ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਕੋਰ ਕਮੇਟੀ ਬਣੀ, ਬਾਗੀ ਕਮੇਟੀ ਤੋਂ ਬਾਹਰ ਕੁੱਲ 23 ਪੁਰਾਣੇ ਤੇ ਨਵੇਂ ਆਗੂ ਸ਼ਾਮਲ

ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਕੋਰ ਕਮੇਟੀ ਬਣੀ, ਬਾਗੀ ਕਮੇਟੀ ਤੋਂ ਬਾਹਰ ਕੁੱਲ 23 ਪੁਰਾਣੇ ਤੇ ਨਵੇਂ ਆਗੂ ਸ਼ਾਮਲ

ਜਿਨ੍ਹਾਂ ਬਾਗੀ ਆਗੂਆਂ ਨੂੰ ਕੋਰ ਕਮੇਟੀ ਤੋਂ ਹਟਾਇਆ ਗਿਆ ਹੈ, ਉਨ੍ਹਾਂ ਵਿੱਚ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਸਿਕੰਦਰ ਸਿੰਘ ਮਲੂਕਾ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸੁਖਦੇਵ ਸਿੰਘ ਢੀਂਡਸਾ ਸ਼ਾਮਲ ਹਨ।

ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਪਾਰਟੀ ਵਿਚ ਬਾਗੀ ਆਗੂਆਂ ਨੂੰ ਬਾਹਰ ਦਾ ਰਸਤਾ ਦਿਖਾ ਦਿਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਕੋਰ ਕਮੇਟੀ ਦਾ ਪੁਨਰਗਠਨ ਕਰ ਦਿੱਤਾ ਹੈ। ਇਸ ਕਮੇਟੀ ਵਿੱਚੋਂ ਬਾਗੀ ਆਗੂਆਂ ਨੂੰ ਬਾਹਰ ਦਾ ਦਰਵਾਜ਼ਾ ਦਿਖਾ ਦਿੱਤਾ ਗਿਆ ਹੈ ਅਤੇ ਪੁਰਾਣੇ ਅਤੇ ਨਵੇਂ ਸਮੇਤ ਕੁੱਲ 23 ਮੈਂਬਰ ਸ਼ਾਮਲ ਕੀਤੇ ਗਏ ਹਨ। ਇਸ ਤੋਂ ਇਲਾਵਾ ਕੋਰ ਕਮੇਟੀ ਵਿੱਚ ਚਾਰ ਸਾਬਕਾ ਅਹੁਦੇਦਾਰ ਵਿਸ਼ੇਸ਼ ਇਨਵਾਈਟੀ ਮੈਂਬਰਾਂ ਨੂੰ ਵੀ ਥਾਂ ਦਿੱਤੀ ਗਈ ਹੈ।

ਅਕਾਲੀ ਦਲ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦੀ ਕੋਰ ਕਮੇਟੀ ਦੇ ਪ੍ਰਸਤਾਵ ਅਨੁਸਾਰ ਕੋਰ ਕਮੇਟੀ ਦਾ ਪੁਨਰਗਠਨ ਕੀਤਾ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਪੁਨਰਗਠਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਇਸ ਤੋਂ ਪਹਿਲਾਂ ਬਾਗੀ ਆਗੂਆਂ ਨੂੰ ਹਟਾਉਣ ਦੇ ਮਕਸਦ ਨਾਲ 23 ਜੁਲਾਈ ਨੂੰ ਕੋਰ ਕਮੇਟੀ ਨੂੰ ਭੰਗ ਕਰਨ ਦਾ ਫੈਸਲਾ ਲਿਆ ਗਿਆ ਸੀ।

ਇਸ ਤਰ੍ਹਾਂ ਜਿਨ੍ਹਾਂ ਬਾਗੀ ਆਗੂਆਂ ਨੂੰ ਕੋਰ ਕਮੇਟੀ ਤੋਂ ਹਟਾਇਆ ਗਿਆ ਹੈ, ਉਨ੍ਹਾਂ ਵਿੱਚ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਸਿਕੰਦਰ ਸਿੰਘ ਮਲੂਕਾ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸੁਖਦੇਵ ਸਿੰਘ ਢੀਂਡਸਾ ਸ਼ਾਮਲ ਹਨ।