ਜਲੰਧਰ ਪੱਛਮੀ ਜ਼ਿਮਨੀ ਚੋਣ ‘ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਕਰਨਗੇ ਪ੍ਰਚਾਰ, ਭਾਜਪਾ ਵਲੋਂ 38 ਚੋਣ ਪ੍ਰਚਾਰਕਾਂ ਦੀ ਸੂਚੀ ਜਾਰੀ

ਜਲੰਧਰ ਪੱਛਮੀ ਜ਼ਿਮਨੀ ਚੋਣ ‘ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਕਰਨਗੇ ਪ੍ਰਚਾਰ, ਭਾਜਪਾ ਵਲੋਂ 38 ਚੋਣ ਪ੍ਰਚਾਰਕਾਂ ਦੀ ਸੂਚੀ ਜਾਰੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਦਾ ਨਾਂ ਵੀ ਇਸ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਜਲੰਧਰ ਪੱਛਮੀ ਜ਼ਿਮਨੀ ਚੋਣ ਨੂੰ ਜਿੱਤਣ ਲਈ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਨੇ ਆਪਣੀ ਪੂਰੀ ਤਾਕਤ ਲਗਾ ਦਿਤੀ ਹੈ। ਪੰਜਾਬ ਦੀ ਜਲੰਧਰ ਪੱਛਮੀ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਅਤੇ ਭਾਜਪਾ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਕਾਰਨ ਇਸ ਸੀਟ ’ਤੇ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਹਨ।

ਉਮੀਦਵਾਰ ਦੇ ਐਲਾਨ ਦੇ ਨਾਲ ਹੀ ਭਾਜਪਾ ਨੇ ਇਸ ਸੀਟ ‘ਤੇ ਚੋਣ ਪ੍ਰਚਾਰ ਕਰਨ ਲਈ 38 ਸਟਾਰ ਪ੍ਰਚਾਰਕਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦਾ ਨਾਂ ਵੀ ਸ਼ਾਮਲ ਹੈ, ਜੋ ਇਸ ਸੀਟ ’ਤੇ ਜਾ ਕੇ ਭਾਜਪਾ ਉਮੀਦਵਾਰ ਲਈ ਪ੍ਰਚਾਰ ਕਰਨਗੇ। ਇਸ ਤੋਂ ਇਲਾਵਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਦਾ ਨਾਂ ਵੀ ਇਸ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਜਿਨ੍ਹਾਂ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ, ਉਨ੍ਹਾਂ ਵਿੱਚ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਸਾਬਕਾ ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ, ਸੰਸਦ ਮੈਂਬਰ ਅਨੁਰਾਗ ਠਾਕਰ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ, ਫਿਲਮ ਅਦਾਕਾਰਾ ਅਤੇ ਸੰਸਦ ਮੈਂਬਰ ਹੇਮਾ ਮਾਲਿਨੀ, ਪਾਰਟੀ ਦੇ ਰਾਸ਼ਟਰੀ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸੰਸਦ ਮੈਂਬਰ ਮਨੋਜ ਤਿਵਾੜੀ, ਵਿਜੇ ਸਾਂਪਲਾ, ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਫਿਲਮ ਅਦਾਕਾਰ ਅਤੇ ਸੰਸਦ ਮੈਂਬਰ ਰਵੀ ਕਿਸ਼ਨ, ਪੰਜਾਬੀ ਫਿਲਮ ਅਦਾਕਾਰਾ ਪ੍ਰੀਤੀ ਸਪਰੂ, ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਸ਼ਾਮਲ ਹਨ।