ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਗਾਇਕ ਲਖਵਿੰਦਰ ਵਡਾਲੀ, ਨਸ਼ਾ ਛੱਡਣ ਦੀ ਕੀਤੀ ਅਪੀਲ

ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਗਾਇਕ ਲਖਵਿੰਦਰ ਵਡਾਲੀ, ਨਸ਼ਾ ਛੱਡਣ ਦੀ ਕੀਤੀ ਅਪੀਲ

ਲਖਵਿੰਦਰ ਵਡਾਲੀ ਨੇ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਵਿੱਚ ਲੋਕਾਂ ਦੇ ਸਹਿਯੋਗ ਨਾਲ ਹੀ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ। ਜਿਹੜੇ ਲੋਕ ਨਸ਼ੇ ਦੇ ਆਦੀ ਹਨ ਅਤੇ ਇਸਨੂੰ ਛੱਡਣਾ ਚਾਹੁੰਦੇ ਹਨ, ਉਹ ਪੰਜਾਬ ਦੇ ਕਿਸੇ ਵੀ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਇਲਾਜ ਕਰਵਾ ਸਕਦੇ ਹਨ।

ਪੰਜਾਬ ਵਿਚ ਭਗਵੰਤ ਮਾਨ ਸਰਕਾਰ ਨਸ਼ਾ ਖਤਮ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅਤੇ ਪੰਜਾਬੀ ਅਦਾਕਾਰ ਗੁੱਗੂ ਗਿੱਲ ਤੋਂ ਬਾਅਦ ਹੁਣ ਪੰਜਾਬੀ ਗਾਇਕ ਲਖਵਿੰਦਰ ਵਡਾਲੀ ਵੀ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਅਤੇ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

ਲਖਵਿੰਦਰ ਵਡਾਲੀ ਨੇ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਵਿੱਚ ਲੋਕਾਂ ਦੇ ਸਹਿਯੋਗ ਨਾਲ ਹੀ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ। ਜਿਹੜੇ ਲੋਕ ਨਸ਼ੇ ਦੇ ਆਦੀ ਹਨ ਅਤੇ ਇਸ ਨੂੰ ਛੱਡਣਾ ਚਾਹੁੰਦੇ ਹਨ, ਉਹ ਪੰਜਾਬ ਦੇ ਕਿਸੇ ਵੀ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਇਲਾਜ ਕਰਵਾ ਸਕਦੇ ਹਨ।

ਗਾਇਕ ਵਡਾਲੀ ਨੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਦਾ ਇਲਾਕੇ ਵਿੱਚ ਪਹਿਲਕਦਮੀ ਕਰਨ ਲਈ ਧੰਨਵਾਦ ਕੀਤਾ। ਉਸਨੇ ਇਹ ਵੀ ਆਸ ਪ੍ਰਗਟਾਈ ਕਿ ਲੋਕ ਉਸ ਦੀ ਨਸ਼ਿਆਂ ਵਿਰੁੱਧ ਕੀਤੀ ਅਪੀਲ ਨੂੰ ਪ੍ਰਵਾਨ ਕਰਨਗੇ। ਗਾਇਕ ਲਖਵਿੰਦਰ ਵਡਾਲੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦਾ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰਨ ਲਈ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਨਸ਼ਿਆਂ ਖਿਲਾਫ ਫੈਸਲਾ ਲੈਣਾ ਬਹੁਤ ਜਰੂਰੀ ਹੈ। ਲੋਕਾਂ ਦੇ ਨਾਲ ਰਹਿਣਾ ਵੀ ਬਹੁਤ ਜ਼ਰੂਰੀ ਹੈ। ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਅਤੇ ਉਨ੍ਹਾਂ ਤੋਂ ਬਾਅਦ ਪੰਜਾਬੀ ਅਦਾਕਾਰ ਗੁੱਗੂ ਗਿੱਲ ਵੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਸ਼ਾਮਲ ਹੋਣ ਲਈ ਅੱਗੇ ਆਏ ਹਨ। ਦੋਵਾਂ ਅਦਾਕਾਰਾਂ ਨੇ ਪੰਜਾਬ ਦੇ ਲੋਕਾਂ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ।

ਅਦਾਕਾਰ ਸੋਨੂੰ ਸੂਦ ਨੇ ਕਿਹਾ ਹੈ ਕਿ ਪੰਜਾਬ ਵਿੱਚ ਅਪਰਾਧਿਕ ਘਟਨਾਵਾਂ ਦਾ ਇੱਕ ਕਾਰਨ ਨਸ਼ਾ ਵੀ ਹੈ, ਕਿਉਂਕਿ ਨਸ਼ੇੜੀਆਂ ਨੂੰ ਆਪਣੀ ਲਤ ਪੂਰੀ ਕਰਨ ਲਈ ਪੈਸੇ ਦੀ ਲੋੜ ਹੁੰਦੀ ਹੈ। ਪੰਜਾਬੀ ਅਦਾਕਾਰ ਗੁੱਗੂ ਗਿੱਲ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਕਾਫੀ ਹੱਦ ਤੱਕ ਫੈਲ ਚੁੱਕਾ ਹੈ। ਚਿੱਟੇ ਦੇ ਨਸ਼ੇ ਨੇ ਕਈ ਮਾਵਾਂ-ਭੈਣਾਂ ਦੇ ਕੱਪੜੇ ਚਿੱਟੇ ਕਰ ਦਿੱਤੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇ ਕੇ ਨਸ਼ੇ ਦੀ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਨ ।