I.N.D.I.A. ਦੀ ਮੀਟਿੰਗ ਤੋਂ ਵੱਡਾ ਅਪਡੇਟ, ਮਮਤਾ ਨੇ ਪੀਐੱਮ ਦੇ ਅਹੁਦੇ ਲਈ ਖੜਗੇ ਦਾ ਨਾਮ ਅੱਗੇ ਰੱਖਿਆ

I.N.D.I.A. ਦੀ ਮੀਟਿੰਗ ਤੋਂ ਵੱਡਾ ਅਪਡੇਟ, ਮਮਤਾ ਨੇ ਪੀਐੱਮ ਦੇ ਅਹੁਦੇ ਲਈ ਖੜਗੇ ਦਾ ਨਾਮ ਅੱਗੇ ਰੱਖਿਆ

ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਲਈ ਮੱਲਿਕਾਰਜੁਨ ਖੜਗੇ ਦੇ ਨਾਂ ਦਾ ਪ੍ਰਸਤਾਵ ਰੱਖਿਆ ਹੈ। ਕੁਝ ਹੋਰ ਨੇਤਾਵਾਂ ਨੇ ਵੀ ਮਮਤਾ ਦਾ ਸਮਰਥਨ ਕੀਤਾ, ਪਰ ਖੜਗੇ ਨੇ ਕਿਹਾ ਕਿ ਚੋਣਾਂ ਅਜੇ ਬਾਕੀ ਹਨ ਅਤੇ ਸਾਨੂੰ ਜਿੱਤਣ ਲਈ ਹੁਣ ਕੰਮ ਕਰਨਾ ਹੋਵੇਗਾ, ਪ੍ਰਧਾਨ ਮੰਤਰੀ ਉਮੀਦਵਾਰ ਬਾਅਦ ਵਿੱਚ ਦੇਖਣਗੇ।

ਭਾਰਤੀ ਜਨਤਾ ਪਾਰਟੀ ਦੇ ਵਿਧਾਨਸਭਾ ਚੋਣਾਂ ਵਿਚ ਚੰਗਾ ਪ੍ਰਦਰਸ਼ਨ ਕਰਨ ਤੋਂ ਬਾਅਦ ਵਿਰੋਧੀਆਂ ਪਾਰਟੀਆਂ ਵਿਚ ਮੰਥਨ ਦਾ ਦੌਰ ਜਾਰੀ ਹੈ। ਵਿਰੋਧੀ ਪਾਰਟੀਆਂ ਦੇ ਗਠਜੋੜ I.N.D.I.A. ਦੀ ਚੌਥੀ ਬੈਠਕ ਮੰਗਲਵਾਰ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਆਯੋਜਿਤ ਕੀਤੀ ਗਈ ਹੈ। ਇਸ ਮੀਟਿੰਗ ਦਾ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ।

ਜਾਣਕਾਰੀ ਮੁਤਾਬਕ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ‘ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਵਿਰੋਧੀ ਧਿਰ ਦੇ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਉਣ ਦਾ ਪ੍ਰਸਤਾਵ ਰੱਖਿਆ ਹੈ। ਸੂਤਰਾਂ ਮੁਤਾਬਕ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਮਮਤਾ ਦੇ ਇਸ ਪ੍ਰਸਤਾਵ ਦਾ ਸਮਰਥਨ ਕੀਤਾ ਹੈ। ਮੰਗਲਵਾਰ ਨੂੰ ਦਿੱਲੀ ‘ਚ ਹੋ ਰਹੀ I.N.D.I.A ਦੀ ਬੈਠਕ ਖਤਮ ਹੋ ਗਈ ਹੈ।

