼ਜ ਟਿੱਕਾ ਸ਼ਤੁਸਜੀਤ ਸਿੰਘ ਨੇ ਦੱਸਿਆ ਕਿ ਮਹਾਰਾਣੀ ਸਾਹਿਬਾ ਨੂੰ ਵੀਰਵਾਰ ਦੇਰ ਸ਼ਾਮ ਦਿਲ ਦੀ ਕੋਈ ਤਕਲੀਫ਼ ਮਹਿਸੂਸ ਹੋਈ ਤਾਂ ਉਹ ਤੁਰੰਤ ਉਨ੍ਹਾਂ ਨੂੰ ਹਸਪਤਾਲ ਲੈ ਗਏ।
ਉਨ੍ਹਾਂ ਦੱਸਿਆ ਕਿ ਮਹਾਰਾਣੀ ਸਾਹਿਬਾ ਘਰ ਹੀ ਰਹਿਣਾ ਚਾਹੁੰਦੀ ਸੀ। ਇਸ ਲਈ ਉਨ੍ਹਾਂ ਨੂੰ ਘਰ ਲਿਆਂਦਾ ਗਿਆ ਅਤੇ ਸ਼ਾਮ 7.15 ਵਜੇ ਉਨ੍ਹਾਂ ਨੇ ਆਖਰੀ ਸਾਹ ਲਿਆ। ਮਹਾਰਾਣੀ ਗੀਤਾ ਦੇਵੀ ਦੇ ਦਿਹਾਂਤ ‘ਤੇ ਬੀਕਾਨੇਰ ਦੀ ਰਾਜਕੁਮਾਰੀ ਰਾਜਸ਼੍ਰੀ ਕੁਮਾਰੀ, ਗੁਜਰਾਤ ਰਾਜ ਦੇ ਰਾਜਕੁਮਾਰ ਜਸਦਾਨ, ਗਵਾਲੀਅਰ ਰਿਆਸਤ ਦੇ ਰਾਜਕੁਮਾਰ, ਪਟਿਆਲਾ ਰਿਆਸਤ ਦੇ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ, ਬੜੌਦਾ, ਜੈਪੁਰ, ਜੋਧਪੁਰ ਆਦਿ ਰਿਆਸਤਾਂ ਦੇ ਰਾਜਕੁਮਾਰਾਂ ਅਤੇ ਰਾਜਿਆਂ ਦੀ ਤਰਫੋਂ, ਇਹ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਹਾਰਾਣੀ ਗੀਤਾ ਦੇਵੀ ਉਨ੍ਹਾਂ ਦੀਆਂ ਯਾਦਾਂ ਵਿੱਚ ਹਮੇਸ਼ਾ ਜ਼ਿੰਦਾ ਰਹੇਗੀ।