- ਪੰਜਾਬ
- No Comment
ਪੰਜਾਬ ਕਾਂਗਰਸ ‘ਚ ਆਪਸੀ ਤਕਰਾਰ ਹੋਈ ਤੇਜ਼, ਸਿੱਧੂ ਨੇ ਕਿਹਾ ਮੈਨੂੰ ਕੋਈ ਪਰਵਾਹ ਨਹੀਂ, ਮੈਂ ਆਪਣੀਆਂ ਰੈਲਿਆਂ ਕਰਾਂਗਾ
ਸਿੱਧੂ ਨੇ ਰਾਜਾ ਵੜਿੰਗ ਨੂੰ ਚੁਣੌਤੀ ਦਿੱਤੀ ਹੈ ਕਿ ਜੇਕਰ ਹਿੰਮਤ ਹੈ ਤਾਂ ਰੈਲੀ ਵਿੱਚ 10 ਹਜ਼ਾਰ ਵਰਕਰਾਂ ਨੂੰ ਇਕੱਠਾ ਕਰਕੇ ਵੀ ਦਿਖਾਉਣ। ਉਨ੍ਹਾਂ ਕਿਹਾ ਕਿ ਸੂਬਾ ਪ੍ਰਧਾਨ ਹੋਣ ਦੇ ਬਾਵਜੂਦ ਵੜਿੰਗ ਕੋਲ ਰੈਲੀ ਕਰਨ ਦੀ ਤਾਕਤ ਨਹੀਂ ਹੈ।
ਪੰਜਾਬ ਕਾਂਗਰਸ ‘ਚ ਵਿਧਾਨਸਭਾ ਚੋਣਾਂ ਦੌਰਾਨ ਕਾਂਗਰਸ ਦੇ ਨੇਤਾਵਾਂ ‘ਚ ਸ਼ੁਰੂ ਹੋਈ ਆਪਸੀ ਅਣਬਣ ਖਤਮ ਹੋਣ ਦਾ ਨਾਂ ਨਹੀਂ ਲੈ ਰਹੀ ਹੈ। ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਹੁਣ ਆਹਮੋ-ਸਾਹਮਣੇ ਆ ਗਏ ਹਨ। ਰੈਲੀ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ। ਪਾਰਟੀ ‘ਚ ‘ਆਪਣੀ ਦਫਲੀ, ਆਪਣਾ ਰਾਗ’ ਦੀ ਤਰਜ਼ ‘ਤੇ ਨਵਜੋਤ ਸਿੰਘ ਸਿੱਧੂ ਨੇ ਭਵਿੱਖ ‘ਚ ਵੀ ਰੈਲੀਆਂ ਜਾਰੀ ਰੱਖਣ ਦਾ ਐਲਾਨ ਕੀਤਾ ਹੈ।
ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਸਪੱਸ਼ਟ ਕੀਤਾ ਹੈ ਕਿ ਸਿੱਧੂ ਰੈਲੀਆਂ ਕਰ ਸਕਦੇ ਹਨ ਪਰ ਪਾਰਟੀ ਜ਼ਾਬਤੇ ਅਤੇ ਅਨੁਸ਼ਾਸਨ ਦੀ ਪਾਲਣਾ ਕਰਦੇ ਹੋਏ ਅਜਿਹਾ ਕਰਨ ਤਾਂ ਬਿਹਤਰ ਹੈ। ਸੋਮਵਾਰ ਨੂੰ ਕਾਂਗਰਸ ਦੇ ਨਵ-ਨਿਯੁਕਤ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਨੇ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਮੱਥਾ ਟੇਕਿਆ। ਇਸ ਦੌਰਾਨ ਪੰਜਾਬ ਕਾਂਗਰਸ ਦੇ ਦੋਵੇਂ ਸੀਨੀਅਰ ਆਗੂਆਂ ਨੇ ਇੱਕ-ਦੂਜੇ ਖ਼ਿਲਾਫ਼ ਆਪਣਾ ਗੁੱਸਾ ਕੱਢਿਆ ਹੈ।
