ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ਮੀ ਨੂੰ ਦਿੱਤਾ ਅਰਜੁਨ ਐਵਾਰਡ, ਵਿਸ਼ਵ ਕੱਪ ‘ਚ ਕੀਤਾ ਸੀ ਸ਼ਾਨਦਾਰ ਪ੍ਰਦਰਸ਼ਨ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ਮੀ ਨੂੰ ਦਿੱਤਾ ਅਰਜੁਨ ਐਵਾਰਡ, ਵਿਸ਼ਵ ਕੱਪ ‘ਚ ਕੀਤਾ ਸੀ ਸ਼ਾਨਦਾਰ ਪ੍ਰਦਰਸ਼ਨ

ਮੁਹੰਮਦ ਸ਼ਮੀ ਨੇ ਵਨਡੇ ਵਿਸ਼ਵ ਕੱਪ 2023 ‘ਚ ਭਾਰਤੀ ਟੀਮ ਲਈ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਉਹ ਵਨਡੇ ਵਿਸ਼ਵ ਕੱਪ 2023 ਵਿੱਚ ਭਾਰਤ ਲਈ ਸਭ ਤੋਂ ਵੱਧ ਵਿਕਟਾਂ ਲੈਣ ਵਾਲਾ ਗੇਂਦਬਾਜ਼ ਰਿਹਾ ਹੈ।

ਮੁਹੰਮਦ ਸ਼ਮੀ ਨੇ ਵਿਸ਼ਵ ਕੱਪ ‘ਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਪੂਰੇ ਦੇਸ਼ ਦਾ ਦਿਲ ਜਿੱਤ ਲਿਆ ਸੀ। ਭਾਰਤੀ ਟੀਮ ਦੇ ਸਟਾਰ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਰਾਸ਼ਟਰਪਤੀ ਭਵਨ ‘ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅਰਜੁਨ ਪੁਰਸਕਾਰ ਦਿੱਤਾ ਹੈ। ਖੇਡ ਮੰਤਰਾਲੇ ਨੇ ਸ਼ਮੀ ਸਮੇਤ 26 ਖਿਡਾਰੀਆਂ ਨੂੰ ਅਰਜੁਨ ਪੁਰਸਕਾਰ ਦੇਣ ਦਾ ਪਹਿਲਾਂ ਹੀ ਐਲਾਨ ਕੀਤਾ ਸੀ। ਕਮੇਟੀ ਦੀਆਂ ਸਿਫਾਰਿਸ਼ਾਂ ਦੇ ਆਧਾਰ ‘ਤੇ ਅਤੇ ਸਹੀ ਜਾਂਚ ਤੋਂ ਬਾਅਦ ਸਰਕਾਰ ਨੇ ਖਿਡਾਰੀਆਂ, ਕੋਚਾਂ ਅਤੇ ਸੰਸਥਾਵਾਂ ਨੂੰ ਪੁਰਸਕਾਰ ਦੇਣ ਦਾ ਫੈਸਲਾ ਕੀਤਾ ਹੈ।

ਮੁਹੰਮਦ ਸ਼ਮੀ ਨੇ ਵਨਡੇ ਵਿਸ਼ਵ ਕੱਪ 2023 ‘ਚ ਭਾਰਤੀ ਟੀਮ ਲਈ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਉਹ ਵਨਡੇ ਵਿਸ਼ਵ ਕੱਪ 2023 ਵਿੱਚ ਭਾਰਤ ਲਈ ਸਭ ਤੋਂ ਵੱਧ ਵਿਕਟਾਂ ਲੈਣ ਵਾਲਾ ਗੇਂਦਬਾਜ਼ ਰਿਹਾ ਹੈ। ਸ਼ਮੀ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ, ਇਸ ਕਾਰਨ ਬੱਲੇਬਾਜ਼ ਗੇਂਦ ਨੂੰ ਸਮਝ ਨਹੀਂ ਪਾ ਰਹੇ ਸਨ। ਉਸਨੇ ਨਿਊਜ਼ੀਲੈਂਡ ਖਿਲਾਫ ਸੈਮੀਫਾਈਨਲ ਮੈਚ ‘ਚ 7 ਵਿਕਟਾਂ ਲਈਆਂ ਸਨ। ਉਹ ਟੀਮ ਲਈ ਸਭ ਤੋਂ ਵੱਡੇ ਮੈਚ ਵਿਨਰ ਵਜੋਂ ਉਭਰਿਆ।

