- Uncategorized
- No Comment
ਪੰਜਾਬ ਸਰਕਾਰ ਵਿਧਾਇਕ ਮਹਿੰਦਰ ਭਗਤ ਨੂੰ ਦੇਵੇਗੀ ਵੱਡੀ ਜ਼ਿੰਮੇਵਾਰੀ, ਪੰਜਾਬ ਕੈਬਿਨੇਟ ਵਿਚ ਹੋਣਗੇ ਸ਼ਾਮਿਲ
ਚੋਣਾਂ ਤੋਂ ਪਹਿਲਾਂ ਹੀ ਸੀ.ਐਮ. ਮਾਨ ਨੇ ਜਲੰਧਰ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਇਕ ਵਾਰ ਉਨ੍ਹਾਂ ਦਾ ਉਮੀਦਵਾਰ ਮਹਿੰਦਰ ਭਗਤ ਜਿੱਤ ਗਿਆ ਤਾਂ ਉਹ ਉਨ੍ਹਾਂ ਨੂੰ ਵਿਧਾਨ ਸਭਾ ‘ਚ ਭੇਜਣਗੇ ਅਤੇ ਉਨ੍ਹਾਂ ਨੂੰ ਮੰਤਰੀ ਦਾ ਅਹੁਦਾ ਦੇਣਗੇ।
ਪੰਜਾਬ ਸਰਕਾਰ ਨੇ ਆਪਣੇ ਮੰਤਰੀ ਮੰਡਲ ਵਿਚ ਫੇਰਬਦਲ ਦੀ ਤਿਆਰੀ ਸ਼ੁਰੂ ਕਰ ਦਿਤੀ ਹੈ। ਜਲੰਧਰ ਦੇ ਲੋਕਾਂ ਲਈ ਖੁਸ਼ਖਬਰੀ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਜਲੰਧਰ ਤੋਂ ‘ਆਪ’ ਵਿਧਾਇਕ ਮਹਿੰਦਰ ਭਗਤ ਨੂੰ ਵੱਡੀ ਜ਼ਿੰਮੇਵਾਰੀ ਸੌਂਪਣ ਜਾ ਰਹੀ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਭਲਕੇ ਮਹਿੰਦਰ ਭਗਤ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕਰਕੇ ਉਨ੍ਹਾਂ ਨੂੰ ਮੰਤਰੀ ਦਾ ਅਹੁਦਾ ਸੌਂਪਣ ਜਾ ਰਹੀ ਹੈ।
ਦੱਸ ਦੇਈਏ ਕਿ ਚੋਣਾਂ ਤੋਂ ਪਹਿਲਾਂ ਹੀ ਸੀ.ਐਮ. ਮਾਨ ਨੇ ਜਲੰਧਰ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਇਕ ਵਾਰ ਉਨ੍ਹਾਂ ਦਾ ਉਮੀਦਵਾਰ ਮਹਿੰਦਰ ਭਗਤ ਜਿੱਤ ਗਿਆ ਤਾਂ ਉਹ ਉਨ੍ਹਾਂ ਨੂੰ ਵਿਧਾਨ ਸਭਾ ‘ਚ ਭੇਜਣਗੇ ਅਤੇ ਉਨ੍ਹਾਂ ਨੂੰ ਮੰਤਰੀ ਦਾ ਅਹੁਦਾ ਦੇਣਗੇ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਮਾਨ ਭਲਕੇ ਜਲੰਧਰ ਦੀ ਜਨਤਾ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਜਾ ਰਹੇ ਹਨ। ਜਾਣਕਾਰੀ ਅਨੁਸਾਰ ਮਹਿੰਦਰ ਭਗਤ ਨੂੰ ਪੰਜਾਬ ਮੰਤਰੀ ਮੰਡਲ ਵਿੱਚ ਸ਼ਾਮਲ ਕਰਕੇ ਮੰਤਰੀ ਦਾ ਅਹੁਦਾ ਦਿੱਤਾ ਜਾਵੇਗਾ। ਇਸ ਤਰ੍ਹਾਂ ਜਲੰਧਰ ਪੱਛਮੀ ਦੇ ਲੋਕਾਂ ਨਾਲ ਮੁੱਖ ਮੰਤਰੀ ਦਾ ਇੱਕ ਹੋਰ ਵਾਅਦਾ ਪੂਰਾ ਹੋਵੇਗਾ।
ਭਗਤ ਨੂੰ ਉਪ ਚੋਣ ਜਿੱਤਣ ਤੋਂ 71 ਦਿਨਾਂ ਬਾਅਦ ਸਰਕਾਰੀ ਮੰਤਰੀ ਮੰਡਲ ਵਿੱਚ ਥਾਂ ਮਿਲੇਗੀ। ਇਸ ਦੀ ਪ੍ਰਵਾਨਗੀ ਆਮ ਆਦਮੀ ਪਾਰਟੀ ਦੀ ਕੌਮੀ ਇਕਾਈ ਤੋਂ ਮਿਲ ਗਈ ਹੈ। ਮੰਤਰੀ ਮੰਡਲ ਵਿੱਚ ਫੇਰਬਦਲ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਮਹਿੰਦਰ ਭਗਤ ਨਾਲ ਜੁੜੇ ਆਗੂਆਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਮਹਿੰਦਰ ਭਗਤ ਸੋਮਵਾਰ ਸ਼ਾਮ ਨੂੰ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਨਾਲ ਸ਼ਹਿਰ ਨੂੰ ਢਾਈ ਸਾਲਾਂ ਬਾਅਦ ਮੁੜ ਮੰਤਰੀ ਦਾ ਅਹੁਦਾ ਮਿਲੇਗਾ।