ਵਿੱਤ ਮੰਤਰੀ ਨਿਰਮਲਾ ਸੀਤਾਰਮਨ 2024-25 ਦਾ ਬਜਟ ਪੇਸ਼ ਕਰੇਗੀ, ਇਹ ਅੰਤਰਿਮ ਬਜਟ ਹੈ, ਕਿਉਂਕਿ ਇਸ ਸਾਲ ਆਮ ਚੋਣਾਂ ਹੋਣੀਆਂ ਹਨ

ਵਿੱਤ ਮੰਤਰੀ ਨਿਰਮਲਾ ਸੀਤਾਰਮਨ 2024-25 ਦਾ ਬਜਟ ਪੇਸ਼ ਕਰੇਗੀ, ਇਹ ਅੰਤਰਿਮ ਬਜਟ ਹੈ, ਕਿਉਂਕਿ ਇਸ ਸਾਲ ਆਮ ਚੋਣਾਂ ਹੋਣੀਆਂ ਹਨ

ਅੰਤਰਿਮ ਬਜਟ ਮੌਜੂਦਾ ਸਰਕਾਰ ਨੂੰ ਨਵੀਂ ਸਰਕਾਰ ਦੇ ਆਉਣ ਅਤੇ ਪੂਰਾ ਬਜਟ ਪੇਸ਼ ਹੋਣ ਤੱਕ ਦੇਸ਼ ਨੂੰ ਚਲਾਉਣ ਲਈ ਪੈਸਾ ਪ੍ਰਦਾਨ ਕਰਦਾ ਹੈ। ਇਸ ਬਜਟ ਵਿੱਚ ਕਿਸੇ ਵੱਡੇ ਐਲਾਨ ਦੀ ਉਮੀਦ ਨਹੀਂ ਹੈ। ਵਿੱਤ ਮੰਤਰੀ ਸੀਤਾਰਮਨ ਪਹਿਲਾਂ ਹੀ ਇਸ ਦਾ ਸੰਕੇਤ ਦੇ ਚੁਕੀ ਹੈ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਅੰਤਰਿਮ ਬਜਟ ਪੇਸ਼ ਕਰਨ ਲਈ ਤਿਆਰ ਹਨ, ਉਹ ਕੁਝ ਦੇਰ ‘ਚ ਅੰਤਰਿਮ ਬਜਟ ਪੇਸ਼ ਕਰਨਗੇ। ਅੱਜ ਯਾਨੀ 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ 2024-25 ਦਾ ਬਜਟ ਪੇਸ਼ ਕਰੇਗੀ। ਇਹ ਅੰਤਰਿਮ ਬਜਟ ਹੈ, ਕਿਉਂਕਿ ਆਮ ਚੋਣਾਂ ਅਪ੍ਰੈਲ-ਮਈ ਵਿੱਚ ਹੋਣੀਆਂ ਹਨ।

ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਜੁਲਾਈ ‘ਚ ਪੂਰਾ ਬਜਟ ਪੇਸ਼ ਕੀਤੇ ਜਾਣ ਦੀ ਉਮੀਦ ਹੈ। ਵਿੱਤ ਮੰਤਰੀ ਸੀਤਾਰਮਨ ਆਪਣੇ ਕਾਰਜਕਾਲ ਦਾ ਛੇਵਾਂ ਬਜਟ ਪੇਸ਼ ਕਰਨਗੇ। ਅੰਤਰਿਮ ਬਜਟ ਮੌਜੂਦਾ ਸਰਕਾਰ ਨੂੰ ਨਵੀਂ ਸਰਕਾਰ ਦੇ ਆਉਣ ਅਤੇ ਪੂਰਾ ਬਜਟ ਪੇਸ਼ ਹੋਣ ਤੱਕ ਦੇਸ਼ ਨੂੰ ਚਲਾਉਣ ਲਈ ਪੈਸਾ ਪ੍ਰਦਾਨ ਕਰਦਾ ਹੈ। ਇਸ ਬਜਟ ਵਿੱਚ ਕਿਸੇ ਵੱਡੇ ਐਲਾਨ ਦੀ ਉਮੀਦ ਨਹੀਂ ਹੈ। ਵਿੱਤ ਮੰਤਰੀ ਸੀਤਾਰਮਨ ਪਹਿਲਾਂ ਹੀ ਇਸ ਦਾ ਸੰਕੇਤ ਦੇ ਚੁੱਕੇ ਹਨ।