ਸ਼ਮੀ ਨੇ ਵਨਡੇ ਵਿਸ਼ਵ ਕੱਪ 2023 ਦੇ 7 ਮੈਚਾਂ ਵਿੱਚ 24 ਵਿਕਟਾਂ ਲਈਆਂ। ਹੁਣ ਉਸਨੂੰ ਉਸਦੇ ਸ਼ਾਨਦਾਰ ਪ੍ਰਦਰਸ਼ਨ ਦਾ ਇਨਾਮ ਮਿਲਿਆ ਹੈ। ਜਦੋਂ ਮੁਹੰਮਦ ਸ਼ਮੀ ਨੂੰ ਅਰਜੁਨ ਐਵਾਰਡ ਲਈ ਚੁਣੇ ਜਾਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਐਵਾਰਡ ਇਕ ਸੁਪਨਾ ਹੈ, ਜ਼ਿੰਦਗੀ ਲੰਘ ਜਾਂਦੀ ਹੈ ਤੇ ਲੋਕ ਇਸ ਐਵਾਰਡ ਨੂੰ ਜਿੱਤਣ ਦੇ ਕਾਬਲ ਨਹੀਂ ਹੁੰਦੇ। ਸ਼ਮੀ ਨੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਮੈਨੂੰ ਇਸ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ। ਵਿਸ਼ਵ ਕੱਪ ਤੋਂ ਬਾਅਦ ਤੋਂ ਹੀ ਸ਼ਮੀ ਸੱਟ ਕਾਰਨ ਟੀਮ ਤੋਂ ਬਾਹਰ ਹਨ। ਇਸ ਕਾਰਨ ਉਸਨੂੰ ਦੱਖਣੀ ਅਫਰੀਕਾ ਖਿਲਾਫ ਟੈਸਟ ਸੀਰੀਜ਼ ‘ਚ ਜਗ੍ਹਾ ਨਹੀਂ ਮਿਲੀ। ਉਸਦੇ ਗਿੱਟੇ ‘ਤੇ ਸੱਟ ਲੱਗੀ ਹੈ। ਇਸ ਕਾਰਨ ਉਸ ਲਈ ਇੰਗਲੈਂਡ ਖਿਲਾਫ ਪਹਿਲੇ ਦੋ ਟੈਸਟ ਮੈਚਾਂ ‘ਚ ਖੇਡਣਾ ਮੁਸ਼ਕਿਲ ਜਾਪ ਰਿਹਾ ਹੈ।

ਮੁਹੰਮਦ ਸ਼ਮੀ ਨੂੰ ਭਾਰਤ ਦੇ ਸਰਵੋਤਮ ਗੇਂਦਬਾਜ਼ਾਂ ‘ਚ ਗਿਣਿਆ ਜਾਂਦਾ ਹੈ। ਉਸਨੇ ਸਾਲ 2013 ਵਿੱਚ ਭਾਰਤ ਲਈ ਡੈਬਿਊ ਕੀਤਾ ਸੀ। ਉਦੋਂ ਤੋਂ ਉਹ ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ੀ ਹਮਲੇ ਦੀ ਅਹਿਮ ਕੜੀ ਬਣ ਗਿਆ ਹੈ। ਉਸਨੇ ਭਾਰਤ ਲਈ 64 ਟੈਸਟ ਮੈਚਾਂ ‘ਚ 229 ਵਿਕਟਾਂ, 101 ਵਨਡੇ ਮੈਚਾਂ ‘ਚ 195 ਵਿਕਟਾਂ ਅਤੇ 23 ਟੀ-20 ਮੈਚਾਂ ‘ਚ 24 ਵਿਕਟਾਂ ਹਾਸਲ ਕੀਤੀਆਂ ਹਨ।