ਕੁਲਦੀਪ ਵਿਨਰ : ਚੰਡੀਗੜ੍ਹ ਦੇ ਮੇਅਰ ਬਣੇ ਆਮ ਆਦਮੀ ਪਾਰਟੀ ਦੇ ਆਗੂ ਕੁਲਦੀਪ ਕੁਮਾਰ

ਕੁਲਦੀਪ ਵਿਨਰ : ਚੰਡੀਗੜ੍ਹ ਦੇ ਮੇਅਰ ਬਣੇ ਆਮ ਆਦਮੀ ਪਾਰਟੀ ਦੇ ਆਗੂ ਕੁਲਦੀਪ ਕੁਮਾਰ

ਚੰਡੀਗੜ੍ਹ ਮੇਅਰ ਦੀ ਚੋਣ 30 ਜਨਵਰੀ ਨੂੰ ਹੋਈ ਸੀ, ਜਿਸ ਵਿੱਚ ਭਾਜਪਾ ਉਮੀਦਵਾਰ ਮਨੋਜ ਸੋਨਕਰ ਨੂੰ ਜੇਤੂ ਐਲਾਨਿਆ ਗਿਆ ਸੀ। ਆਮ ਆਦਮੀ ਪਾਰਟੀ ਅਤੇ ਕਾਂਗਰਸ ਗਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਨੇ ਨਤੀਜਿਆਂ ‘ਤੇ ਸਵਾਲ ਖੜ੍ਹੇ ਕੀਤੇ ਸਨ।

ਚੰਡੀਗੜ੍ਹ ਨਗਰ ਨਿਗਮ ਨੂੰ ਨਵਾਂ ਮੇਅਰ ਮਿਲ ਗਿਆ ਹੈ। ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਜੇਤੂ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਰਿਟਰਨਿੰਗ ਅਫਸਰ ਅਨਿਲ ਮਸੀਹ ਨੂੰ ਚੋਣਾਂ ਖਰਾਬ ਕਰਨ ਲਈ ਜ਼ਿੰਮੇਵਾਰ ਠਹਿਰਾਇਆ ਗਿਆ।

ਸੁਪਰੀਮ ਕੋਰਟ ਦੇ ਤਿੰਨ ਮੈਂਬਰੀ ਬੈਂਚ ਨੇ ਬੈਲਟ ਪੇਪਰ ਵੀ ਦੇਖੇ, ਜਿਨ੍ਹਾਂ ਨੂੰ ਅਨਿਲ ਮਸੀਹ ਵੱਲੋਂ ਅਯੋਗ ਕਰਾਰ ਦਿੱਤਾ ਗਿਆ ਸੀ। ਅਦਾਲਤ ਨੇ ਕਿਹਾ ਕਿ ਅਨਿਲ ਮਸੀਹ ਨੇ ਜੋ ਕੀਤਾ ਹੈ, ਉਹ ਲੋਕਤੰਤਰੀ ਨਿਯਮਾਂ ਦੇ ਖਿਲਾਫ ਹੈ। ਜੇਕਰ ਅਯੋਗ ਵੋਟਾਂ ਜੋੜੀਆਂ ਜਾਣ ਤਾਂ ‘ਆਪ’ ਉਮੀਦਵਾਰ ਦੀਆਂ 20 ਵੋਟਾਂ ਹਨ, ਇਸ ਮਾਮਲੇ ‘ਚ ਕੁਲਦੀਪ ਕੁਮਾਰ ਜੇਤੂ ਹੈ। ਚੰਡੀਗੜ੍ਹ ਮੇਅਰ ਦੀ ਚੋਣ 30 ਜਨਵਰੀ ਨੂੰ ਹੋਈ ਸੀ, ਜਿਸ ਵਿੱਚ ਭਾਜਪਾ ਉਮੀਦਵਾਰ ਮਨੋਜ ਸੋਨਕਰ ਨੂੰ ਜੇਤੂ ਐਲਾਨਿਆ ਗਿਆ ਸੀ।

ਆਮ ਆਦਮੀ ਪਾਰਟੀ ਅਤੇ ਕਾਂਗਰਸ ਗਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਨੇ ਨਤੀਜਿਆਂ ‘ਤੇ ਸਵਾਲ ਖੜ੍ਹੇ ਕੀਤੇ ਸਨ। ਦਰਅਸਲ ਚੰਡੀਗੜ੍ਹ ਨਗਰ ਨਿਗਮ ਦੀਆਂ ਕੁੱਲ 35 ਵੋਟਾਂ ਹਨ, ਚੋਣਾਂ ਤੋਂ ਬਾਅਦ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਨੇ ਦੱਸਿਆ ਕਿ ਚੋਣਾਂ ਵਿੱਚ ਭਾਜਪਾ ਨੂੰ 16 ਅਤੇ ਆਮ ਆਦਮੀ ਪਾਰਟੀ ਗਠਜੋੜ ਨੂੰ ਸਿਰਫ਼ 12 ਵੋਟਾਂ ਹੀ ਮਿਲੀਆਂ ਹਨ। ਅਨਿਲ ਮਸੀਹ ਨੇ 8 ਵੋਟਾਂ ਨੂੰ ਅਯੋਗ ਕਰਾਰ ਦਿੱਤਾ ਸੀ। ਇਹ ਸਾਰੀਆਂ ਵੋਟਾਂ ਗਠਜੋੜ ਦੀਆਂ ਸਨ। ਅਨਿਲ ਮਸੀਹ 2011 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ। ਇਸ ਤੋਂ ਬਾਅਦ ਉਹ ਪਾਰਟੀ ਵਿੱਚ ਸਰਗਰਮ ਹੋ ਗਏ। ਇਸ ਤੋਂ ਬਾਅਦ ਅਨਿਲ ਮਸੀਹ ਨੂੰ ਭਾਜਪਾ ਘੱਟ ਗਿਣਤੀ ਮੋਰਚਾ ਦਾ ਜਨਰਲ ਸਕੱਤਰ ਬਣਾਇਆ ਗਿਆ ਸੀ।