- ਖੇਡਾਂ
- No Comment
ਨੀਰਜ ਚੋਪੜਾ ਨੇ ਰਚਿਆ ਇਤਿਹਾਸ, ਭਾਰਤ ਨੂੰ ਸੀਜ਼ਨ ਬੈਸਟ ਦੇ ਨਾਲ 17ਵਾਂ ਗੋਲਡ ਦਿਵਾਇਆ

ਏਸ਼ੀਆਡ ਵਿੱਚ ਮੌਜੂਦਾ ਓਲੰਪਿਕ ਚੈਂਪੀਅਨ ਨੀਰਜ ਚੋਪੜਾ ਤੋਂ ਵੀ ਇਸੇ ਪ੍ਰਦਰਸ਼ਨ ਦੀ ਉਮੀਦ ਸੀ ਅਤੇ ਨੀਰਜ ਨੇ ਦੇਸ਼ ਵਾਸੀਆਂ ਨੂੰ ਨਿਰਾਸ਼ ਨਹੀਂ ਕੀਤਾ।

ਭਾਰਤ ਦੇ ਸਟਾਰ ਜੈਵਲਿਨ ਥਰੋਅ ਅਥਲੀਟ ਨੀਰਜ ਚੋਪੜਾ ਨੇ ਚੀਨ ਦੇ ਹਾਂਗਜ਼ੂ ਵਿੱਚ ਚੱਲ ਰਹੀਆਂ 19ਵੀ ਏਸ਼ਿਆਈ ਖੇਡਾਂ ਵਿੱਚ ਇਤਿਹਾਸ ਰਚ ਦਿੱਤਾ ਹੈ। ਨੀਰਜ ਨੇ ਲਗਾਤਾਰ ਦੂਜੀ ਵਾਰ ਗੋਲਡ ਨੂੰ ਨਿਸ਼ਾਨਾ ਬਣਾਇਆ ਹੈ। ਨੀਰਜ ਨੇ ਬੁੱਧਵਾਰ ਨੂੰ ਭਾਰਤ ਨੂੰ ਆਪਣਾ ਕੁੱਲ 17ਵਾਂ ਗੋਲਡ ਮੈਡਲ ਦਿਵਾਇਆ ਹੈ। ਏਸ਼ੀਆਡ ਵਿੱਚ ਮੌਜੂਦਾ ਓਲੰਪਿਕ ਚੈਂਪੀਅਨ ਨੀਰਜ ਚੋਪੜਾ ਤੋਂ ਵੀ ਇਸੇ ਪ੍ਰਦਰਸ਼ਨ ਦੀ ਉਮੀਦ ਸੀ ਅਤੇ ਉਸਨੇ ਦੇਸ਼ ਵਾਸੀਆਂ ਨੂੰ ਨਿਰਾਸ਼ ਨਹੀਂ ਕੀਤਾ। ਭਾਰਤ ਨੇ ਇਸ ਏਸ਼ੀਆਈ ਖੇਡਾਂ ਵਿੱਚ ਹੁਣ ਤੱਕ 17 ਗੋਲਡ ਮੈਡਲ ਜਿੱਤੇ ਹਨ।