ਨਾਇਬ ਸੈਣੀ ਅੱਜ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੋਣਗੇ ਮੁੱਖ ਮਹਿਮਾਨ

ਨਾਇਬ ਸੈਣੀ ਅੱਜ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੋਣਗੇ ਮੁੱਖ ਮਹਿਮਾਨ

ਭਾਜਪਾ ਦੇ ਸੂਬਾ ਮੀਡੀਆ ਇੰਚਾਰਜ ਨੇ ਦੱਸਿਆ ਕਿ ਇਤਿਹਾਸਕ ਜਿੱਤ ਦਾ ਜਸ਼ਨ ਮਨਾਉਣ ਲਈ ਸਿਆਸੀ ਸ਼ਖ਼ਸੀਅਤਾਂ ਤੋਂ ਇਲਾਵਾ ਖਿਡਾਰੀਆਂ, ਉਦਯੋਗਪਤੀਆਂ, ਡਾਕਟਰਾਂ, ਵਕੀਲਾਂ ਅਤੇ ਸਮਾਜ ਸੇਵਕਾਂ ਨੂੰ ਵੀ ਸੱਦਾ ਦਿੱਤਾ ਗਿਆ ਹੈ।

ਹਰਿਆਣਾ ‘ਚ ਨਾਇਬ ਸੈਣੀ ਅੱਜ ਦੂਜੀ ਵਾਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਪੰਚਕੂਲਾ ਦੇ ਦੁਸਹਿਰਾ ਗਰਾਊਂਡ ਵਿੱਚ ਹੋਵੇਗਾ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਨਾਲ ਕਈ ਰਾਜਾਂ ਦੇ ਮੁੱਖ ਮੰਤਰੀ ਵੀ ਸ਼ਿਰਕਤ ਕਰਨਗੇ।

ਇਸ ਵਿੱਚ ਅਰੁਣਾਚਲ ਪ੍ਰਦੇਸ਼, ਆਂਧਰਾ ਪ੍ਰਦੇਸ਼, ਅਸਾਮ, ਬਿਹਾਰ, ਛੱਤੀਸਗੜ੍ਹ, ਗੋਆ, ਗੁਜਰਾਤ, ਮੱਧ ਪ੍ਰਦੇਸ਼, ਮਹਾਰਾਸ਼ਟਰ, ਮਨੀਪੁਰ, ਮੇਘਾਲਿਆ, ਨਾਗਾਲੈਂਡ, ਉੜੀਸਾ, ਪੁਡੂਚੇਰੀ (ਯੂ.ਟੀ.), ਰਾਜਸਥਾਨ, ਸਿੱਕਮ, ਤ੍ਰਿਪੁਰਾ, ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਦੇ ਮੁੱਖ ਮੰਤਰੀ ਸ਼ਾਮਲ ਹੋਣਗੇ।

ਭਾਜਪਾ ਦੇ ਸੂਬਾ ਮੀਡੀਆ ਇੰਚਾਰਜ ਨੇ ਦੱਸਿਆ ਕਿ ਇਤਿਹਾਸਕ ਜਿੱਤ ਦਾ ਜਸ਼ਨ ਮਨਾਉਣ ਲਈ ਸਿਆਸੀ ਸ਼ਖ਼ਸੀਅਤਾਂ ਤੋਂ ਇਲਾਵਾ ਖਿਡਾਰੀਆਂ, ਉਦਯੋਗਪਤੀਆਂ, ਡਾਕਟਰਾਂ, ਵਕੀਲਾਂ ਅਤੇ ਸਮਾਜ ਸੇਵਕਾਂ ਨੂੰ ਵੀ ਸੱਦਾ ਦਿੱਤਾ ਗਿਆ ਹੈ। ਸਮਾਗਮ ਲਈ 2500 ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਹਰ ਜ਼ਿਲ੍ਹੇ ਤੋਂ ਪੰਚਕੂਲਾ ਤੱਕ ਰੋਡਵੇਜ਼ ਦੀਆਂ ਬੱਸਾਂ ਚੱਲਣਗੀਆਂ। ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਪ੍ਰਾਈਵੇਟ ਬੱਸਾਂ ਦੇ ਵੀ ਪ੍ਰਬੰਧ ਕੀਤੇ ਗਏ ਹਨ। ਡੀਸੀ ਨੂੰ ਜ਼ਿਲ੍ਹਾ ਪੱਧਰ ’ਤੇ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਗਏ ਹਨ। ਬੱਸਾਂ ਵਿੱਚ ਖਾਣ ਪੀਣ ਦਾ ਵੀ ਪ੍ਰਬੰਧ ਹੋਵੇਗਾ। ਨਾਇਬ ਸੈਣੀ ਅੱਜ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ, ਉਨ੍ਹਾਂ ਦੇ ਨਾਲ ਕੁਝ ਹੋਰ ਮੰਤਰੀ ਵੀ ਸਹੁੰ ਚੁੱਕਣਗੇ।