ਸਿੱਧੂ ਮੂਸੇਵਾਲਾ ‘ਤੇ ਬਣ ਰਹੀ ਵੈੱਬ ਸੀਰੀਜ਼ ‘ਤੇ ਪਿਤਾ ਬਲਕੌਰ ਸਿੰਘ ਨੂੰ ਇਤਰਾਜ਼, ਕਿਹਾ ਕੁਝ ਲੋਕ ਉਸਦੀ ਤਸਵੀਰ ਤੇ ਆਵਾਜ਼ ਨੂੰ ਵੇਚ ਕੇ ਮੁਨਾਫਾ ਕਮਾਉਣਾ ਚਾਹੁੰਦੇ ਹਨ

ਸਿੱਧੂ ਮੂਸੇਵਾਲਾ ‘ਤੇ ਬਣ ਰਹੀ ਵੈੱਬ ਸੀਰੀਜ਼ ‘ਤੇ ਪਿਤਾ ਬਲਕੌਰ ਸਿੰਘ ਨੂੰ ਇਤਰਾਜ਼, ਕਿਹਾ ਕੁਝ ਲੋਕ ਉਸਦੀ ਤਸਵੀਰ ਤੇ ਆਵਾਜ਼ ਨੂੰ ਵੇਚ ਕੇ ਮੁਨਾਫਾ ਕਮਾਉਣਾ ਚਾਹੁੰਦੇ ਹਨ

ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੋਈ ਕੰਪਨੀ ਸਿੱਧੂ ਮੂਸੇਵਾਲਾ ਦੀ ਜ਼ਿੰਦਗੀ ‘ਤੇ ਵੈੱਬ ਸੀਰੀਜ਼ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੰਪਨੀ ਨੇ ਇਸ ਸਬੰਧੀ ਨਾ ਤਾਂ ਉਨ੍ਹਾਂ ਤੋਂ ਕੋਈ ਮਨਜ਼ੂਰੀ ਲਈ ਅਤੇ ਨਾ ਹੀ ਉਨ੍ਹਾਂ ਨੂੰ ਇਸ ਬਾਰੇ ਕੁਝ ਦੱਸਿਆ ਹੈ

ਸਿੱਧੂ ਮੂਸੇਵਾਲਾ ਦੀ ਮੌਤ ਦੇ 2 ਸਾਲ ਬਾਅਦ ਵੀ ਉਸਦਾ ਲੋਕਾਂ ਵਿਚ ਕ੍ਰੇਜ਼ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ। ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੀ ਜ਼ਿੰਦਗੀ ‘ਤੇ ਬਣ ਰਹੀ ਵੈੱਬ ਸੀਰੀਜ਼ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ‘ਤੇ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।

ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਕੋਲ ਸਿੱਧੂ ਦੇ ਦੋ ਹੀ ਨਿਸ਼ਾਨ ਹਨ। ਇੱਕ ਹੈ ਸਿੱਧੂ ਦੀ ਆਵਾਜ਼ ਅਤੇ ਦੂਜੀ ਉਨ੍ਹਾਂ ਦੀ ਤਸਵੀਰ। ਕੁਝ ਲੋਕ ਇਸ ਨੂੰ ਵੇਚ ਕੇ ਚੰਗਾ ਮੁਨਾਫਾ ਕਮਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੋਈ ਕੰਪਨੀ ਸਿੱਧੂ ਮੂਸੇਵਾਲਾ ਦੀ ਜ਼ਿੰਦਗੀ ‘ਤੇ ਵੈੱਬ ਸੀਰੀਜ਼ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੰਪਨੀ ਨੇ ਇਸ ਸਬੰਧੀ ਨਾ ਤਾਂ ਉਨ੍ਹਾਂ ਤੋਂ ਕੋਈ ਮਨਜ਼ੂਰੀ ਲਈ ਅਤੇ ਨਾ ਹੀ ਉਨ੍ਹਾਂ ਨੂੰ ਇਸ ਬਾਰੇ ਕੁਝ ਦੱਸਿਆ। ਉਨ੍ਹਾਂ ਕਿਹਾ ਕਿ ਜੇਕਰ ਫਿਲਮ ਕੰਪਨੀ ਅਜਿਹਾ ਕਰਦੀ ਹੈ ਤਾਂ ਉਹ ਕਾਨੂੰਨੀ ਕਾਰਵਾਈ ਕਰਨ ਲਈ ਮਜਬੂਰ ਹੋਣਗੇ।

ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਮੀਡੀਆ ਵਿੱਚ ਵੀ ਗੈਂਗਸਟਰ ਆ ਗਏ ਹਨ। ਇਹ ਸਾਡੇ ਸਮਾਜ ਲਈ ਇੱਕ ਵੱਡਾ ਖਤਰਾ ਹੈ। ਸਾਨੂੰ ਅਤੇ ਸਰਕਾਰਾਂ ਨੂੰ ਵੀ ਇਸ ਪ੍ਰਤੀ ਸੁਚੇਤ ਹੋਣਾ ਪਵੇਗਾ। ਬਲਕੌਰ ਸਿੰਘ ਸਿੱਧੂ ਨੇ ਇਸ ਤੋਂ ਪਹਿਲਾਂ ਵੀ ਸਿੱਧੂ ਦੇ ਜੀਵਨ ‘ਤੇ ਆਧਾਰਿਤ ਕਿਤਾਬ ‘ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਸੀ। ਉਨ੍ਹਾਂ ਕਿਹਾ ਕਿ ਕੁਝ ਲੋਕ ਫਿਲਮਾਂ ਅਤੇ ਕਿਤਾਬਾਂ ਰਾਹੀਂ ਸਿੱਧੂ ਦਾ ਨਾਂ ਵੇਚਣਾ ਚਾਹੁੰਦੇ ਹਨ।

ਤੁਹਾਨੂੰ ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਪਿਛਲੇ ਸਾਲ ਮਈ ਵਿੱਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਹੀ ਨਹੀਂ ਬਾਲੀਵੁੱਡ ਨੂੰ ਵੀ ਹਿਲਾ ਕੇ ਰੱਖ ਦਿੱਤਾ ਹੈ। 28 ਸਾਲ ਦੀ ਉਮਰ ‘ਚ ਸਿੱਧੂ ਮੂਸੇਵਾਲਾ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਕਾਫੀ ਨਾਂ ਕਮਾਇਆ ਸੀ, ਪਰ ਆਪਣੇ ਗੀਤਾਂ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਣ ਵਾਲਾ ਇਹ ਕਲਾਕਾਰ ਕਈ ਲੋਕਾਂ ਦਾ ਵੈਰੀ ਵੀ ਬਣ ਚੁੱਕਾ ਸੀ। ਅਜਿਹੇ ‘ਚ ਦੋ ਗੈਂਗਸਟਰਾਂ ਵਿਚਾਲੇ ਚੱਲੀ ਗੈਂਗ ਵਾਰ ‘ਚ ਸਿੱਧੂ ਮੂਸੇ ਵਾਲਾ ਦਾ ਕਤਲ ਕਰ ਦਿੱਤਾ ਗਿਆ। ਉਸਦੇ ਕਤਲ ਵਿੱਚ ਹੁਣ ਤੱਕ ਕਈ ਖੁਲਾਸੇ ਹੋ ਚੁੱਕੇ ਹਨ।