ਸਲਮਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਾਲੇ 2 ਦੋਸ਼ੀ ਗ੍ਰਿਫਤਾਰ, ਮੁੰਬਈ ਕ੍ਰਾਈਮ ਬ੍ਰਾਂਚ ਨੇ ਗੁਜਰਾਤ ਤੋਂ ਕੀਤਾ ਗ੍ਰਿਫਤਾਰ

ਸਲਮਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਾਲੇ 2 ਦੋਸ਼ੀ ਗ੍ਰਿਫਤਾਰ, ਮੁੰਬਈ ਕ੍ਰਾਈਮ ਬ੍ਰਾਂਚ ਨੇ ਗੁਜਰਾਤ ਤੋਂ ਕੀਤਾ ਗ੍ਰਿਫਤਾਰ

ਇਹ ਵੀ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਸਲਮਾਨ ਦੇ ਘਰ ‘ਤੇ ਹਮਲੇ ਤੋਂ ਪਹਿਲਾਂ ਉਨ੍ਹਾਂ ਨੇ ਲੋਨਾਵਾਲਾ ਸਥਿਤ ਉਨ੍ਹਾਂ ਦੇ ਫਾਰਮ ਹਾਊਸ ਦੀ ਰੇਕੀ ਵੀ ਕੀਤੀ ਸੀ।

ਸਲਮਾਨ ਖਾਨ ਦੇ ਘਰ ਦੇ ਬਾਹਰ ਪਿੱਛਲੇ ਦਿਨੀ ਗੋਲੀਬਾਰੀ ਦੀ ਘਟਨਾ ਵਾਪਰੀ ਸੀ। ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਵਾਲੇ ਦੋ ਦੋਸ਼ੀ ਫੜੇ ਗਏ ਹਨ। ਸੋਮਵਾਰ ਦੇਰ ਰਾਤ ਮੁੰਬਈ ਕ੍ਰਾਈਮ ਬ੍ਰਾਂਚ ਨੇ ਦੋਵਾਂ ਨੂੰ ਗੁਜਰਾਤ ਦੇ ਭੁਜ ਤੋਂ ਗ੍ਰਿਫਤਾਰ ਕੀਤਾ। ਇਨ੍ਹਾਂ ਦੀ ਪਛਾਣ ਵਿੱਕੀ ਸਾਹਬ ਗੁਪਤਾ ਅਤੇ ਸਾਗਰ ਸ਼੍ਰੀਜੋਗਿੰਦਰ ਪਾਲ ਵਜੋਂ ਹੋਈ ਹੈ, ਜੋ ਬਿਹਾਰ ਦੇ ਰਹਿਣ ਵਾਲੇ ਹਨ।

ਉਨ੍ਹਾਂ ਨੂੰ ਅੱਜ ਮੁੰਬਈ ਲਿਆਂਦਾ ਜਾਵੇਗਾ। ਦੋਹਾਂ ਨੇ 14 ਅਪ੍ਰੈਲ ਨੂੰ ਸਵੇਰੇ 5 ਵਜੇ ਬਾਂਦਰਾ ‘ਚ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਸਾਹਮਣੇ ਗੋਲੀਬਾਰੀ ਕੀਤੀ। ਦੋਂਵਾਂ ਨੇ ਬਾਈਕ ‘ਤੇ ਸਵਾਰ ਹੋ ਕੇ ਆਏ ਅਤੇ 4 ਰਾਊਂਡ ਫਾਇਰ ਕੀਤੇ। ਗੋਲੀਬਾਰੀ ਦੇ ਸਮੇਂ ਸਲਮਾਨ ਆਪਣੇ ਘਰ ਵਿੱਚ ਸਨ, ਘਟਨਾ ਤੋਂ ਬਾਅਦ ਸਲਮਾਨ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਸੀ। ਗੋਲੀਬਾਰੀ ਦੀ ਘਟਨਾ ਤੋਂ ਬਾਅਦ ਲਾਰੇਂਸ ਦੇ ਭਰਾ ਅਨਮੋਲ ਨੇ ਇੱਕ ਆਨਲਾਈਨ ਪੋਸਟ ਵਿੱਚ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਟ੍ਰੇਲਰ ਦੱਸਿਆ ਅਤੇ ਸਲਮਾਨ ਨੂੰ ਚੇਤਾਵਨੀ ਦਿੱਤੀ। ਹਾਲਾਂਕਿ ਪੁਲਿਸ ਨੇ ਇਸ ਪੋਸਟ ਦੀ ਪੁਸ਼ਟੀ ਨਹੀਂ ਕੀਤੀ ਹੈ।

ਲਾਰੈਂਸ ਇਸ ਸਮੇਂ ਕਈ ਹਾਈ-ਪ੍ਰੋਫਾਈਲ ਲੋਕਾਂ ਦੇ ਕਤਲ ਦੇ ਦੋਸ਼ ‘ਚ ਤਿਹਾੜ ਜੇਲ ‘ਚ ਬੰਦ ਹੈ। ਦੋਵੇਂ ਦੋਸ਼ੀ ਪਨਵੇਲ ਦੇ ਰਾਧਾ ਕ੍ਰਿਸ਼ਨ ਅਪਾਰਟਮੈਂਟ ‘ਚ ਰਹਿੰਦੇ ਸਨ। ਇਹ ਵੀ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਸਲਮਾਨ ਦੇ ਘਰ ‘ਤੇ ਹਮਲੇ ਤੋਂ ਪਹਿਲਾਂ ਉਨ੍ਹਾਂ ਨੇ ਲੋਨਾਵਾਲਾ ਸਥਿਤ ਉਨ੍ਹਾਂ ਦੇ ਫਾਰਮ ਹਾਊਸ ਦੀ ਰੇਕੀ ਵੀ ਕੀਤੀ ਸੀ। ਪੁਲਿਸ ਨੇ ਮੁਲਜ਼ਮਾਂ ਦੀ ਇੱਕ ਬਾਈਕ ਵੀ ਜ਼ਬਤ ਕਰ ਲਈ ਹੈ। ਇਹ ਬਾਈਕ ਸਲਮਾਨ ਦੇ ਘਰ ਤੋਂ ਇਕ ਕਿਲੋਮੀਟਰ ਦੂਰ ਮਾਊਂਟ ਮੈਰੀ ਚਰਚ ਦੇ ਕੋਲ ਛੱਡੀ ਗਈ ਸੀ। ਪੁਲਸ ਦਾ ਕਹਿਣਾ ਹੈ ਕਿ ਇਹ ਬਾਈਕ ਪਨਵੇਲ ਦੇ ਰਹਿਣ ਵਾਲੇ ਇਕ ਵਿਅਕਤੀ ਦੇ ਨਾਂ ‘ਤੇ ਰਜਿਸਟਰਡ ਸੀ। ਪਨਵੇਲ ਦੇ ਸਹਾਇਕ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਕੁਝ ਦਿਨ ਪਹਿਲਾਂ ਹੀ ਇਹ ਦੋਪਹੀਆ ਵਾਹਨ ਵੇਚਿਆ ਸੀ।