MP NEW CM : ਮੋਹਨ ਯਾਦਵ ਹੋਣਗੇ ਮੱਧ ਪ੍ਰਦੇਸ਼ ਦੇ ਅਗਲੇ ਮੁੱਖ ਮੰਤਰੀ

MP NEW CM : ਮੋਹਨ ਯਾਦਵ ਹੋਣਗੇ ਮੱਧ ਪ੍ਰਦੇਸ਼ ਦੇ ਅਗਲੇ ਮੁੱਖ ਮੰਤਰੀ

ਮੋਹਨ ਯਾਦਵ ਉਜੈਨ ਦੀ ਦੱਖਣੀ ਸੀਟ ਤੋਂ ਜਿੱਤੇ ਹਨ। ਤੁਹਾਨੂੰ ਦੱਸ ਦੇਈਏ ਕਿ ਮੋਹਨ ਯਾਦਵ ਉੱਚ ਸਿੱਖਿਆ ਮੰਤਰੀ ਰਹਿ ਚੁੱਕੇ ਹਨ। ਮੋਹਨ ਯਾਦਵ ਨੇ ਲਗਾਤਾਰ ਤੀਜੀ ਵਾਰ ਚੋਣ ਜਿੱਤ ਕੇ ਉਜੈਨ ਦੱਖਣੀ ਸੀਟ ‘ਤੇ ਕਬਜ਼ਾ ਕੀਤਾ ਹੈ।

ਮੱਧ ਪ੍ਰਦੇਸ਼ ‘ਚ ਮੁੱਖ ਮੰਤਰੀ ਦੇ ਨਾਂ ਨੂੰ ਲੈ ਕੇ ਚੱਲ ਰਿਹਾ ਸਸਪੈਂਸ ਆਖਰਕਾਰ ਖਤਮ ਹੋ ਗਿਆ ਹੈ। ਮੋਹਨ ਯਾਦਵ ਦੇ ਨਾਂ ਨੂੰ ਸੂਬੇ ਦੇ ਮੁੱਖ ਮੰਤਰੀ ਵਜੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਭਾਜਪਾ ਵਿਧਾਇਕ ਦਲ ਦੀ ਬੈਠਕ ‘ਚ ਉਨ੍ਹਾਂ ਦੇ ਨਾਂ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ ਗਈ। ਇਸ ਤੋਂ ਪਹਿਲਾਂ ਭਾਜਪਾ ਹਾਈਕਮਾਂਡ ਨੇ ਮਨੋਹਰ ਲਾਲ ਖੱਟਰ, ਡਾ. ਕੇ ਲਕਸ਼ਮਣ ਅਤੇ ਆਸ਼ਾ ਨੂੰ ਅਬਜ਼ਰਵਰ ਨਿਯੁਕਤ ਕੀਤਾ ਸੀ ਅਤੇ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਚੋਣ ਦੀ ਜ਼ਿੰਮੇਵਾਰੀ ਸੌਂਪੀ ਸੀ।

ਅਬਜ਼ਰਵਰਾਂ ਦੀ ਮੌਜੂਦਗੀ ‘ਚ ਸੋਮਵਾਰ ਨੂੰ ਹੋਈ ਵਿਧਾਇਕ ਦਲ ਦੀ ਬੈਠਕ ‘ਚ ਮੋਹਨ ਯਾਦਵ ਦੇ ਨਾਂ ਨੂੰ ਅੰਤਿਮ ਰੂਪ ਦਿੱਤਾ ਗਿਆ। ਮੱਧ ਪ੍ਰਦੇਸ਼ ਦੀਆਂ 230 ਵਿਧਾਨ ਸਭਾ ਸੀਟਾਂ ਲਈ 17 ਨਵੰਬਰ ਨੂੰ ਵੋਟਿੰਗ ਹੋਈ ਸੀ। ਇਸ ਦੇ ਨਤੀਜੇ 30 ਨਵੰਬਰ ਨੂੰ ਜਾਰੀ ਕੀਤੇ ਗਏ ਸਨ। ਨਤੀਜਿਆਂ ‘ਚ ਭਾਜਪਾ ਨੇ ਭਾਰੀ ਬਹੁਮਤ ਨਾਲ ਜਿੱਤ ਹਾਸਲ ਕੀਤੀ ਸੀ।

ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ ਭਾਜਪਾ ਨੂੰ 163 ਸੀਟਾਂ ਮਿਲੀਆਂ, ਜਦਕਿ ਕਾਂਗਰਸ ਨੂੰ ਸਿਰਫ 66 ਸੀਟਾਂ ‘ਤੇ ਹੀ ਸੰਤੁਸ਼ਟ ਹੋਣਾ ਪਿਆ ਸੀ। ਮੋਹਨ ਯਾਦਵ ਉਜੈਨ ਦੀ ਦੱਖਣੀ ਸੀਟ ਤੋਂ ਜਿੱਤੇ ਹਨ। ਤੁਹਾਨੂੰ ਦੱਸ ਦੇਈਏ ਕਿ ਮੋਹਨ ਯਾਦਵ ਉੱਚ ਸਿੱਖਿਆ ਮੰਤਰੀ ਰਹਿ ਚੁੱਕੇ ਹਨ। ਮੋਹਨ ਯਾਦਵ ਨੇ ਲਗਾਤਾਰ ਤੀਜੀ ਵਾਰ ਚੋਣ ਜਿੱਤ ਕੇ ਉਜੈਨ ਦੱਖਣੀ ਸੀਟ ‘ਤੇ ਕਬਜ਼ਾ ਕੀਤਾ ਹੈ, ਉਹ 2013 ਵਿੱਚ ਪਹਿਲੀ ਵਾਰ ਵਿਧਾਇਕ ਬਣੇ ਸਨ। ਉਹ ਸ਼ਿਵਰਾਜ ਸਰਕਾਰ ਵਿੱਚ ਕੈਬਨਿਟ ਮੰਤਰੀ ਰਹਿ ਚੁੱਕੇ ਹਨ।

ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ 230 ਵਿੱਚੋਂ 163 ਸੀਟਾਂ ਜਿੱਤ ਕੇ ਭਾਰੀ ਬਹੁਮਤ ਹਾਸਲ ਕੀਤਾ ਹੈ। ਇਸ ਤੋਂ ਬਾਅਦ ਇੱਥੇ ਸੀਐਮ ਚਿਹਰੇ ਨੂੰ ਲੈ ਕੇ ਬਹਿਸ ਸ਼ੁਰੂ ਹੋ ਗਈ। ਸ਼ਿਵਰਾਜ ਸਿੰਘ ਚੌਹਾਨ ਤੋਂ ਇਲਾਵਾ ਜੋਤੀਰਾਦਿੱਤਿਆ ਸਿੰਧੀਆ, ਨਰਿੰਦਰ ਸਿੰਘ ਤੋਮਰ, ਰਾਕੇਸ਼ ਸਿੰਘ, ਕੈਲਾਸ਼ ਵਿਜੇਵਰਗੀਆ ਦੇ ਨਾਂ ਵੀ ਮੁੱਖ ਮੰਤਰੀ ਅਹੁਦੇ ਦੀ ਦੌੜ ‘ਚ ਚਰਚਾ ਵਿੱਚ ਸਨ।