ਕੰਗਨਾ ਰਣੌਤ ਨੂੰ ਚੰਡੀਗੜ੍ਹ ਅਦਾਲਤ ‘ਚ ਪੇਸ਼ ਹੋਣਾ ਪਵੇਗਾ, ਕੋਰਟ ਨੇ ਜਾਰੀ ਕੀਤਾ ਨੋਟਿਸ

ਕੰਗਨਾ ਰਣੌਤ ਨੂੰ ਚੰਡੀਗੜ੍ਹ ਅਦਾਲਤ ‘ਚ ਪੇਸ਼ ਹੋਣਾ ਪਵੇਗਾ, ਕੋਰਟ ਨੇ ਜਾਰੀ ਕੀਤਾ ਨੋਟਿਸ

ਪਟੀਸ਼ਨ ਵਿੱਚ ਕਿਹਾ ਹੈ ਕਿ ਕੰਗਨਾ ਨੇ ਫਿਲਮ ਰਾਹੀਂ ਸਿੱਖਾਂ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਹੈ। ਇਤਿਹਾਸ ਦੀ ਜਾਣਕਾਰੀ ਤੋਂ ਬਿਨਾਂ ਸਿੱਖਾਂ ਦਾ ਨਕਾਰਾਤਮਕ ਅਕਸ ਦਿਖਾ ਕੇ ਝੂਠੇ ਦੋਸ਼ ਲਾਏ ਗਏ ਹਨ। ਇਸ ਕਾਰਨ ਕੰਗਨਾ ਦੇ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ।

ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਕੰਗਨਾ ਰਣੌਤ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਹੁਣ ਕੰਗਨਾ ਰਣੌਤ ਨੂੰ ਚੰਡੀਗੜ੍ਹ ਕੋਰਟ ਤੋਂ ਨੋਟਿਸ ਜਾਰੀ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨਵੀਂ ਫਿਲਮ ਐਮਰਜੈਂਸੀ ਖਿਲਾਫ ਦਾਇਰ ਪਟੀਸ਼ਨ ‘ਤੇ ਅਦਾਲਤ ‘ਚ ਸੁਣਵਾਈ ਦੌਰਾਨ ਕੰਗਨਾ ਰਣੌਤ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਜਾਰੀ ਹੁਕਮਾਂ ਮੁਤਾਬਕ ਕੰਗਨਾ ਨੂੰ 5 ਦਸੰਬਰ ਨੂੰ ਅਦਾਲਤ ‘ਚ ਪੇਸ਼ ਹੋਣਾ ਹੋਵੇਗਾ।

ਦੱਸ ਦਈਏ ਕਿ ਕੰਗਨਾ ਖਿਲਾਫ ਦਾਇਰ ਪਟੀਸ਼ਨ ‘ਚ ਚੰਡੀਗੜ੍ਹ ਦੇ ਐੱਸਐੱਸਪੀ ਨੂੰ ਕੰਗਨਾ ਖਿਲਾਫ ਐੱਫਆਈਆਰ ਦਰਜ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ। ਉਕਤ ਪਟੀਸ਼ਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਵਿੰਦਰ ਸਿੰਘ ਬੱਸੀ ਵੱਲੋਂ ਦਾਇਰ ਕੀਤੀ ਗਈ ਹੈ। ਉਨ੍ਹਾਂ ਪਟੀਸ਼ਨ ਵਿੱਚ ਕਿਹਾ ਹੈ ਕਿ ਕੰਗਨਾ ਨੇ ਫਿਲਮ ਰਾਹੀਂ ਸਿੱਖਾਂ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਹੈ। ਇਤਿਹਾਸ ਦੀ ਜਾਣਕਾਰੀ ਤੋਂ ਬਿਨਾਂ ਸਿੱਖਾਂ ਦਾ ਨਕਾਰਾਤਮਕ ਅਕਸ ਦਿਖਾ ਕੇ ਝੂਠੇ ਦੋਸ਼ ਲਾਏ ਗਏ ਹਨ। ਇਸ ਕਾਰਨ ਕੰਗਨਾ ਦੇ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ।

ਦੱਸਣਯੋਗ ਹੈ ਕਿ 6 ਸਤੰਬਰ ਨੂੰ ਰਿਲੀਜ਼ ਹੋਣ ਵਾਲੀ ਕੰਗਨਾ ਦੀ ਫਿਲਮ ‘ਐਮਰਜੈਂਸੀ’ ਨੂੰ ਫਿਲਹਾਲ ਟਾਲ ਦਿਤਾ ਗਿਆ ਹੈ। ਇਹ ਫਿਲਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ‘ਤੇ ਆਧਾਰਿਤ ਹੈ। ਇਸਦਾ ਟ੍ਰੇਲਰ ਵੀ ਰਿਲੀਜ਼ ਹੋ ਚੁੱਕਾ ਹੈ।