ਨਵਜੋਤ ਸਿੰਘ ਸਿੱਧੂ ਨੇ ਕਿਹਾ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਨਹੀਂ ਲੜੇਗੀ ਲੋਕ ਸਭਾ ਚੋਣ

ਨਵਜੋਤ ਸਿੰਘ ਸਿੱਧੂ ਨੇ ਕਿਹਾ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਨਹੀਂ ਲੜੇਗੀ ਲੋਕ ਸਭਾ ਚੋਣ

ਨਵਜੋਤ ਸਿੱਧੂ ਨੇ ਟਵਿੱਟਰ ‘ਤੇ ਟਵੀਟ ਕੀਤਾ ਕਿ ਉਹ ਅੱਜ ਯਮੁਨਾਨਗਰ ‘ਚ ਡਾ. ਰੁਪਿੰਦਰ ਨੂੰ ਮਿਲੇ। ਸਿੱਧੂ ਨੇ ਕਿਹਾ ਕਿ ਡਾ. ਨਵਜੋਤ ਕੌਰ ਦਾ ਅਜੇ ਕੈਂਸਰ ਦਾ ਇਲਾਜ ਚੱਲ ਰਿਹਾ ਹੈ, ਜੋ ਕੁਝ ਮਹੀਨੇ ਚੱਲੇਗਾ। ਇਸ ਲਈ ਉਹ ਚੋਣ ਨਹੀਂ ਲੜੇਗੀ।

ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਦੇ ਲੋਕਸਭਾ ਚੋਣ ਲੜਨ ਦੇ ਕਿਆਸ ਲਗਾਏ ਜਾ ਰਹੇ ਸਨ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਆਉਣ ਵਾਲੀਆਂ ਲੋਕ ਸਭਾ ਚੋਣਾਂ ਨਹੀਂ ਲੜੇਗੀ। ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ‘ਤੇ ਇਹ ਖੁਲਾਸਾ ਕੀਤਾ। ਉਨ੍ਹਾਂ ਇਹ ਵੀ ਲਿਖਿਆ ਕਿ ਅਜਿਹੀਆਂ ਅਟਕਲਾਂ ‘ਤੇ ਰੋਕ ਲੱਗਣੀ ਚਾਹੀਦੀ ਹੈ।

ਨਵਜੋਤ ਸਿੱਧੂ ਨੇ ਟਵਿੱਟਰ ‘ਤੇ ਟਵੀਟ ਕੀਤਾ ਕਿ ਉਹ ਅੱਜ ਯਮੁਨਾਨਗਰ ‘ਚ ਡਾ. ਰੁਪਿੰਦਰ ਨੂੰ ਮਿਲੇ। ਸਿੱਧੂ ਨੇ ਕਿਹਾ ਕਿ ਡਾ. ਨਵਜੋਤ ਕੌਰ ਦਾ ਅਜੇ ਕੈਂਸਰ ਦਾ ਇਲਾਜ ਚੱਲ ਰਿਹਾ ਹੈ, ਜੋ ਕੁਝ ਮਹੀਨੇ ਚੱਲੇਗਾ। ਇਨ੍ਹਾਂ ਹਾਲਾਤਾਂ ਵਿੱਚ ਸਿਰਫ ਉਨ੍ਹਾਂ ਦੀ ਸਿਹਤ ਅਤੇ ਰਿਕਵਰੀ ‘ਤੇ ਧਿਆਨ ਦਿੱਤਾ ਜਾਵੇਗਾ। ਉਸ ਬਾਰੇ ਕੋਈ ਵੀ ਅਟਕਲਾਂ ਬੰਦ ਹੋਣੀਆਂ ਚਾਹੀਦੀਆਂ ਹਨ।

ਜ਼ਿਕਰਯੋਗ ਹੈ ਕਿ ਨਵਜੋਤ ਕੌਰ ਵੱਲੋਂ ਪਟਿਆਲਾ ਸੀਟ ਤੋਂ ਕਾਂਗਰਸ ਦੀ ਟਿਕਟ ‘ਤੇ ਆਗਾਮੀ ਲੋਕ ਸਭਾ ਚੋਣਾਂ ਲੜਨ ਦੀ ਚਰਚਾ ਸੀ ਕਿਉਂਕਿ ਕਾਂਗਰਸ ਨੇ ਇਸ ਸੀਟ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਅਗਲੀਆਂ ਚੋਣਾਂ ‘ਚ ਉਨ੍ਹਾਂ ਨੂੰ ਪਾਰਟੀ ਤੋਂ ਟਿਕਟ ਨਹੀਂ ਮਿਲੇਗੀ। ਜਿਕਰਯੋਗ ਹੈ ਕਿ ਲੰਬੇ ਸਮੇਂ ਤੋਂ ਡਾਕਟਰ ਨਵਜੋਤ ਕੌਰ ਦੇ ਚੋਣ ਲੜਨ ਦੀਆਂ ਅਟਕਲਾਂ ਲਾਈਆਂ ਜਾ ਰਹੀਆਂ ਸਨ। ਇਸੇ ਦੌਰਾਨ ਇਕ ਧਾਰਮਿਕ ਸਮਾਗਮ ਦੌਰਾਨ ਡਾਕਟਰ ਨਵਜੋਤ ਕੌਰ ਨੇ ਕਿਹਾ ਸੀ ਕਿ ਜੇਕਰ ਉਨ੍ਹਾਂ ਨੂੰ ਲੋਕਾਂ ਦਾ ਭਰੋਸਾ ਅਤੇ ਪਿਆਰ ਮਿਲੇ ਤਾਂ ਉਹ ਯਕੀਨੀ ਤੌਰ ‘ਤੇ ਚੋਣ ਲੜ ਸਕਦੀ ਹੈ ਪਰ ਹੁਣ ਨਵਜੋਤ ਸਿੰਘ ਸਿੱਧੂ ਨੇ ਇਨ੍ਹਾਂ ਸਾਰੀਆਂ ਅਟਕਲਾਂ ‘ਤੇ ਪਾਣੀ ਫੇਰ ਦਿੱਤਾ ਹੈ।