- ਪੰਜਾਬ
- No Comment
ਸ਼ੰਭੂ ਬਾਰਡਰ ਖੋਲ੍ਹਣ ‘ਤੇ ਕਿਸਾਨਾਂ-ਅਧਿਕਾਰੀਆਂ ਦੀ ਮੀਟਿੰਗ ਬੇਸਿੱਟਾ ਰਹੀ, ਪੰਧੇਰ ਨੇ ਕਿਹਾ-ਅਸੀਂ ਹਾਈਵੇ ਬੰਦ ਨਹੀਂ ਕੀਤਾ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਨ੍ਹਾਂ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਸਪੱਸ਼ਟ ਕਹਿ ਦਿੱਤਾ ਹੈ ਕਿ ਉਨ੍ਹਾਂ ਸ਼ੰਭੂ ਸਰਹੱਦ ਬੰਦ ਨਹੀਂ ਕੀਤੀ। ਇਹ ਸਰਹੱਦ ਹਰਿਆਣਾ ਵਾਲੇ ਪਾਸੇ ਤੋਂ ਬੰਦ ਹੋਣ ਕਾਰਨ ਉਨ੍ਹਾਂ ਨੇ ਸਰਹੱਦ ਦੇ ਇੱਕ ਪਾਸੇ ਧਰਨਾ ਦਿੱਤਾ ਹੈ। ਜੇਕਰ ਹਰਿਆਣਾ ਸਰਕਾਰ ਰਸਤਾ ਖੋਲ੍ਹ ਦਿੰਦੀ ਹੈ ਤਾਂ ਆਮ ਲੋਕਾਂ ਨੂੰ ਇਸ ਦਾ ਫਾਇਦਾ ਹੋਵੇਗਾ।
ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਲਗਾਤਾਰ ਕਿਸਾਨ ਨੇਤਾਵਾਂ ਅਤੇ ਅਧਿਕਾਰੀਆਂ ਵਿਚ ਮੀਟਿੰਗ ਦਾ ਦੌਰ ਚਲ ਰਿਹਾ ਹੈ। ਸ਼ੰਭੂ ਬਾਰਡਰ ਨੂੰ ਅੰਸ਼ਕ ਤੌਰ ‘ਤੇ ਖੋਲ੍ਹਣ ਦੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਪਟਿਆਲਾ ‘ਚ ਪੰਜਾਬ ਅਤੇ ਹਰਿਆਣਾ ਪੁਲਿਸ ਪ੍ਰਸ਼ਾਸਨ ਦੀ ਕਿਸਾਨਾਂ ਨਾਲ ਮੀਟਿੰਗ ਹੋਈ।
ਪੁਲਿਸ ਲਾਈਨਜ਼ ਵਿੱਚ ਕਰੀਬ ਡੇਢ ਘੰਟੇ ਤੱਕ ਚੱਲੀ ਇਸ ਮੀਟਿੰਗ ਵਿੱਚ ਦੋਵੇਂ ਰਾਜ ਸ਼ੰਭੂ ਸਰਹੱਦ ਖੋਲ੍ਹਣ ਦੇ ਫੈਸਲੇ ਸਬੰਧੀ ਕਿਸੇ ਸਿੱਟੇ ’ਤੇ ਨਹੀਂ ਪਹੁੰਚ ਸਕੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਨ੍ਹਾਂ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਸਪੱਸ਼ਟ ਕਹਿ ਦਿੱਤਾ ਹੈ ਕਿ ਉਨ੍ਹਾਂ ਸ਼ੰਭੂ ਸਰਹੱਦ ਬੰਦ ਨਹੀਂ ਕੀਤੀ। ਇਹ ਸਰਹੱਦ ਹਰਿਆਣਾ ਵਾਲੇ ਪਾਸੇ ਤੋਂ ਬੰਦ ਹੋਣ ਕਾਰਨ ਉਨ੍ਹਾਂ ਨੇ ਸਰਹੱਦ ਦੇ ਇੱਕ ਪਾਸੇ ਧਰਨਾ ਦਿੱਤਾ ਹੈ। ਜੇਕਰ ਹਰਿਆਣਾ ਸਰਕਾਰ ਰਸਤਾ ਖੋਲ੍ਹ ਦਿੰਦੀ ਹੈ ਤਾਂ ਆਮ ਲੋਕਾਂ ਨੂੰ ਇਸ ਦਾ ਫਾਇਦਾ ਹੋਵੇਗਾ। ਕਿਸਾਨਾਂ ਦਾ ਸੰਘਰਸ਼ ਛੇ ਸਾਲ ਤੋਂ ਵੱਧ ਸਮੇਂ ਤੋਂ ਚੱਲ ਰਿਹਾ ਹੈ, ਕਿਸਾਨ ਟਰੈਕਟਰ ਟਰਾਲੀ ਤੋਂ ਬਿਨਾਂ ਦਿੱਲੀ ਨਹੀਂ ਜਾਣਗੇ। ਇਹ ਟਰਾਲੀ ਉਨ੍ਹਾਂ ਦਾ ਘਰ ਹੈ, ਜੋ ਉਨ੍ਹਾਂ ਨੂੰ ਹਰ ਮੌਸਮ ਤੋਂ ਬਚਾਉਂਦੀ ਹੈ ਅਤੇ ਉਨ੍ਹਾਂ ਨੂੰ ਰਾਸ਼ਨ ਪਾਣੀ ਰੱਖਣ ਲਈ ਜਗ੍ਹਾ ਦਿੰਦੀ ਹੈ।
ਸ਼ੰਭੂ ਸਰਹੱਦੀ ਮਾਮਲੇ ਵਿੱਚ ਪੰਜਾਬ ਵੱਲੋਂ ਬਣਾਈ ਕਮੇਟੀ ਦੇ ਚੇਅਰਮੈਨ ਅਤੇ ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਦੋਵਾਂ ਰਾਜਾਂ ਦੇ ਅਧਿਕਾਰੀਆਂ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ। ਮੀਟਿੰਗ ਵਿੱਚ ਹੋਈ ਚਰਚਾ ਸਬੰਧੀ ਪੰਜਾਬ ਵੀਰਵਾਰ ਨੂੰ ਆਪਣਾ ਪੱਖ ਪੇਸ਼ ਕਰੇਗਾ ਅਤੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਅਗਲਾ ਕਦਮ ਚੁੱਕੇਗਾ।