ਅੰਤਰਿਮ ਬਜਟ ਵਿੱਚ, ਸਰਕਾਰ ਨੂੰ ਕੋਈ ਵੀ ਵੱਡੀਆਂ ਨੀਤੀਗਤ ਤਬਦੀਲੀਆਂ ਕਰਨ ਦੀ ਇਜਾਜ਼ਤ ਨਹੀਂ ਹੈ ਜੋ ਵੋਟਰਾਂ ਨੂੰ ਪ੍ਰਭਾਵਿਤ ਕਰ ਸਕਦੀ ਹੈ। ਹਾਲਾਂਕਿ, ਸੰਵਿਧਾਨ ਸਰਕਾਰ ਨੂੰ ਅੰਤਰਿਮ ਬਜਟ ਵਿੱਚ ਟੈਕਸ ਪ੍ਰਣਾਲੀ ਵਿੱਚ ਬਦਲਾਅ ਕਰਨ ਦੀ ਸ਼ਕਤੀ ਦਿੰਦਾ ਹੈ। 2019 ਦੇ ਅੰਤਰਿਮ ਬਜਟ ਵਿੱਚ ਵੀ ਸਰਕਾਰ ਨੇ 87ਏ ਦੇ ਤਹਿਤ ਇਨਕਮ ਟੈਕਸ ਵਿੱਚ ਛੋਟ ਦਿੱਤੀ ਸੀ। ਇਸ ਕਾਰਨ 5 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ਟੈਕਸ ਮੁਕਤ ਹੋ ਗਈ ਸੀ।

ਬਜਟ ਤੋਂ ਪਹਿਲਾਂ ਤੇਲ ਕੰਪਨੀਆਂ ਨੇ ਏਵੀਏਸ਼ਨ ਟਰਬਾਈਨ ਫਿਊਲ (ਏ.ਟੀ.ਐੱਫ.) ਦੀ ਕੀਮਤ ਘਟਾ ਦਿੱਤੀ ਹੈ। ਦਿੱਲੀ ਵਿੱਚ ਇੱਕ ਹਜ਼ਾਰ ਲੀਟਰ ATF ਦੀ ਕੀਮਤ ਵਿੱਚ 1,221 ਰੁਪਏ ਦੀ ਕਮੀ ਆਈ ਹੈ। ATF ਦੀਆਂ ਕੀਮਤਾਂ ਹਰ 1000 ਲੀਟਰ ਦੇ ਆਧਾਰ ‘ਤੇ ਤੈਅ ਕੀਤੀਆਂ ਜਾਂਦੀਆਂ ਹਨ ਯਾਨੀ ਇਸਦੀ ਕੀਮਤ ਪ੍ਰਤੀ ਲੀਟਰ ਦੀ ਬਜਾਏ ਪ੍ਰਤੀ ਕਿਲੋ ਲੀਟਰ ਮਾਪੀ ਜਾਂਦੀ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬਜਟ ਨੂੰ ਮਨਜ਼ੂਰੀ ਦਿਵਾਉਣ ਲਈ ਕੈਬਨਿਟ ਮੀਟਿੰਗ ਤੋਂ ਪਹਿਲਾਂ ਰਾਸ਼ਟਰਪਤੀ ਭਵਨ ਪਹੁੰਚੀ ਸੀ। ਉੱਥੇ ਹੀ, ਬਜਟ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਰਾਸ਼ਟਰਪਤੀ ਨੇ ਨਿਰਮਲਾ ਸੀਤਾਰਮਨ ਦਾ ਮੂੰਹ ਮਿੱਠਾ ਕਰਵਾਇਆ ਗਿਆ।