- ਰਾਸ਼ਟਰੀ
- No Comment
ਮਾਇਆਵਤੀ ਦਾ ਐਲਾਨ, ਬਸਪਾ ਲੋਕ ਸਭਾ ਚੋਣਾਂ ‘ਚ ਕਿਸੇ ਨਾਲ ਗਠਜੋੜ ਨਹੀਂ ਕਰੇਗੀ
ਮਾਇਆਵਤੀ ਨੇ ਟਵੀਟ ਕਰਦੇ ਹੋਏ ਲਿਖਿਆ, ‘ਬਸਪਾ ਦੇਸ਼ ‘ਚ ਲੋਕ ਸਭਾ ਦੀਆਂ ਆਮ ਚੋਣਾਂ ਪੂਰੀ ਤਿਆਰੀ ਅਤੇ ਤਾਕਤ ਨਾਲ ਆਪਣੇ ਬਲ ‘ਤੇ ਲੜ ਰਹੀ ਹੈ।’ ਅਜਿਹੀ ਸਥਿਤੀ ਵਿੱਚ ਚੋਣ ਗਠਜੋੜ ਜਾਂ ਤੀਜਾ ਮੋਰਚਾ ਬਣਾਉਣ ਦੀਆਂ ਅਫਵਾਹਾਂ ਫੈਲਾਉਣਾ ਸਰਾਸਰ ਜਾਅਲੀ ਅਤੇ ਗਲਤ ਖਬਰ ਹੈ।
ਦੇਸ਼ ਵਿਚ ਲੋਕਸਭਾ 2024 ਚੋਣਾਂ ਨੂੰ ਬਹੁਤ ਘੱਟ ਸਮਾਂ ਰਹਿ ਗਿਆ ਹੈ। ਬਹੁਜਨ ਸਮਾਜ ਪਾਰਟੀ (ਬਸਪਾ) ਸੁਪਰੀਮੋ ਮਾਇਆਵਤੀ ਬਾਰੇ ਕਿਹਾ ਜਾ ਰਿਹਾ ਸੀ ਕਿ ਉਹ ਕਾਂਗਰਸ ਨਾਲ ਗਠਜੋੜ ਕਰ ਸਕਦੀ ਹੈ ਅਤੇ ਆਪਣੇ ਪੁਰਾਣੇ ਵਾਅਦੇ ਤੋਂ ਪਿੱਛੇ ਹਟ ਸਕਦੀ ਹੈ। ਹਾਲਾਂਕਿ ਉਨ੍ਹਾਂ ਨੇ ਅਜਿਹੀਆਂ ਖਬਰਾਂ ਨੂੰ ਅਫਵਾਹ ਕਰਾਰ ਦਿੱਤਾ ਹੈ। ਇਸਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜਨ ਜਾ ਰਹੀ ਹੈ। ਉਹ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ।
ਮਾਇਆਵਤੀ ਨੇ ਟਵੀਟ ਕਰਦੇ ਹੋਏ ਲਿਖਿਆ, ‘ਬਸਪਾ ਦੇਸ਼ ‘ਚ ਲੋਕ ਸਭਾ ਦੀਆਂ ਆਮ ਚੋਣਾਂ ਪੂਰੀ ਤਿਆਰੀ ਅਤੇ ਤਾਕਤ ਨਾਲ ਆਪਣੇ ਬਲ ‘ਤੇ ਲੜ ਰਹੀ ਹੈ। ਅਜਿਹੀ ਸਥਿਤੀ ਵਿੱਚ ਚੋਣ ਗਠਜੋੜ ਜਾਂ ਤੀਜਾ ਮੋਰਚਾ ਬਣਾਉਣ ਦੀਆਂ ਅਫਵਾਹਾਂ ਫੈਲਾਉਣਾ ਸਰਾਸਰ ਜਾਅਲੀ ਅਤੇ ਗਲਤ ਖਬਰ ਹੈ। ਮੀਡੀਆ ਨੂੰ ਅਜਿਹੀਆਂ ਸ਼ਰਾਰਤੀ ਖ਼ਬਰਾਂ ਦੇ ਕੇ ਆਪਣੀ ਭਰੋਸੇਯੋਗਤਾ ਨਹੀਂ ਗੁਆਉਣੀ ਚਾਹੀਦੀ। ਲੋਕਾਂ ਨੂੰ ਵੀ ਸਾਵਧਾਨ ਰਹਿਣਾ ਚਾਹੀਦਾ ਹੈ।
ਉਨ੍ਹਾਂ ਕਿਹਾ, ‘ਯੂਪੀ ‘ਚ ਬਸਪਾ ਵੱਲੋਂ ਇਕੱਲਿਆਂ ਹੀ ਵੱਡੀ ਤਾਕਤ ਨਾਲ ਚੋਣ ਲੜਨ ਕਾਰਨ ਵਿਰੋਧੀ ਲੋਕ ਕਾਫੀ ਬੇਚੈਨ ਨਜ਼ਰ ਆ ਰਹੇ ਹਨ, ਇਸ ਲਈ ਉਹ ਕਈ ਤਰ੍ਹਾਂ ਦੀਆਂ ਅਫਵਾਹਾਂ ਫੈਲਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ, ਪਰ ਬਹੁਜਨ ਸਮਾਜ ਦੇ ਹਿੱਤ ‘ਚ ਬੀ.ਐੱਸ.ਪੀ. ਇਕੱਲੇ ਚੋਣ ਲੜਨ ਦਾ ਫੈਸਲਾ ਪੱਕਾ ਹੈ।
ਸਿਆਸੀ ਹਲਕਿਆਂ ਵਿੱਚ ਚਰਚਾ ਸੀ ਕਿ ਮਾਇਆਵਤੀ ਕਾਂਗਰਸ ਨਾਲ ਹੱਥ ਮਿਲਾ ਸਕਦੀ ਹੈ ਅਤੇ ਉਨ੍ਹਾਂ ਦੀ ਪਾਰਟੀ ਯੂਪੀ ਤੋਂ ਇਲਾਵਾ ਹੋਰ ਰਾਜਾਂ ਵਿੱਚ ਗਠਜੋੜ ਦੇ ਸਾਥੀਆਂ ਦੀ ਤਲਾਸ਼ ਕਰ ਰਹੀ ਹੈ। ਅਜਿਹਾ ਇਸ ਲਈ ਵੀ ਕਿਹਾ ਜਾ ਰਿਹਾ ਸੀ ਕਿਉਂਕਿ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਮਾਇਆਵਤੀ ਨੇ ਇਕੱਲਿਆਂ ਹੀ ਚੋਣ ਮੈਦਾਨ ਵਿਚ ਉਤਰਨ ਦਾ ਫੈਸਲਾ ਕੀਤਾ ਸੀ, ਪਰ ਬਾਅਦ ਵਿਚ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਸੀ। ਉਨ੍ਹਾਂ ਨੇ ਆਪਣੀ ਕੱਟੜ ਵਿਰੋਧੀ ਸਮਾਜਵਾਦੀ ਪਾਰਟੀ ਨਾਲ ਗਠਜੋੜ ਕੀਤਾ ਸੀ। ਇਸ ਵਾਰ ਵੀ ਮਾਇਆਵਤੀ ਨੇ ਕੁਝ ਹਫ਼ਤੇ ਪਹਿਲਾਂ ਪ੍ਰੈੱਸ ਕਾਨਫਰੰਸ ਕਰਕੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਪਾਰਟੀ ਲੋਕ ਸਭਾ ਚੋਣਾਂ ਇਕੱਲਿਆਂ ਹੀ ਲੜੇਗੀ।