ਸੂਤਰਾਂ ਮੁਤਾਬਕ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਲਈ ਮੱਲਿਕਾਰਜੁਨ ਖੜਗੇ ਦੇ ਨਾਂ ਦਾ ਪ੍ਰਸਤਾਵ ਰੱਖਿਆ ਹੈ। ਕੁਝ ਹੋਰ ਨੇਤਾਵਾਂ ਨੇ ਵੀ ਮਮਤਾ ਦਾ ਸਮਰਥਨ ਕੀਤਾ, ਪਰ ਖੜਗੇ ਨੇ ਕਿਹਾ ਕਿ ਚੋਣਾਂ ਅਜੇ ਬਾਕੀ ਹਨ ਅਤੇ ਸਾਨੂੰ ਜਿੱਤਣ ਲਈ ਹੁਣ ਕੰਮ ਕਰਨਾ ਹੋਵੇਗਾ, ਪ੍ਰਧਾਨ ਮੰਤਰੀ ਉਮੀਦਵਾਰ ਬਾਅਦ ਵਿੱਚ ਦੇਖਣਗੇ। ਖੜਗੇ ਨੇ ਕਿਹਾ ਕਿ ਪਹਿਲਾਂ ਅਸੀਂ ਗਿਣਤੀ ਵਧਾਵਾਂਗੇ, ਫਿਰ ਤੈਅ ਕਰਾਂਗੇ ਕਿ ਪ੍ਰਧਾਨ ਮੰਤਰੀ ਕੌਣ ਹੋਵੇਗਾ।

ਗਠਜੋੜ ਦੀ ਬੈਠਕ ਖਤਮ ਹੋਣ ਤੋਂ ਬਾਅਦ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਚੌਥੀ ਮੀਟਿੰਗ ਵਿੱਚ 28 ਪਾਰਟੀਆਂ ਨੇ ਸ਼ਮੂਲੀਅਤ ਕੀਤੀ, ਸਾਰਿਆਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ। ਸਾਰਿਆਂ ਨੇ ਇੱਕਜੁੱਟ ਹੋ ਕੇ ਫੈਸਲਾ ਕੀਤਾ ਹੈ ਕਿ ਉਹ ਦੇਸ਼ ਵਿੱਚ ਇੱਕੋ ਸਮੇਂ 8-10 ਮੀਟਿੰਗਾਂ ਅਤੇ ਪ੍ਰਦਰਸ਼ਨ ਕਰਨਗੇ। ਜੇਕਰ ਸਾਰੇ ਆਗੂ ਇੱਕ ਮੰਚ ‘ਤੇ ਨਾ ਦਿਖਾਈ ਦਿੱਤੇ ਤਾਂ ਲੋਕਾਂ ਨੂੰ ਪਤਾ ਨਹੀਂ ਲੱਗੇਗਾ ਕਿ ਉਹ ਹੁਣ ਇਕੱਠੇ ਹਨ। ਇਸ ਲਈ ਇਹ ਫੈਸਲਾ ਲਿਆ ਗਿਆ ਹੈ।

ਮਲਿਕਾਰਜੁਨ ਖੜਗੇ ਨੇ ਪ੍ਰੈੱਸ ਕਾਨਫਰੰਸ ‘ਚ ਦੱਸਿਆ ਕਿ ਵਿਰੋਧੀ ਗਠਜੋੜ ਦੀ ਬੈਠਕ ‘ਚ ਲੋਕ ਸਭਾ ਅਤੇ ਰਾਜ ਸਭਾ ਤੋਂ ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ਦੇ ਫੈਸਲੇ ਦਾ ਵੀ ਵਿਰੋਧ ਕੀਤਾ ਗਿਆ ਹੈ। ਸਾਰਿਆਂ ਨੇ ਕਿਹਾ ਕਿ ਇਹ ਲੋਕਤੰਤਰੀ ਨਹੀਂ ਹੈ। ਸਦਨ ‘ਚ ਕੋਈ ਵੀ ਗਲਤ ਮੁੱਦਾ ਨਹੀਂ ਉਠਾਇਆ ਗਿਆ, ਜਿਸ ‘ਤੇ ਇਹ ਕਾਰਵਾਈ ਕੀਤੀ ਗਈ ਹੈ। ਅਸੀਂ ਪਹਿਲਾਂ ਹੀ ਕਹਿ ਰਹੇ ਹਾਂ ਕਿ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਸਦਨ ‘ਚ ਜੋ ਕੁਝ ਹੋਇਆ, ਉਸ ‘ਤੇ ਬਿਆਨ ਦੇਣਾ ਚਾਹੀਦਾ ਹੈ।