- ਪੰਜਾਬ
- No Comment
ਅਰਵਿੰਦ ਕੇਜਰੀਵਾਲ ਅੱਜ ਤੋਂ ਪੰਜਾਬ ‘ਚ ਕਰਨਗੇ ਚੋਣ ਪ੍ਰਚਾਰ, CM ਭਗਵੰਤ ਮਾਨ ਨਾਲ ਕਰਨਗੇ ਅੰਮ੍ਰਿਤਸਰ ‘ਚ ਰੋਡ ਸ਼ੋਅ

ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਕੇਜਰੀਵਾਲ ਕਰੀਬ ਦੋ ਮਹੀਨਿਆਂ ਬਾਅਦ ਪੰਜਾਬ ਆ ਰਹੇ ਹਨ। 21 ਮਾਰਚ ਨੂੰ ਈਡੀ ਨੇ ਉਸ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।
ਅਰਵਿੰਦ ਕੇਜਰੀਵਾਲ ਹੁਣ ਲਗਾਤਾਰ ਚੋਣ ਰੈਲਿਆਂ ਕਰ ਰਹੇ ਹਨ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਪੰਜਾਬ ਦਾ ਦੌਰਾ ਕਰ ਰਹੇ ਹਨ। ਸਭ ਤੋਂ ਪਹਿਲਾਂ ਉਹ ਅੰਮ੍ਰਿਤਸਰ ਪਹੁੰਚਣਗੇ ਅਤੇ ਇੱਥੋਂ ਉਹ ਪੰਜਾਬ ਵਿੱਚ ਲੋਕ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ।
ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਕੇਜਰੀਵਾਲ ਕਰੀਬ ਦੋ ਮਹੀਨਿਆਂ ਬਾਅਦ ਪੰਜਾਬ ਆ ਰਹੇ ਹਨ। 21 ਮਾਰਚ ਨੂੰ ਈਡੀ ਨੇ ਉਸ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ 11 ਮਾਰਚ ਨੂੰ ਉਹ ਪੰਜਾਬ ਆਏ ਸਨ ਅਤੇ ਮੋਹਾਲੀ ‘ਚ ਭਗਵੰਤ ਮਾਨ ਦੇ ਨਾਲ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਜਾਣਕਾਰੀ ਮੁਤਾਬਕ ਉਹ ਵੀਰਵਾਰ ਨੂੰ ਸ਼ਾਮ 6 ਵਜੇ ਅੰਮ੍ਰਿਤਸਰ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ‘ਚ ਰੋਡ ਸ਼ੋਅ ‘ਚ ਹਿੱਸਾ ਲੈਣਗੇ।
ਇਸ ਰੋਡ ਸ਼ੋਅ ‘ਚ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਰੋਡ ਸ਼ੋਅ ਤੋਂ ਬਾਅਦ ਕੇਜਰੀਵਾਲ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿੱਚ ਮੱਥਾ ਟੇਕਣਗੇ। ਜੇਲ੍ਹ ਵਿੱਚ ਰਹਿਣ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਜਰੀਵਾਲ ਨਾਲ ਦੋ ਵਾਰ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੂੰ ਪੰਜਾਬ ਅਤੇ ਹੋਰ ਸੂਬਿਆਂ ਦੇ ਸਿਆਸੀ ਮਾਹੌਲ ਬਾਰੇ ਜਾਣੂ ਕਰਵਾਇਆ ਸੀ। ਜਦੋਂ ਤੋਂ ਉਹ ਜੇਲ੍ਹ ਤੋਂ ਬਾਹਰ ਆਇਆ ਹੈ, ਉਹ ਦਿੱਲੀ ਦੇ ਨਾਲ-ਨਾਲ ਪੰਜਾਬ ਦੇ ਆਗੂਆਂ ਨੂੰ ਵੀ ਮਿਲ ਰਿਹਾ ਹੈ। ਪੰਜਾਬ ‘ਆਪ’ ਨੇ ਉਨ੍ਹਾਂ ਦੇ ਦੌਰੇ ਨੂੰ ਲੈ ਕੇ ਪੂਰੀ ਤਿਆਰੀ ਕਰ ਲਈ ਹੈ ਅਤੇ ਪਾਰਟੀ ਨੇ ਰੋਡ ਸ਼ੋਅ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।