ਦੇਵੇਂਦਰ ਯਾਦਵ ਨੇ ਇਨ੍ਹਾਂ ਨੇਤਾਵਾਂ ਵਿਚਾਲੇ ਚੱਲ ਰਹੀ ਸਿਆਸੀ ਖਿੱਚੋਤਾਣ ‘ਤੇ ਕੋਈ ਟਿੱਪਣੀ ਨਹੀਂ ਕੀਤੀ। ਉਨ੍ਹਾਂ ਸਿਰਫ ਇੰਨਾ ਹੀ ਕਿਹਾ ਕਿ ਉਹ ਇਸ ਮੁੱਦੇ ‘ਤੇ ਵੀ ਵਿਚਾਰ ਕਰਨਗੇ। ਪੰਜਾਬ ਕਾਂਗਰਸ ਦਾ ਇੰਚਾਰਜ ਬਣਨ ਤੋਂ ਬਾਅਦ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਦੇਵੇਂਦਰ ਯਾਦਵ, ਨਵਜੋਤ ਸਿੰਘ ਸਿੱਧੂ ਵੀ ਨਾਲ ਸਨ। ਸਿੱਧੂ ਨੇ ਮੀਡੀਆ ਸਾਹਮਣੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਕੋਈ ਫਰਕ ਨਹੀਂ ਪੈਂਦਾ ਕਿ ਉਨ੍ਹਾਂ ਦੀਆਂ ਰੈਲੀਆਂ ਅਤੇ ਮੀਟਿੰਗਾਂ ਬਾਰੇ ਕੋਈ ਕੀ ਕਹਿੰਦਾ ਹੈ।
ਸਿੱਧੂ ਨੇ ਕਿਹਾ ਕਿ ਉਨ੍ਹਾਂ ਦੀਆਂ ਰੈਲੀਆਂ ਜਾਰੀ ਰਹਿਣਗੀਆਂ, ਪਾਰਟੀ ਨੂੰ ਮਜ਼ਬੂਤ ਕਰਨ ਲਈ ਰੈਲੀਆਂ ਕਰ ਰਿਹਾ ਹਾਂ। ਮੈਂ ਇਹ ਵੀ ਸਾਬਤ ਕਰਾਂਗਾ ਕਿ ਰੈਲੀ ਕਰਨ ਦਾ ਫੈਸਲਾ ਸਹੀ ਹੈ। ਇਸ ਕਾਰਨ ਕਾਂਗਰਸ ਮਜ਼ਬੂਤ ਹੁੰਦੀ ਜਾ ਰਹੀ ਹੈ। ਸਿੱਧੂ ਨੇ ਰਾਜਾ ਵੜਿੰਗ ਨੂੰ ਚੁਣੌਤੀ ਦਿੱਤੀ ਹੈ ਕਿ ਜੇਕਰ ਹਿੰਮਤ ਹੈ ਤਾਂ ਰੈਲੀ ਵਿੱਚ 10 ਹਜ਼ਾਰ ਵਰਕਰਾਂ ਨੂੰ ਇਕੱਠਾ ਕਰਕੇ ਵੀ ਦਿਖਾਉਣ। ਉਨ੍ਹਾਂ ਕਿਹਾ ਕਿ ਸੂਬਾ ਪ੍ਰਧਾਨ ਹੋਣ ਦੇ ਬਾਵਜੂਦ ਵੜਿੰਗ ਕੋਲ ਰੈਲੀ ਕਰਨ ਦੀ ਤਾਕਤ ਨਹੀਂ ਹੈ।
ਸਿੱਧੂ ਦੀ ਰੈਲੀ ਸਬੰਧੀ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਰੈਲੀਆਂ ਜ਼ਰੂਰ ਕਰਨ, ਪਰ ਪਾਰਟੀ ਦਾ ਅਨੁਸ਼ਾਸਨ ਨਹੀਂ ਤੋੜਨਾ ਚਾਹੀਦਾ, ਕਿਸੇ ਨੂੰ ਵੀ ਚੋਣ ਜ਼ਾਬਤਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਨੁਸ਼ਾਸਨ ਦੀ ਪਾਰਟੀ ਹੈ। ਇਸ ਵਿੱਚ ਸਾਰੇ ਆਗੂ ਤੇ ਵਰਕਰ ਪਾਰਟੀ ਨਿਯਮਾਂ ਅਨੁਸਾਰ ਤੈਅ ਕੀਤੇ ਪ੍ਰੋਗਰਾਮਾਂ ਨੂੰ ਲਾਗੂ ਕਰਨ। ਸਿੱਧੂ ਦੀ ਰੈਲੀ ਸਬੰਧੀ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਰੈਲੀਆਂ ਜ਼ਰੂਰ ਕਰਨ ਪਰ ਪਾਰਟੀ ਦਾ ਅਨੁਸ਼ਾਸਨ ਨਾ ਤੋੜਨ, ਕਿਸੇ ਨੂੰ ਵੀ ਚੋਣ ਜ਼ਾਬਤਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਨੁਸ਼ਾਸਨ ਦੀ ਪਾਰਟੀ ਹੈ। ਇਸ ਵਿੱਚ ਸਾਰੇ ਆਗੂ ਤੇ ਵਰਕਰ ਪਾਰਟੀ ਨਿਯਮਾਂ ਅਨੁਸਾਰ ਤੈਅ ਕੀਤੇ ਪ੍ਰੋਗਰਾਮਾਂ ਨੂੰ ਲਾਗੂ ਕਰਨਗੇ।